ਸਿਆਸਤਖਬਰਾਂਖੇਡ ਖਿਡਾਰੀ

ਪੰਜਾਬੀ ਯੂਨੀਵਰਸਿਟੀ ਹਰਜਿੰਦਰ ਕੌਰ ਨੂੰ ਨੌਕਰੀ ਦੇਵੇਗੀ

ਪਟਿਆਲਾ-ਰਾਸ਼ਟਰਮੰਡਲ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪਰਤੀ ਵੇਟ ਲਿਫਟਰ ਹਰਜਿੰਦਰ ਕੌਰ ਨੂੰ ਪੰਜਾਬੀ ਯੂਨੀਵਰਸਿਟੀ ਨੇ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਉਸ ਨੂੰ ਆਪਣੇ ਅਖ਼ਤਿਆਰੀ ਫੰਡ ਵਿੱਚੋਂ ਪੰਜ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ’ਵਰਸਿਟੀ ਵਿਚ ਸਮਾਰੋਹ ਦੌਰਾਨ ਹਰਜਿੰਦਰ ਕੌਰ ਦੇ ਮਾਪਿਆਂ ਕੁਲਦੀਪ ਕੌਰ ਤੇ ਸਾਹਿਬ ਸਿੰਘ ਸਣੇ ਉਸ ਦੇ ਕੋਚ ਪਰਮਜੀਤ ਸ਼ਰਮਾ ਵੀ ਸਨਮਾਨੇ ਗਏ। ਇਸੇ ਮੌਕੇ ਹਰਜਿੰਦਰ ਕੌਰ ਨੇ ਸਰਕਾਰ ਤੋਂ ਪੰਜਾਬੀ ’ਵਰਸਿਟੀ ਲਈ ਬਿਹਤਰ ਖੇਡ ਸਹੂਲਤਾਂ ਦੀ ਮੰਗ ਕੀਤੀ। ਸੰਧਵਾਂ ਨੇ ਕਿਹਾ ਕਿ ਹਰਜਿੰਦਰ ਨੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਹਰਜਿੰਦਰ ਨੂੰ ’ਵਰਸਿਟੀ ਵਿੱਚ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

Comment here