ਭੋਪਾਲ-ਮਧ ਪਰਦੇਸ਼ ਦੀ ਸਰਕਾਰ ਨੇ ਪੀਐੱਮ ਨਰਿੰਦਰ ਮੋਦੀ ਦੀ ਤਸਵੀਰ ਨਾਲ ਛੇੜਛਾੜ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ਵਿੱਚ ਆਪਣੇ ਜਨਮ ਦਿਨ ਦੇ ਮੌਕੇ ‘ਤੇ ਨਾਮੀਬੀਆ ਤੋਂ ਭਾਰਤ ਲਿਆਂਦੇ 8 ਚੀਤਿਆਂ ਨੂੰ ਛੱਡਿਆ। ਇਸ ਮੌਕੇ ਉਨ੍ਹਾਂ ਇਨ੍ਹਾਂ ਚੀਤਿਆਂ ਦੀਆਂ ਤਸਵੀਰਾਂ ਵੀ ਲਈਆਂ। ਹੁਣ ਪਤਾ ਲੱਗਾ ਹੈ ਕਿ ਕਿਸੇ ਨੇ ਉਨ੍ਹਾਂ ਤਸਵੀਰਾਂ ਨਾਲ ਛੇੜਛਾੜ ਕਰਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਹੈ। ਤਸਵੀਰ ਦੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਮੱਧ ਪ੍ਰਦੇਸ਼ ਸਰਕਾਰ ਦੇ ਧਿਆਨ ਵਿੱਚ ਆਇਆ। ਹੁਣ ਸੂਬਾ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ, ਤਾਂ ਜੋ ਅਜਿਹੇ ਲੋਕਾਂ ‘ਤੇ ਸ਼ਿਕੰਜਾ ਕੱਸਿਆ ਜਾ ਸਕੇ।
ਦਰਅਸਲ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਚੀਤਿਆਂ ਨੂੰ ਨੈਸ਼ਨਲ ਪਾਰਕ ‘ਚ ਛੱਡਿਆ ਤਾਂ ਉਨ੍ਹਾਂ ਨੇ ਉਨ੍ਹਾਂ ਦੀਆਂ ਤਸਵੀਰਾਂ ਵੀ ਲਈਆਂ। ਹੁਣ ਤਸਵੀਰ ਨਾਲ ਛੇੜਛਾੜ ਕਰਕੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਹੈ। ਇਹ ਤਸਵੀਰ ਸ਼ੇਅਰ ਹੁੰਦੇ ਹੀ ਵਾਇਰਲ ਹੋ ਗਈ।
ਇਸ ਤੋਂ ਬਾਅਦ ਇਹ ਮਾਮਲਾ ਮੱਧ ਪ੍ਰਦੇਸ਼ ਸਰਕਾਰ ਦੇ ਧਿਆਨ ਵਿੱਚ ਵੀ ਆਇਆ। ਐਮਪੀ ਸਰਕਾਰ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ, ਤਾਂ ਜੋ ਦੋਸ਼ੀਆਂ ਨੂੰ ਲੱਭ ਕੇ ਕਾਨੂੰਨ ਦੇ ਤਹਿਤ ਸਜ਼ਾ ਦਿੱਤੀ ਜਾ ਸਕੇ। ਹੁਣ ਇਸ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਮੱਧ ਪ੍ਰਦੇਸ਼ ਦੀ ਸਾਈਬਰ ਪੁਲਿਸ ਨੂੰ ਸੌਂਪੀ ਗਈ ਹੈ।
ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਪੀਐਮ ਮੋਦੀ ਦੀਆਂ ਤਸਵੀਰਾਂ ਨਾਲ ਛੇੜਛਾੜ ਦੀ ਘਟਨਾ ਤੋਂ ਕਾਫੀ ਨਾਰਾਜ਼ ਹਨ। ਉਨ੍ਹਾਂ ਦੱਸਿਆ ਕਿ ਕੁਨੋ ਨੈਸ਼ਨਲ ਪਾਰਕ ਵਿੱਚ ਚੀਤਿਆਂ ਨੂੰ ਛੱਡਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਚੀਤਿਆਂ ਦੀ ਫੋਟੋ ਲਈ ਸੀ।
ਉਸ ਫੋਟੋ ਨਾਲ ਛੇੜਛਾੜ ਕੀਤੀ ਗਈ ਹੈ। ਪੁਲਿਸ ਇਸ ਦੀ ਜਾਂਚ ਕਰਕੇ ਦੋਸ਼ੀਆਂ iਖ਼ਲਾਫ਼ ਸਖ਼ਤ ਕਾਰਵਾਈ ਕਰੇਗੀ। ਮਿਸ਼ਰਾ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ। ਪ੍ਰਧਾਨ ਮੰਤਰੀ ਦੇ ਕੈਮਰੇ ਨੂੰ ਜਿਸ ਤਰ੍ਹਾਂ ਵਿਖਾਇਆ ਗਿਆ, ਉਹ ਸਹੀ ਨਹੀਂ ਹੈ। ਮੈਂ ਪੁਲਿਸ ਦੇ ਸਾਈਬਰ ਵਿਭਾਗ ਨੂੰ ਇਸ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।

Comment here