ਸਿਆਸਤਖਬਰਾਂ

ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ‘ਚ ਮੌਤ

ਲੁਧਿਆਣਾ-ਕਿਸਾਨ ਅੰਦੋਲਨ ਕਰਕੇ ਚਰਚਾ ਚ ਆਏ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਗਈ। ਦਿੱਲੀ ਤੋਂ ਪੰਜਾਬ ਆਉਂਦੇ ਸਮੇਂ ਕੁੰਡਲੀ ਮਾਨੇਸਰ (ਕੇ.ਐੱਮ.ਪੀ.) ਹਾਈਵੇਅ ‘ਤੇ ਵਾਪਰੇ ਸੜਕ ਹਾਦਸੇ ‘ਚ ਦੀਪ ਸਿੱਧੂ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਦੀਪ ਸਿੱਧੂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਚਰਚਾ ‘ਚ ਆਏ ਸਨ। ਲਾਲ ਕਿਲ੍ਹੇ ‘ਚ ਹੋਈ ਹਿੰਸਾ ਨੂੰ ਲੈ ਕੇ ਉਨ੍ਹਾਂ ਨੂੰ ਮੁਲਜ਼ਮ ਬਣਾਇਆ ਗਿਆ ਸੀ ਅਤੇ ਇਸ ਮਾਮਲੇ ‘ਚ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਦੀਪ ਸਿੱਧੂ ਦੀ ਮੌਤ ਦੀ ਖਬਰ ਨੇ ਕਲਾ ਜਗਤ ਤੇ ਉਹਨਾਂ ਦੇ ਹੋਰ ਪਰਸੰਸਕਾਂ ਨੂੰ ਸੋਗ ਚ ਡੋਬ ਦਿੱਤਾ ਹੈ।

Comment here