ਸਿਆਸਤਖਬਰਾਂਚਲੰਤ ਮਾਮਲੇ

ਪੋਲਿੰਗ ਸਟੇਸ਼ਨ ਵੈੱਬ ਕਾਸਟਿੰਗ ਜ਼ਰੀਏ ਚੋਣ ਕਮਿਸ਼ਨ ਦੇ ਰਾਡਾਰ ‘ਤੇ ਰਹਿਣਗੇ

ਲੁਧਿਆਣਾ: ਪੰਜਾਬ ’ਚ ਵੋਟਾਂ ਪੈ ਰਹੀਆਂ ਹਨ ਜਿਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੇ ਤਹਿਤ ਜਿੱਥੇ ਸੁਰੱਖਿਆ ਲਈ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ, ਉੱਥੇ ਹੀ ਚੋਣ ਜ਼ਾਬਤੇ ਦੇ ਨਿਯਮਾਂ ਦਾ ਪਾਲਣ ਯਕੀਨੀ ਬਣਾਉਣ ਲਈ ਮਾਈਕਰੋ ਆਬਜ਼ਰਵਰ ਲਾਏ ਗਏ ਹਨ। ਇਸ ਤੋਂ ਇਲਾਵਾ ਵੈੱਬ ਕਾਸਟਿੰਗ ਜ਼ਰੀਏ ਸਾਰੇ ਪੋਲਿੰਗ ਸਟੇਸ਼ਨ ਚੋਣ ਕਮਿਸ਼ਨ ਦੀ ਰਾਡਾਰ ‘ਤੇ ਰਹਿਣਗੇ, ਜਿਸ ਨਾਲ ਉੱਥੇ ਹੋਣ ਵਾਲੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾਵੇਗੀ। ਜਾਣਕਾਰੀ ਮੁਤਾਬਕ ਜੇਕਰ ਸਿਆਸੀ ਪਾਰਟੀਆਂ ਦੇ ਬੂਥ ਪੋਲਿੰਗ ਸਟੇਸ਼ਨ ਤੋਂ ਉਚਿਤ ਦੂਰੀ ‘ਤੇ ਨਾ ਹੋਏ ਜਾਂ ਪੋਲਿੰਗ ਸਟੇਸ਼ਨ ਦੇ ਬਾਹਰ ਲੋੜ ਤੋਂ ਜ਼ਿਆਦਾ ਭੀੜ ਦੇਖਣ ਨੂੰ ਮਿਲੀ ਤਾਂ ਚੋਣ ਕਮਿਸ਼ਨ ਵੱਲੋਂ ਸਿੱਧਾ ਰਿਟਰਨਿੰਗ ਅਫ਼ਸਰ ਜਾਂ ਪੁਲਸ ਅਧਿਕਾਰੀ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾ ਸਕਦੇ ਹਨ। ਚੋਣ ਕਮਿਸ਼ਨ ਅਨੁਸਾਰ ਪੋਲਿੰਗ ਸਟੇਸ਼ਨ ‘ਤੇ ਈ. ਵੀ. ਐੱਮ ਮਸ਼ੀਨ, ਖਾਣਾ ਆਦਿ ਮੁਹੱਈਆ ਕਰਵਾਉਣ ਲਈ ਸੈਕਟਰ ਅਫ਼ਸਰ ਦੀ ਨਿਯੁਕਤੀ ਕੀਤੀ ਗਈ ਹੈ ਅਤੇ ਉਸ ਦੇ ਨਾਲ ਵੀਡੀਓਗ੍ਰਾਫੀ ਟੀਮ ਵੀ ਰਹੇਗੀ। ਵੀਡੀਓਗ੍ਰਾਫੀ ਟੀਮ ਮੂਵਮੈਂਟ ਦੌਰਾਨ ਕਿਸੇ ਤਰ੍ਹਾਂ ਦੇ ਨਿਯਮਾਂ ਦੇ ਉਲੰਘਣ ਦੀ ਰਿਕਾਰਡਿੰਗ ਕਰਨ ਤੋਂ ਇਲਾਵਾ ਕੰਟਰੋਲ ਰੂਮ ਨੂੰ ਸੂਚਿਤ ਕਰੇਗੀ। ਈ. ਵੀ. ਐੱਮ. ਮਸ਼ੀਨ ਅਤੇ ਵੀ. ਵੀ. ਪੈਟ ‘ਚ ਕਿਸੇ ਤਰ੍ਹਾਂ ਦੀ ਖ਼ਰਾਬੀ ਹੋਣ ਦੀ ਸਮੱਸਿਆ ਦਾ ਤੁਰੰਤ ਹੱਲ ਕਰਨ ਲਈ ਚੋਣ ਕਮਿਸ਼ਨ ਵੱਲੋਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ 20 ਫ਼ੀਸਦੀ ਵਧੇਰੇ ਈ. ਵੀ. ਐੱਮ. ਮਸ਼ੀਨਾਂ ਅਤੇ ਵੀ. ਵੀ. ਪੈਟ ਦਾ ਇੰਤਜ਼ਾਮ ਕੀਤਾ ਗਿਆ ਹੈ। ਇਸ ਨਾਲ ਸ਼ਿਕਾਇਤ ਮਿਲਣ ‘ਤੇ ਪੋਲਿੰਗ ਸਟੇਸ਼ਨ ਪਹੁੰਚਾਉਣ ਦੀ ਜ਼ਿੰਮੇਵਾਰੀ ਸੈਕਟਰ ਅਫ਼ਸਰ ਦੀ ਹੋਵੇਗੀ

Comment here