ਰਾਏਕੋਟ-ਸਿਖ ਦਿਨੋਂ-ਦਿਨ ਆਪਣੀ ਸਖ਼ਤ ਮਿਹਨਤ ਸਦਕਾ ਦੇਸ਼ਾਂ-ਵਿਦੇਸ਼ਾਂ ਦੀ ਧਰਤੀ ‘ਤੇ ਆਪਣੀ ਜਿੱਤ ਦੇ ਝੰਡੇ ਗੱਡ ਰਹੇ ਹਨ, ਜਿਸ ਦੀ ਤਾਜ਼ਾ ਮਿਸਾਲ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਸ਼ਹਿਰ ਰਾਏਕੋਟ ਨਾਲ ਸੰਬੰਧਿਤ ਸਮਨਦੀਪ ਕੌਰ ਧਾਲੀਵਾਲ ਦੀ ਕੈਨੇਡਾ ਦੇ ਪੁਲਿਸ ਵਿਭਾਗ ਵਿਚ ਅਧਿਕਾਰੀ ਬਣਨ ਤੋਂ ਮਿਲਦੀ ਹੈ । ਸਮਨਦੀਪ ਕੌਰ ਧਾਲੀਵਾਲ ਦੇ ਪਿਤਾ ਜਗਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਸੰਨ 2016 ਵਿਚ ਕੈਨੇਡਾ ਦੀ ਧਰਤੀ ‘ਤੇ ਪੜ੍ਹਾਈ ਲਈ ਗਈ ਸੀ, ਜਿਥੇ ਉਨ੍ਹਾਂ ਦੀ ਹੋਣਹਾਰ ਧੀ ਸਮਨਦੀਪ ਧਾਲੀਵਾਲ ਨੇ ਆਪਣੀ ਪੜ੍ਹਾਈ ਪੂਰੀ ਕਰਨ ਉਪਰੰਤ ਕੈਨੇਡਾ ਦੇ ਸ਼ਹਿਰ ਸਰੀ ਵਿਚ ਪੁਲਿਸ ਵਿਭਾਗ ਦੇ ਕ੍ਰਾਈਮ ਬ੍ਰਾਂਚ ਵਿਚ ਫੈਡਰਲ ਪੀਸ ਅਧਿਕਾਰੀ ਵਜੋਂ ਨੌਕਰੀ ਹਾਸਲ ਕਰਕੇ ਕੈਨੇਡਾ ਵਿਚ ਵਸਦੇ ਪੰਜਾਬੀ ਭਾਈਚਾਰੇ ਦਾ ਮਾਣ ਨਾਲ ਸਿਰ ਉੱਚਾ ਕੀਤਾ ਹੈ ।ਉਨ੍ਹਾਂ ਦੱਸਿਆ ਕਿ ਸਮਨਦੀਪ ਕੌਰ ਧਾਲੀਵਾਲ ਨੇ ਜਲਦ ਆਉਣ ਵਾਲੇ ਦਿਨਾਂ ਵਿਚ ਕੈਨੇਡਾ ਦੇ ਸ਼ਹਿਰ ਕੈਲਗਰੀ ਤੋਂ ਪੁਲਿਸ ਅਧਿਕਾਰੀ ਵਜੋਂ ਚਾਰਜ ਸੰਭਾਲਣਾ ਹੈ ।ਸਮਨਦੀਪ ਕੌਰ ਧਾਲੀਵਾਲ ਦੀ ਇਸ ਮਾਣਮੱਤੀ ਕਾਮਯਾਬੀ ‘ਤੇ ਤਹਿਸੀਲ ਰਾਏਕੋਟ ਵਿਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ ।
ਪੰਜਾਬਣ ਸਮਨਦੀਪ ਕੌਰ ਬਣੀ ਕੈਨੇਡਾ ‘ਚ ਪੁਲਿਸ ਅਧਿਕਾਰੀ

Comment here