ਅਪਰਾਧਖਬਰਾਂ

ਪੁੰਛ ’ਚ ਅੱਤਵਾਦੀਆਂ ਨਾਲ ਮੁਕਾਬਲੇ ’ਚ 5 ਜਵਾਨ ਸ਼ਹੀਦ

ਜੰਮੂ-ਬੀਤੇ ਦਿਨੀਂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਸਥਿਤ ਡੇਰਾ ਕੀ ਗਲੀ ਇਲਾਕੇ ਵਿੱਚ ਕਰੀਬ 4 ਅੱਤਵਾਦੀ ਸਰਹੱਦ ਪਾਰ ਕਰਕੇ ਪੁੰਛ ਪਹੁੰਚੇ ਸਨ ਅਤੇ ਉਸ ਤੋਂ ਬਾਅਦ ਕਸ਼ਮੀਰ ਘਾਟੀ ਲਈ ਰਵਾਨਾ ਹੋ ਗਏ ਸਨ। ਸੁਰੱਖਿਆ ਬਲਾਂ ਨੇ ਚਾਰੇ ਅੱਤਵਾਦੀਆਂ ਨੂੰ ਮੁਗਲ ਰੋਡ ਨੇੜੇ ਡੇਰਾ ਕੀ ਗਲੀ ਇਲਾਕੇ ਵਿੱਚ ਘੇਰ ਲਿਆ, ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਸ਼ੁਰੂ ਹੋ ਗਈ।
ਇਸ ਗੋਲੀਬਾਰੀ ’ਚ ਇਹ ਪੰਜ ਫੌਜੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਰਸਤੇ’ ਚ ਹੀ ਉਨ੍ਹਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਖ਼ਬਰ ਲਿਖੇ ਜਾਣ ਤੱਕ ਘਟਨਾ ਸਥਾਨ ’ਤੇ ਮੁਕਾਬਲਾ ਜਾਰੀ ਹੈ।
ਇਸ ਤੋਂ ਪਹਿਲਾਂ ਜੰਮੂ ਕਸ਼ਮੀਰ ਦੇ ਅਨੰਤਨਾਗ ਅਤੇ ਬਾਂਦੀਪੁਰਾ ਜ਼ਿਲ੍ਹਿਆਂ ਵਿਚ ਅੱਜ ਸੁਰੱਖਿਆ ਬਲਾਂ ਦੇ ਨਾਲ ਹੋਏ ਮੁਕਾਬਲਿਆਂ ਵਿਚ ਦੋ ਅਤਿਵਾਦੀ ਮਾਰੇ ਗਏ ਅਤੇ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲਣ ਮਗਰੋਂ ਸੁਰੱਖਿਆ ਬਲਾਂ ਨੇ ਅਨੰਤਨਾਗ ਜ਼ਿਲ੍ਹੇ ਦੇ ਵੈਰੀਨਾਗ ਇਲਾਕੇ ਦੇ ਖਾਗੰਡੂ ਵਿੱਚ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਆਰੰਭੀ।
ਇਸ ਦੌਰਾਨ ਅਤਿਵਾਦੀਆਂ ਵੱਲੋਂ ਸੁਰੱਖਿਆ ਬਲਾਂ ਉੱਤੇ ਗੋਲੀਬਾਰੀ ਕੀਤੀ ਗਈ ਤੇ ਇਹ ਮੁਹਿੰਮ ਮੁਕਾਬਲੇ ਵਿਚ ਤਬਦੀਲ ਹੋ ਗਈ। ਇਸ ਮੁਕਾਬਲੇ ਵਿਚ ਇਕ ਅਤਿਵਾਦੀ ਮਾਰਿਆ ਗਿਆ ਜਦਕਿ ਇਕ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਮੁਕਾਬਲਾ ਅਜੇ ਜਾਰੀ ਹੈ। ਦੂਜਾ ਮੁਕਾਬਲਾ ਬਾਂਦੀਪੁਰਾ ਜ਼ਿਲ੍ਹੇ ਦੇ ਹਾਜਿਨ ਇਲਾਕੇ ਦੇ ਗੁੰਡਜਹਾਂਗੀਰ ਵਿਚ ਹੋਇਆ। ਉੱਥੇ ਲਸ਼ਕਰ-ਏ-ਤੋਇਬਾ ਦਾ ਇਕ ਅਤਿਵਾਦੀ ਮਾਰਿਆ ਗਿਆ।

Comment here