ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਪੰਚਾਇਤ ਮੰਤਰੀ ਧਾਲੀਵਾਲ ਨੂੰ ਅਦਾਲਤ ਵੱਲੋਂ ਸੰਮਨ ਜਾਰੀ

ਚੰਡੀਗੜ੍ਹ-ਪੰਚਾਇਤੀ ਜ਼ਮੀਨ ਛੁਡਾਉਣ ਨਾਲ ਸਬੰਧਤ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੂੰ ਖਰੜ ਦੀ ਅਦਾਲਤ ਨੇ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ 25 ਜੁਲਾਈ ਨੂੰ ਮੰਤਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਕੇਸ ਸਿਸਵਾਂ ਵਿਚ ਪੰਚਾਇਤੀ ਜ਼ਮੀਨ ਛੁਡਾਉਣ ਨਾਲ ਸਬੰਧਤ ਹੈ। ਇਹ ਜ਼ਮੀਨ ਨਾਜਾਇਜ਼ ਕਬਜ਼ਾ ਦੱਸ ਕੇ ਛੁਡਵਾਈ ਗਈ ਸੀ। ਕੈਪਟਨ ਬਿਕਰਮਜੀਤ ਸਿੰਘ ਤੋਂ ਇਹ ਜ਼ਮੀਨ ਛੁਡਵਾਈ ਗਈ ਸੀ। 28 ਅਪਰੈਲ ਨੂੰ ਇਹ ਜ਼ਮੀਨ ਛੁਡਵਾਈ ਗਈ ਸੀ। ਖੁਦ ਪੰਚਾਇਤ ਮੰਤਰੀ ਅਧਿਕਾਰੀਆਂ ਨਾਲ ਮੌਕੇ ਉਤੇ ਪਹੁੰਚੇ ਸਨ ਤੇ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਸੀ।ਸਰਕਾਰ ਦੀ ਇਸ ਕਾਰਵਾਈ ਨੂੰ ਅਦਾਲਤ ਵਿਚ ਚੁਣੌਤੀ ਦਿੱਤੀ ਗਈ ਸੀ।

Comment here