ਅਪਰਾਧਸਿਆਸਤਖਬਰਾਂਦੁਨੀਆ

ਪੇਸ਼ਾਵਰ ਦੇ ਮਸ਼ਹੂਰ ਸਿੱਖ ਹਕੀਮ ਦੀ ਹੱਤਿਆ

ਪੇਸ਼ਾਵਰ-ਬੀਤੇ ਦਿਨੀ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਸਿੱਖ ਭਾਈਚਾਰੇ ਦੇ ਇੱਕ ਹਕੀਮ ਸਤਨਾਮ ਸਿੰਘ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇਹ ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ ਦਾ ਇੱਕ ਹੋਰ ਨਵਾਂ ਮਾਮਲਾ ਹੈ। ਪੁਲਿਸ ਨੇ ਦੱਸਿਆ ਕਿ ਹਮਲਾਵਰ ਕਲੀਨਿਕ ਵਿੱਚ ਦਾਖਲ ਹੋਏ ਅਤੇ ਸਿੱਖ ਹਕੀਮਾਂ ਉੱਤੇ ਚਾਰ ਗੋਲੀਆਂ ਚਲਾਈਆਂ। ਸਤਨਾਮ ਨੂੰ ਜ਼ਖਮੀ ਹਾਲਤ ਵਿੱਚ ਲੇਡੀ ਰੀਡਿੰਗ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਪੁਲਿਸ ਅਨੁਸਾਰ ਸਤਨਾਮ ਸਿੰਘ ਇੱਕ ਦਿਨ ਪਹਿਲਾਂ ਹਸਨ ਅਬਦਾਲ ਤੋਂ ਪੇਸ਼ਾਵਰ ਆਏ ਸੀ। ਹਕੀਮ ਪੇਸ਼ਾਵਰ ਤੋਂ ਇਲਾਵਾ ਹਸਨ ਅਬਦਾਲ ਅਤੇ ਰਾਵਲਪਿੰਡੀ ਵਿੱਚ ਵੀ ਆਪਣੇ ਮਰੀਜ਼ਾਂ ਨੂੰ ਦੇਖਦੇ ਸਨ। ਕੈਪੀਟਲ ਸਿਟੀ ਪੁਲਿਸ ਅਧਿਕਾਰੀ ਪਿਸ਼ਾਵਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਗੌਰਤਲਬ ਹੈ ਕਿ ਪਾਕਿਸਤਾਨ ਵਿੱਚ ਘੱਟ ਗਿਣਤੀ ਹਿੰਦੂ ਅਤੇ ਸਿੱਖ ਭਾਈਚਾਰੇ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕੁੜੀਆਂ ਨੂੰ ਅਗਵਾ ਕਰਕੇ ਉਨ੍ਹਾਂ ਨੂੰ ਧਰਮ ਪਰਿਵਰਤਨ ਲਈ ਮਜਬੂਰ ਕੀਤਾ ਜਾਂਦਾ ਹੈ ਅਤੇ ਕਈ ਵਾਰ ਉਨ੍ਹਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਜਾਂਦਾ ਹੈ।

Comment here