ਮਾਨਸਾ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸੰਗਰੂਰ ਜਿਮਨੀ ਚੋਣ ਲਈ ਸਾਂਝਾ ਉਮੀਦਵਾਰ ਬਣਾਉਣ ਦੀ ਮੰਗ ਹੋ ਰਹੀ ਸੀ, ਪਰ ਉਹਨਾਂ ਨੇ ਚੋਣ ਲੜਨ ਤੋਂ ਸਾਫ ਨਾਂਹ ਕਰ ਦਿੱਤੀ ਹੈ ਉਨ੍ਹਾਂ ਕਿਹਾ ਕਿ ਅਜੇ ਮੇਰੇ ਪੁੱਤ ਦਾ ਸਿਵਾ ਠੰਢਾ ਨਹੀਂ ਹੋਇਆ। ਮੈਂ ਕੋਈ ਚੋਣ ਨਹੀਂ ਲੜ ਰਿਹਾ ਹਾਂ। ਸੋਸ਼ਲ ਮੀਡੀਆ ਉਤੇ ਵੇਖ ਕੇ ਮੇਰੇ ਮਨ ਬੜਾ ਦੁਖੀ ਹੁੰਦਾ ਹੈ। ਉਹਨਾਂ ਕਿਹਾ ਕਿ ਤੁਸੀਂ ਦੁਖ ਵਿਚ ਮੇਰਾ ਸਾਥ ਦਿੱਤਾ ਹੈ, ਤੁਹਾਡਾ ਧੰਨਵਾਦ। 8 ਤਰੀਕ ਨੂੰ ਮੇਰੇ ਬੱਚੇ ਦਾ ਭੋਗ ਹੈ, ਤੁਸੀਂ ਜ਼ਰੂਰ ਆਉਣਾ, ਮੈਂ ਦਿਲ ਖੋਲ੍ਹ ਕੇ ਗੱਲਾਂ ਕਰਾਂਗਾ। ਦੱਸ ਦਈਏ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਾਂਗਰਸ ਇਸ ਸੀਟ ਤੋਂ ਉਨ੍ਹਾਂ ਦੇ ਪਿਤਾ ਨੂੰ ਚੋਣ ਮੈਦਾਨ ਵਿੱਚ ਉਤਾਰਨਾ ਚਾਹੁੰਦੀ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀ ਸਿਫਾਰਿਸ਼ ਕੀਤੀ ਸੀ। ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਮੂਸੇਵਾਲਾ ਦੇ ਪਿਤਾ ਨੂੰ ਸਾਂਝਾ ਉਮੀਦਵਾਰ ਬਣਾਉਣ। ਅੱਜ ਮੂਸੇਵਾਲਾ ਦੇ ਮਾਪੇ ਚੰਡੀਗੜ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ।
Comment here