ਸਿਆਸਤਖਬਰਾਂਦੁਨੀਆ

ਪ੍ਰਧਾਨ ਮੰਤਰੀ ਮੋਦੀ ਨੇ ਪੁਤਿਨ ਨਾਲ ਯੂਕਰੇਨ ਸੰਕਟ ‘ਤੇ ਕੀਤੀ ਗੱਲ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਆਪਣੇ ਦੇਸ਼ ਦੀ ਯੂਕਰੇਨ ਵਿਰੁੱਧ ਜੰਗ ‘ਤੇ ਟੈਲੀਫੋਨ ‘ਤੇ ਗੱਲਬਾਤ ਕੀਤੀ । ਮੋਦੀ ਨੇ ਭਾਰਤ ਦੀ ਸਥਿਤੀ ਨੂੰ ਦੁਹਰਾਇਆ ਕਿ ਰੂਸ ਅਤੇ ਨਾਟੋ ਵਿਚਾਲੇ ਮਤਭੇਦ ਈਮਾਨਦਾਰੀ ਅਤੇ ਸੁਹਿਰਦ ਗੱਲਬਾਤ ਰਾਹੀਂ ਹੀ ਹੱਲ ਕੀਤੇ ਜਾ ਸਕਦੇ ਹਨ। ਉਨ੍ਹਾਂ ਨੇ ਪੁਤਿਨ ਨੂੰ ਜੰਗ ਰੋਕਣ ਦੀ ਅਪੀਲ ਕਰ ਮਸਲਾ ਸੁਲਝਾਉਣਾ ਦੀ ਅਪੀਲ ਕੀਤੀ। ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਨੂੰ ਰੂਸ ਨੇ ਯੂਕ੍ਰੇਨ ’ਤੇ ਹਮਲਾ ਕਰ ਦਿੱਤਾ ਸੀ। ਰਿਪੋਰਟਾਂ ਮੁਤਾਬਕ, ‘‘ਹੁਣ ਤੱਕ 40 ਤੋਂ ਵੱਧ ਯੂਕ੍ਰੇਨੀ ਫੌਜੀ ਆਪਣੀ ਜਾਨ ਗੁਆ ਚੁੱਕੇ ਹਨ।’’ ਇਸ ਤੋਂ ਪਹਿਲਾਂ ਯੂਕ੍ਰੇਨ ’ਤੇ ਰੂਸ ਦੇ ਹਮਲੇ ਤੋਂ ਬਾਅਦ ਤੇਜ਼ੀ ਨਾਲ ਬਦਲਦੀ ਵਿਸ਼ਵ ਪੱਧਰੀ ਸਿਆਸਤ ਤੇ ਯੂਕ੍ਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦੀ ਰਣਨੀਤੀ ’ਤੇ ਵਿਚਾਰ ਲਈ ਅੱਜ ਸ਼ਾਮ ਇਥੇ ਕੇਂਦਰੀ ਮੰਤਰੀ ਮੰਡਲ ਦੀ ਰੱਖਿਆ ਮਾਮਲਿਆਂ ਦੀ ਕਮੇਟੀ (ਸੀ.ਸੀ.ਐੱਸ.) ਨੇ ਮੀਟਿੰਗ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ’ਚ ਹੋਈ ਇਸ ਮੀਟਿੰਗ ’ਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਪੈਟਰੋਲੀਅਮ, ਕੁਦਰਤੀ ਗੈਸ, ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਹਿੱਸਾ ਲਿਆ। ਮੀਟਿੰਗ ’ਚ ਵਿਦੇਸ਼ ਮੰਤਰਾਲੇ, ਵਿੱਤ ਮੰਤਰਾਲੇ ਅਤੇ ਖੁਫ਼ੀਆ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।

Comment here