ਸਿਆਸਤਖਬਰਾਂਚਲੰਤ ਮਾਮਲੇ

ਪੰਜਾਬ ਅੰਦਰ ਹੜ੍ਹਾਂ ਦੀ ਸਥਿਤੀ ਅੰਡਰ ਕੰਟਰੋਲ : ਭਗਵੰਤ ਮਾਨ

ਚੰਡੀਗੜ੍ਹ-ਪੰਜਾਬ ਦੇ ਨਾਲ ਲੱਗਦੇ ਹਿਮਾਚਲ-ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਇਲਾਕਿਆਂ ਵਿੱਚ ਹੋਈ ਭਾਰੀ ਬਰਸਾਤ ਤੋਂ ਬਾਅਦ ਭਾਖੜਾ-ਨੰਗਲ ਡੈਮ, ਪੌਂਗ ਡੈਮ ਅਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵਧਣ ਕਾਰਣ ਪ੍ਰਸ਼ਾਸਨ ਵੱਲੋਂ ਫਲੱਡ ਗੇਟ ਖੋਲ੍ਹੇ ਗਏ, ਜਿਸ ਕਾਰਣ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਹੜ੍ਹ ਜਿਹੀ ਸਥਿਤੀ ਪੈਦਾ ਹੋ ਗਈ ਹੈ।
ਪੰਜਾਬ ਵਿੱਚ ਮੁੜ ਤੋਂ ਪੈਦਾ ਹੋਏ ਹੜ੍ਹ ਵਰਗੇ ਹਾਲਾਤਾਂ ਉੱਤੇ ਬੋਲਦਿਆਂ ਸੀਐੱਮ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਕੰਟਰੋਲ ਵਿੱਚ ਹੈ। ਉਹ ਖੁਦ ਪੰਜਾਬ ਸਰਕਾਰ ਦੇ ਅਫਸਰਾਂ ਅਤੇ ਭਾਖੜਾ ਬਿਆਸ ਮੈਨਜਮੈਂਟ ਬੋਰਡ ਦੇ ਲਗਾਤਾਰ ਸੰਪਰਕ ਵਿੱਚ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੌਂਗ ਅਤੇ ਰਣਜੀਤ ਸਾਗਰ ਡੈਮ ਉੱਤੇ ਵੀ ਉਨ੍ਹਾਂ ਦੀ ਬਰਾਬਰ ਨਜ਼ਰ ਹੈ। ਲੋਕਾਂ ਦੇ ਜਾਨ-ਮਾਲ ਦੀ ਰਾਖੀ ਦਾ ਸੀਐੱਮ ਮਾਨ ਨੇ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਇਸ ਕੁਦਰਤੀ ਆਫਤ ਦਾ ਸਭ ਨੇ ਮਿਲ ਕੇ ਸਾਹਮਣਾ ਕਰਨਾ ਹੈ। ਸਰਕਾਰ ਹਰ ਸਮੇਂ ਲੋਕਾਂ ਦੇ ਨਾਲ ਖੜ੍ਹੀ ਹੈ।
ਜੇਕਰ ਗੱਲ ਕਰੀਏ ਤਾਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਸਤਲੁਜ ਦਰਿਆ ਵਿੱਚੋਂ ਪਾਣੀ ਨਿਕਲ ਕੇ ਨਾਲ ਦੇ ਪਿੰਡਾਂ ਵਿੱਚ ਦਾਖਿਲ ਹੋਣਾ ਸ਼ੁਰੂ ਹੋ ਗਿਆ ਜਿਸ ਕਾਰਣ ਤਹਿਸੀਲ ਨੰਗਲ ਦੇ ਨਾਲ ਲਗਦੇ ਪਿੰਡ ਭਲਾਣ, ਭਨਾਮ, ਜਿੰਦਵੜੀ, ਧਿਆਨ ਬੇਲਾ, ਭਲੜੀ, ਐਲਗਰਾਂ ਸ਼ਾਹਪੁਰ ਬੇਲਾ, ਨਾਨਗਰਾਂ, ਗੋਲਹਣੀ ਤੋਂ ਇਲਾਵਾ ਹੋਰ ਦਰਜਨਾਂ ਪਿੰਡ ਜੋਕਿ ਸਤਲੁਜ ਦਰਿਆ ਦੇ ਨਜ਼ਦੀਕ ਵਸਦੇ ਹਨ ਇਹ ਸਾਰੇ ਖਤਰੇ ਵਿੱਚ ਹਨ। ਇਹ ਲੋਕ ਪਿੰਡ ਖਾਲੀ ਕਰਕੇ ਆਪਣੇ ਪਰਿਵਾਰ ਦੇ ਨਾਲ-ਨਾਲ ਜ਼ਰੂਰੀ ਘਰੇਲੂ ਸਮਾਨ ਅਤੇ ਦੁਧਾਰੂ ਪਸ਼ੂਆ ਨੂੰ ਨਾਲ ਲੈ ਕੇ ਪਿੰਡ ਤੋਂ ਬਾਹਰ ਆ ਗਏ ਹਨ। ਇਹ ਵੀ ਦੱਸ ਦਈਏ ਕਿ ਪੰਜਾਬ ਵਿੱਚ ਦਰਿਆਵਾਂ ਦੇ ਕੰਢੇ ਵਸ ਰਹੇ ਲੋਕਾਂ ਨੂੰ ਬਹੁਤ ਜ਼ਿਆਦਾ ਮਾਰ ਪੈ ਰਹੀ ਹੈ।

Comment here