ਤਿੰਨ ਮੁਲਜ਼ਮ ਕਾਬੂ, ਗਰਨੇਡ ਵੀ ਬਰਾਮਦ
ਨਵੀੰ ਦਿੱਲੀ- ਕਾਂਗਰਸੀ ਨੇਤਾ ਅਤੇ ਰੈਪਰ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਜਾਂਚ ਚ ਜੁਟੀ ਦਿੱਲੀ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ ਕਿ ਕਤਲ ਕਾਂਡ ਦਾ ਮਾਸਟਰਮਾਈਂਡ ਪ੍ਰਿਅਵਰਤ ਉਰਫ ਫੌਜੀ ਹੈ। ਇਸ ਨੇ ਹੀ ਕਤਲ ਦੀ ਸਾਜ਼ਿਸ਼, ਅਤੇ ਸਾਰੀ ਵਿਉਂਤਬੰਦੀ ਕੀਤੀ ਸੀ। ਪੁਲਿਸ ਦੇ ਸਪੈਸ਼ਲ ਸੈਲ ਨੇ ਉਸ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ, ਜਿਥੋਂ ਅਦਾਲਤ ਨੇ ਫੌਜੀ ਨੂੰ 4 ਜੁਲਾਈ ਤੱਕ ਪੁਲਿਸ ਹਿਰਾਸਤ ‘ਚ ਭੇਜ ਦਿੱਤਾ। ਪੁਲਿਸ ਅਨੁਸਾਰ ਪ੍ਰਿਆਵਰਤ ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ ਅਤੇ ਕਤਲ ਤੋਂ ਪਹਿਲਾਂ ਫਤਿਹਗੜ੍ਹ ਦੇ ਇੱਕ ਪੈਟਰੋਲ ਪੰਪ ਦੇ ਸੀਸੀਟੀਵੀ ਵਿੱਚ ਦਿਖਾਈ ਦੇ ਰਿਹਾ ਸੀ। ਇਹ ਸ਼ੂਟਰ ਵੀ ਹੈ, ਜਿਸ ਨੇ ਕੀਤਾ ਕਤਲ। ਪੁਲਿਸ ਨੇ ਇਨ੍ਹਾਂ ਕੋਲੋਂ ਹੈਂਡ ਗ੍ਰੇਨੇਡ ਬਰਾਮਦ ਕੀਤਾ ਹੈ।
ਦਿੱਲੀ ਪੁਲਿਸ ਨੇ ਗੁਜਰਾਤ ਮੁਦਰਾ ਪੋਰਟ ਤੋਂ ਪ੍ਰਿਆਵਰਤ ਫੌਜੀ ਅਤੇ ਕੁਲਦੀਪ ਉਰਫ ਕਸ਼ਿਸ਼ ਨੂੰ ਭਾਰੀ ਮਾਤਰਾ ਚ ਹਥਿਆਰਾਂ ਨਾਲ ਗ੍ਰਿਫਤਾਰ ਕੀਤਾ। ਫੌਜੀ ਇਹ ਸੋਨੀਪਤ ਹਰਿਆਣਾ ਦਾ ਰਹਿਣ ਵਾਲਾ ਹੈ। ਕਸ਼ਿਸ਼ ਉਰਫ਼ ਕੁਲਦੀਪ ਝੱਜਰ ਦਾ ਰਹਿਣ ਵਾਲਾ ਹੈ। ਉਹ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਸ਼ਾਮਲ ਸੀ। ਉਹ ਉਨ੍ਹਾਂ ਨਿਸ਼ਾਨੇਬਾਜ਼ਾਂ ਵਿੱਚੋਂ ਇੱਕ ਸੀ। ਇਨ੍ਹਾਂ ਕੋਲੋਂ 8 ਗ੍ਰਨੇਡ, ਗ੍ਰੇਨੇਡ ਲਾਂਚਰ, 3 ਪਿਸਤੌਲ, 36 ਕਾਰਤੂਸ ਬਰਾਮਦ ਹੋਏ ਹਨ। ਇਨ੍ਹਾਂ ਨੇ ਪਹਿਲਾਂ ਮੂਸੇਵਾਲਾ ਉਤੇ Ak 47 ਨਾਲ ਫਾਇਰਿੰਗ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਹਮਲਾਵਰ ਆਪਣੇ ਨਾਲ ਗ੍ਰਨੇਡ ਵੀ ਲੈ ਕੇ ਆਏ ਸਨ। ਉਨ੍ਹਾਂ ਨੂੰ ਸ਼ੱਕ ਸੀ ਕਿ ਮੁਕਾਬਲਾ ਵੀ ਹੋ ਸਕਦਾ ਹੈ। ਦਿੱਲੀ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ ਕਿ ਪ੍ਰਿਆਵਰਤ ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ ਅਤੇ ਕਤਲ ਤੋਂ ਪਹਿਲਾਂ ਫਤਿਹਗੜ੍ਹ ਦੇ ਇੱਕ ਪੈਟਰੋਲ ਪੰਪ ਦੇ ਸੀਸੀਟੀਵੀ ਵਿੱਚ ਦਿਖਾਈ ਦੇ ਰਿਹਾ ਸੀ। ਦਿੱਲੀ ਪੁਲਿਸ ਨੇ ਇਸ ਕੇਸ ਵਿੱਚ 6 ਸ਼ੂਟਰਾਂ ਦੀ ਪਛਾਣ ਕੀਤੀ ਸੀ।

Comment here