ਅਪਰਾਧਸਿਆਸਤਖਬਰਾਂਦੁਨੀਆ

ਪੋਲੀਓ ਟੀਮ ਦੀ ਸੁਰੱਖਿਆ ਕਰ ਰਹੀ ਪੁਲਸ ’ਤੇ ਹਮਲੇ ਦੌਰਾਨ 1 ਦੀ ਮੌਤ

ਪੇਸ਼ਾਵਰ-ਇੱਥੋਂ ਦੇ ਅਧਿਕਾਰੀਆਂ ਨੇ ਦੱਸਿਆ ਕਿ ਉੱਤਰ-ਪੱਛਮੀ ਪਾਕਿਸਤਾਨ ਵਿਚ ਪੋਲੀਓ ਟੀਕਾਕਰਨ ਕਰਮਚਾਰੀਆਂ ਦੀ ਸੁਰੱਖਿਆ ਵਿਚ ਤਾਇਨਾਤ 2 ਪੁਲਸ ਮੁਲਾਜ਼ਮਾਂ ’ਤੇ ਬੰਦੂਕਧਾਰੀਆਂ ਨੇ ਹਮਲਾ ਕਰ ਦਿੱਤਾ, ਜਿਸ ਵਿਚ 1 ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ। ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ ਬੁਲਾਰੇ ਮੁਹੰਮਦ ਖੁਰਾਸਾਨੀ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਸੰਗਠਨ ਨੂੰ ਪਾਕਿਸਤਾਨੀ ਤਾਲਿਬਾਨ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਟੀ.ਟੀ.ਪੀ. ਵੱਲੋਂ ਸ਼ੁੱਕਰਵਾਰ ਨੂੰ ਸਰਕਾਰ ਨਾਲ ਇਕ ਮਹੀਨੇ ਤੋਂ ਚੱਲੀ ਜੰਗਬੰਦੀ ਨੂੰ ਖ਼ਤਮ ਕਰਨ ਦੇ ਐਲਾਨ ਤੋਂ ਬਾਅਦ ਇਹ ਪਹਿਲਾ ਹਮਲਾ ਹੈ। ਦੋਵਾਂ ਧਿਰਾਂ ਵਿਚਾਲੇ ਸ਼ਾਂਤੀ ਵਾਰਤਾ ਦੇ ਮੱਦੇਨਜ਼ਰ ਨਵੰਬਰ ’ਚ ਜੰਗਬੰਦੀ ਦਾ ਐਲਾਨ ਕੀਤਾ ਗਿਆ ਸੀ।
ਟੀਕਾਕਰਨ ਮੁਹਿੰਮ ਦੇ ਬੁਲਾਰੇ ਏਮਲ ਖਾਨ ਅਨੁਸਾਰ ਇਹ ਹਮਲਾ ਪੰਜ ਦਿਨਾਂ ਪੋਲੀਓ ਵਿਰੋਧੀ ਟੀਕਾਕਰਨ ਮੁਹਿੰਮ ਦੇ ਦੂਜੇ ਦਿਨ ਟੈਂਕ ਜ਼ਿਲ੍ਹੇ ਵਿਚ ਹੋਇਆ। ਇਹ ਮੁਹਿੰਮ 65 ਲੱਖ ਬੱਚਿਆਂ ਦਾ ਟੀਕਾਕਰਨ ਕਰਨ ਲਈ ਚਲਾਈ ਗਈ ਹੈ। ਪੁਲਸ ਅਧਿਕਾਰੀ ਸੱਜਾਦ ਅਹਿਮਦ ਨੇ ਦੱਸਿਆ ਕਿ ਮੋਟਰਸਾਈਕਲ ’ਤੇ ਸਵਾਰ ਦੋ ਬੰਦੂਕਧਾਰੀਆਂ ਨੇ ਚੱਦਰਾਹ ਇਲਾਕੇ ’ਚ ਪੋਲੀਓ ਟੀਕਾਕਰਨ ਟੀਮ ਦੀ ਸੁਰੱਖਿਆ ਕਰ ਰਹੀ ਪੁਲਸ ਟੀਮ ’ਤੇ ਹਮਲਾ ਕਰ ਦਿੱਤਾ, ਜਿਸ ਨਾਲ ਇਕ ਕਾਂਸਟੇਬਲ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਇਕ ਫਰੰਟੀਅਰ ਕਾਂਸਟੇਬਲਰੀ ਅਧਿਕਾਰੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਸ ਹਮਲੇ ਵਿਚ ਟੀਕਾਕਰਨ ਟੀਮ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।

Comment here