ਸਿਆਸਤਖਬਰਾਂਚਲੰਤ ਮਾਮਲੇ

ਪ੍ਰੋ ਭੁੱਲਰ ਦੀ ਅੱਜ ਰਿਹਾਈ ਹੋ ਸਕਦੀ ਹੈ!

ਨਵੀਂ ਦਿੱਲੀ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੇ ਇੱਕ ਟਵੀਟ ਨੇ ਪੰਥਕ ਹਲਕਿਆਂ ਅਤੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਸਿਰਸਾ ਨੇ ਟਵੀਟ ਕੀਤਾ ਕਿ 1993 ਦੇ ਦਿੱਲੀ ਬੰਬ ਧਮਾਕਿਆਂ ਵਿੱਚ ਜੇਲ੍ਹ ਵਿੱਚ ਬੰਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਅੱਜ ਰਿਹਾਈ ਹੋ ਸਕਦੀ ਹੈ। ਅੱਜ ਦਿੱਲੀ ਦੀ ਸਜਾ ਸਮੀਖਿਆ ਬੋਰਡ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਦਵਿੰਦਰ ਪਾਲ ਸਿੰਘ ਭੁੱਲਰ ਦੀ ਸਜਾ ਨੂੰ ਲੈ ਕੇ ਵੀ ਫੈਸਲਾ ਲਿਆ ਜਾ ਸਕਦਾ ਹੈ। ਸਿਰਸਾ ਨੇ ਟਵੀਟ ਕੀਤਾ ਹੈ ਕਿ ‘ਪੰਜਾਬ ਦੀ ਇੱਕ ਹੋਰ ਵੱਡੀ ਜਿੱਤ : ਦਵਿੰਦਰਪਾਲ ਸਿੰਘ ਭੁੱਲਰ ਦੀ ਅੱਜ ਰਿਹਾਈ ਹੋ ਸਕਦੀ ਹੈ। ਉਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ @narendramodi ਜੀ ਦੀ ਸਰਕਾਰ ਦੁਆਰਾ ਰਿਹਾਅ ਕੀਤੇ ਗਏ 8 ਸਿੱਖ ਕੈਦੀਆਂ ਵਿੱਚੋਂ ਇੱਕ ਸੀ ਪਰ @ArvindKejriwal ਨੇ ਆਪਣੀਆਂ ਸਿਆਸੀ ਮਜਬੂਰੀਆਂ ਕਾਰਨ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ।’ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮੁੱਦਾ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਫੀ ਭਖਿਆ ਰਿਹਾ ਸੀ।

Comment here