ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆ

ਪੇਸ਼ਾਵਰ ਚ ਸਿੱਖਾਂ ਦੇ ਕਤਲ ਦੀ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਨਿੰਦਾ

ਅੰਮ੍ਰਿਤਸਰ- ਲੰਘੇ ਦਿਨੀਂ ਪਾਕਿਸਤਾਨ ਵਿੱਚ ਦੋ ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਤੇ ਕੁਲਜੀਤ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ ਅਤੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਬਹੁਤ ਹੀ ਮੰਦਭਾਗੀ ਸੂਚਨਾ ਮਿਲੀ ਹੈ ਕਿ ਪੇਸ਼ਾਵਰ ਤੋਂ 20 ਕਿਲੋਮੀਟਰ ਦੂਰ ਖੈਬਰ-ਪਖਤੂਨਖਵਾ ਖੇਤਰ ‘ਚ 2 ਸਿੱਖ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ।ਸਿੱਖਾਂ ਲਈ ਇਸ ਤਰ੍ਹਾਂ ਦੀਆਂ ਘਟਨਾਵਾਂ ਬਹੁਤ ਹੀ ਦੁੱਖਦਾਈ ਹਨ। ਉਨ੍ਹਾਂ ਕਿਹਾ ਕਿ ਅਸੀਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕਰਦੇ ਹਾਂ ਤੇ ਵਾਹਿਗੁਰੂ ਅੱਗੇ ਅਰਦਾਸ ਹੈ ਕਿ ਵਿਛੜੀਆਂ ਰੂਹਾਂ ਨਾਲ ਆਪਣੇ ਚਰਨਾਂ ‘ਚ ਨਿਵਾਸ ਬਖਸ਼ੇ।  ਇਸ ਘਟਨਾ ਨੇ ਸਿੱਖਾਂ ਦੇ ਮਨਾਂ ਨੂੰ ਬਹੁਤ ਭਾਰੀ ਠੇਸ ਪਹੁੰਚਾਈ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਅੰਦਰ ਪਿਛਲੇ ਸਮੇਂ ਦੌਰਾਨ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਅਸੀਂ ਇਹ ਕਹਿਣਾ ਚਾਹੁੰਦੇ ਹਾਂ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਕਿ ਉਹ ਕਿਹੜੀਆਂ ਏਜੰਸੀਆਂ ਹਨ, ਜਿਹੜੀਆਂ ਪਾਕਿਸਤਾਨ ‘ਚ ਇਸ ਤਰ੍ਹਾਂ ਸਿੱਖਾਂ ਨੂੰ ਟਾਰਗੈੱਟ ਕਰ ਰਹੀਆਂ ਹਨ। ਉਨ੍ਹਾਂ ਘਟਨਾ ਬਾਰੇ ਅੱਗੇ ਕਿਹਾ ਕਿ ਉਨ੍ਹਾਂ ਦੀ ਪੇਸ਼ਾਵਰ ਵਿਖੇ ਤੇ ਪਾਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਵੀ ਗੱਲਬਾਤ ਹੋਈ ਹੈ ਤੇ ਉਨ੍ਹਾਂ ਨੇ ਵੀ ਇਸ ਘਟਨਾ ਬਾਰੇ ਦੱਸਿਆ ਹੈ ਕਿ ਇਹ ਟਾਰਗੈੱਟ ਕਿਲਿੰਗ ਘਟਨਾ ਹੈ ਪਰ ਪਾਕਿ ਸਰਕਾਰ ਵੱਲੋਂ ਅਜੇ ਕੋਈ ਅਧਿਕਾਰਕ ਬਿਆਨ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਸਿੱਖਾਂ ਦੇ ਕਤਲ ਦੀ ਨਿਖੇਧੀ ਕਰਦਿਆਂ ਪਾਕਿਸਤਾਨ ਸਰਕਾਰ ਤੋਂ ਇਸ ਮਾਮਲੇ ਵਿੱਚ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਪਤਾ ਕੀਤਾ ਜਾਵੇ ਕਿ ਉਹ ਕਿਹੜੀਆਂ ਤਾਕਤਾਂ ਹਨ, ਜੋ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ।

Comment here