ਸਿਆਸਤਖਬਰਾਂਚਲੰਤ ਮਾਮਲੇ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ‘ਚ 14-5 ਸਤੰਬਰ ਨੂੰ ਲੱਗੂ ਮੇਲਾ

ਲੁਧਿਆਣਾ-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਿਸਾਨ ਮੇਲਾ 14 ਤੋਂ 15 ਸਤੰਬਰ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸ ਅਤੇ ਐਨੀਮਲ ਯੂਨੀਵਰਸਿਟੀ ਵਿੱਚ ਪਸ਼ੂ ਮੇਲਾ ਵੀ ਲੱਗੇਗਾ। 14 ਸਤੰਬਰ ਨੂੰ ਸੂਬੇ ਦੇ ਖੇਤੀਬਾੜੀ ਮੰਤਰੀ ਕਿਸਾਨ ਮੇਲੇ ਦਾ ਉਦਘਾਟਨ ਕਰਨਗੇ ਜਦੋਂ ਕਿ ਦੂਜੇ ਦਿਨ 15 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨ ਮੇਲੇ ਦੇ ਵਿੱਚ ਸ਼ਿਰਕਤ ਕਰਨਗੇ। ਮੇਲੇ ਨੂੰ ਲੈਕੇ ਪੀਏਯੂ ਵਿੱਚ ਤਿਆਰੀਆਂ ਹੋ ਰਹੀਆਂ ਹਨ। ਇਸ ਵਾਰ ਕਿਸਾਨ ਮੇਲੇ ਦੀ ਥੀਮ ਵਿਗਿਆਨਕ ਖੇਤੀ ਦੇ ਰੰਗ ਕਿਸਾਨ ਮੇਲਿਆਂ ਦੇ ਸੰਗ ਰੱਖਿਆ ਗਿਆ ਹੈ।
ਖੇਤੀਬਾੜੀ ਮਾਹਿਰ ਡਾਕਟਰ ਜੀ ਪੀ ਐੱਸ ਸੋਢੀ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਸਲਾਨਾ 6 ਦੇ ਕਰੀਬ ਵੱਖ ਵੱਖ ਜ਼ਿਲ੍ਹਿਆਂ ਵਿੱਚ ਕਿਸਾਨ ਮੇਲੇ ਕਰਵਾਏ ਜਾਂਦੇ ਨੇ, ਇਹ ਕਿਸਾਨ ਮੇਲਾ ਯੂਨੀਵਰਸਿਟੀ ਚ 14 ਤੋਂ 15 ਸਤੰਬਰ ਤੱਕ ਲਾਇਆ ਜਾਵੇਗਾ। ਉਨ੍ਹਾ ਦੱਸਿਆ ਕਿ ਇਸ ਵਾਰ ਮੇਲੇ ਵਿੱਚ ਕਣਕ ਦੀਆਂ 2 ਕਿਸਮਾਂ ਵੀ ਕਿਸਾਨਾਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ, ਜਿਸ ਵਿੱਚ ਪੀਬੀਡਬਲਿਊ ਕਿਸਮਾਂ ਸ਼ਾਮਲ ਹੈ ਜੋਕਿ ਵਿਸ਼ੇਸ਼ ਤੌਰ ਤੇ ਰੋਟੀ ਲਈ ਈਜਾਦ ਕੀਤੀਆਂ ਗਈਆ ਨੇ। ਉਨ੍ਹਾ ਦੱਸਿਆ ਕਿ ਖੇਤੀ ਦੇ ਆਧੁਨਿਕ ਸੰਧਾ ਦੀਆਂ ਪ੍ਰਦਰਸ਼ਨੀਆਂ ਵੀ ਲਗਣਗੀਆਂ ਉਸ ਤੋਂ ਇਲਾਵਾ ਕਿਸਾਨਾਂ ਦੇ ਨਾਲ ਖੇਤੀਬਾੜੀ ਮਾਹਿਰ ਰੂਬਰੂ ਹੋਣਗੇ।
ਡਾਕਟਰ ਸੋਢੀ ਨੇ ਕਿਹਾ ਕਿ ਸਾਡੇ ਪ੍ਰੋਫ਼ੈਸਰਾਂ ਦੇ ਨਾਲ ਯੂਨੀਵਰਸਿਟੀ ਦੇ ਵਿਦਿਆਰਥੀ ਵੀ ਇਸ ਕਿਸਾਨ ਮੇਲੇ ਵਿੱਚ ਵੱਧ ਚੜ ਕੇ ਹਿੱਸਾ ਲੈਂਦੇ ਨੇ, ਉਨ੍ਹਾ ਕਿਹਾ ਕਿ ਵਿਦਿਆਰਥੀਆਂ ਵੱਲੋਂ ਵੀ ਵੱਖ-ਵੱਖ ਪ੍ਰਦਰਸ਼ਨੀਆਂ ਲਈਆਂ ਜਾਣਗੀਆਂ। ਇਸ ਤੋਂ ਇਲਾਵਾ ਖੇਤੀ ਦੇ ਆਧੁਨਿਕ ਸੰਧਾਂ ਬਾਰੇ ਕਿਸਾਨਾਂ ਨੂੰ ਰੂਬਰੂ ਕਰਵਾਇਆ ਜਾਵੇਗਾ। ਉਨ੍ਹਾ ਦੱਸਿਆ ਕਿ ਕੁਦਰਤੀ ਸਾਧਨਾਂ ਦੀ ਵਰਤੋਂ ਕਰਕੇ ਖੇਤੀ ਖਰਚੇ ਘਟਾ ਕੇ ਵੱਧ ਮੁਨਾਫਾ ਲੈਣ ਲਈ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨਾਂ ਨੂੰ ਆਪਣੀ ਸਬਜ਼ੀਆਂ ਅਤੇ ਹੋਰ ਫ਼ਸਲਾਂ ਦਾ ਮੰਡੀਕਰਨ ਖੁਦ ਕਰਨ ਦੇ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਖੇਤੀ ਉਦਯੋਗਿਕ ਇਕਾਈਆਂ ਵੀ ਆਪਣੀਆਂ ਪ੍ਰਦਰਸ਼ਨੀਆਂ ਲਾਉਣਗੀਆਂ। ਇਸ ਤੋਂ ਇਲਾਵਾ ਕਿਸਾਨ ਮੇਲੇ ਚ 14 ਸਤੰਬਰ ਨੂੰ 5 ਉੱਘੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

Comment here