ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆ

ਪੇਸ਼ਾਵਰ ਚ ਕਤਲ ਸਿੱਖਾਂ ਦਾ ਮਾਮਲਾ-ਭਾਰਤ ਪਾਕਿ ਨਾਲ ਸਖਤ ਨਰਾਜ਼

ਨਵੀਂ ਦਿੱਲੀ- ਲੰਘੇ ਦਿਨ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਦੋ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਭਾਰਤ ਸਰਕਾਰ ਨੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਇਸ ਸਬੰਧ ਵਿੱਚ ਵਿਦੇਸ਼ ਮੰਤਰਾਲੇ ਵੱਲੋਂ ਇੱਕ ਬਿਆਨ ਵੀ ਜਾਰੀ ਕੀਤਾ ਗਿਆ ਹੈ। ਮੰਤਰਾਲੇ ਨੇ ਕਿਹਾ ਕਿ ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਗੁਆਂਢੀ ਦੇਸ਼ ਵਿੱਚ ਇਸ ਤਰ੍ਹਾਂ ਦੀ ਇਹ ਪਹਿਲੀ ਘਟਨਾ ਨਹੀਂ ਹੈ। ਭਾਰਤ ਨੇ ਦੁੱਖ ਪ੍ਰਗਟ ਕਰਦੇ ਹੋਏ ਪਾਕਿਸਤਾਨ ਤੋਂ ਘਟਨਾ ਦੀ ਤੁਰੰਤ ਜਾਂਚ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਗੌਰਤਲਬ ਹੈ ਕਿ ਪਾਕਿਸਤਾਨ ਦੇ ਪੇਸ਼ਾਵਰ ‘ਚ ਦੋ ਕਿੱਕਰਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਮ੍ਰਿਤਕਾਂ ਦੀ ਪਛਾਣ ਕੁਲਜੀਤ ਸਿੰਘ ਅਤੇ ਰਣਜੀਤ ਸਿੰਘ ਵਜੋਂ ਹੋਈ ਹੈ। ਦੋਵਾਂ ਵਿਅਕਤੀਆਂ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ। ਜਾਣਕਾਰੀ ਮੁਤਾਬਕ ਇਹ ਘਟਨਾ ਸਰਬੰਦ ਥਾਣਾ ਖੇਤਰ ‘ਚ ਵਾਪਰੀ। ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਸਿੱਖ ਭਾਈਚਾਰੇ ਦੇ ਵੱਖ-ਵੱਖ ਵਰਗਾਂ ਦੇ ਨਾਲ-ਨਾਲ ਭਾਰਤੀ ਸਮਾਜ ਦੇ ਵੱਖ-ਵੱਖ ਵਰਗਾਂ ਨੇ ਇਸ ਘਟਨਾ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਅਸੀਂ ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਲਗਾਤਾਰ ਨਿਸ਼ਾਨਾ ਬਣਾਏ ਜਾਣ ਲਈ ਪਾਕਿਸਤਾਨ ਸਰਕਾਰ ਕੋਲ ਆਪਣਾ ਵਿਰੋਧ ਦਰਜ ਕਰਵਾਇਆ ਹੈ। ਅਸੀਂ ਮੰਗ ਕੀਤੀ ਹੈ ਕਿ ਇਸ ਘਟਨਾ ਦੀ ਜਲਦੀ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਪੇਸ਼ਾਵਰ ਵਿੱਚ ਪਿਛਲੇ ਅੱਠ ਮਹੀਨਿਆਂ ਵਿੱਚ ਸਿੱਖ ਭਾਈਚਾਰੇ ਉੱਤੇ ਅਜਿਹਾ ਦੂਜਾ ਹਮਲਾ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ ਸਤੰਬਰ 2021 ਵਿੱਚ ਇੱਕ ਸਿੱਖ ਹਕੀਮ ਨੂੰ ਗੋਲੀ ਮਾਰ ਦਿੱਤੀ ਗਈ ਸੀ। ਆਈਐਸਆਈਐਸ ਦੀ ਇੱਕ ਸ਼ਾਖਾ ਨੇ ਸਿੱਖ ਹਕੀਮ ਉੱਤੇ ਹੋਏ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਹਨਾੰ ਘਟਨਾਵਾਂ ਦੇ ਲਗਾਤਾਰ ਵਾਪਰਨ ਕਰਕੇ ਦੁਨੀਆ ਭਰ ਵਿੱਚ ਵਸਦੇ ਸਿੱਖ ਪਾਕਿਸਤਾਨ ਸਰਕਾਰ ਨਾਲ ਨਰਾਜ਼ਗੀ ਜਤਾ ਰਹੇ ਹਨ।

Comment here