ਅਪਰਾਧਸਿਆਸਤਖਬਰਾਂਦੁਨੀਆ

ਪੰਜਾਬ ਚੋਣਾਂ ਤੋਂ ਪਹਿਲਾਂ ਹੋ ਸਕਦਾ ਹੈ ਆਈਐਸਆਈ ਦਾ ਹਮਲਾ

ਚੰਡੀਗੜ੍ਹ-ਬੀਤੇ ਦਿਨੀਂ ਸੁਰੱਖਿਆ ਏਜੰਸੀਆਂ ਨੇ ਪੰਜਾਬ ਅਤੇ ਚੰਡੀਗੜ੍ਹ ਇੰਟੈਲੀਜੈਂਸ ਵਿੰਗ ਨੂੰ ਇੱਕ ਮਹੱਤਵਪੂਰਨ ਅਲਰਟ ਭੇਜ ਕੇ ਚੌਕਸ ਕੀਤਾ ਹੈ ਕਿ ਆਗਾਮੀ ਪੰਜਾਬ ਚੋਣਾਂ ਦੇ ਮੱਦੇਨਜ਼ਰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਪੰਜਾਬ ਵਿੱਚ ਵੱਡੇ ਹਮਲੇ ਕਰ ਸਕਦੀ ਹੈ।
ਅਲਰਟ ਵਿੱਚ ਦੱਸਿਆ ਗਿਆ ਹੈ ਕਿ ਆਈਐਸਆਈ ਅਨ ਡਿਟੇਕਟਿਵ ਡਰੋਨ ਰਾਹੀਂ ਹਥਿਆਰ, ਨਸ਼ੀਲੇ ਪਦਾਰਥ, ਵਿਸਫੋਟਕ, ਗੋਲਾ ਬਾਰੂਦ ਸਰਹੱਦ ਪਾਰ ਤੋਂ ਪੰਜਾਬ ਭੇਜ ਸਕਦੀ ਹੈ।
ਅਲਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਖਾਲਿਸਤਾਨ ਲਹਿਰ ਨਾਲ ਜੁੜੇ ਲੋਕ ਪੰਜਾਬ ਵਿੱਚ ਮਾਹੌਲ ਖਰਾਬ ਕਰਨ ਦੇ ਇਰਾਦੇ ਨਾਲ ਹਿੰਸਾ ਭੜਕਾਉਣ ਦਾ ਕੰਮ ਵੀ ਕਰ ਸਕਦੇ ਹਨ। ਚਿਤਾਵਨੀ ਵਿੱਚ ਦੱਸਿਆ ਗਿਆ ਹੈ ਕਿ ਸਮਾਜ ਵਿਰੋਧੀ ਤੱਤ ਹਿੰਸਾ ਦੀਆਂ ਘਟਨਾਵਾਂ ਰਾਹੀਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਵੀ ਕਰ ਰਿਹਾ ਹੈ।
ਸੁਰੱਖਿਆ ਏਜੰਸੀਆਂ ਨੂੰ ਇਹ ਚਿਤਾਵਨੀ ਅਜਿਹੇ ਸਮੇਂ ਮਿਲੀ ਹੈ ਜਦੋਂ ਹਾਲ ਹੀ ਵਿੱਚ ਕੇਂਦਰ ਸਰਕਾਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਐਕਟ ਵਿੱਚ ਸੋਧ ਕਰਕੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਦੀ ਅੰਤਰਰਾਸ਼ਟਰੀ ਸਰਹੱਦ ਉਤੇ ਬੀਐਸਐਫ ਨੂੰ 15 ਕਿਲੋਮੀਟਰ ਦੀ ਥਾਂ 50 ਕਿਲੋਮੀਟਰ ਦੇ ਵੱਡੇ ਖੇਤਰ ਨੂੰ ਕਵਰ ਕਰਨ ਦੀ ਆਗਿਆ ਦਿੱਤੀ ਹੈ। ਇਸ ਦੇ ਨਾਲ ਹੀ ਖਾਲਿਸਤਾਨੀ ਹਮਦਰਦਾਂ ਅਤੇ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਵੀ ਸਖਤ ਨਜ਼ਰ ਰੱਖਣ ਲਈ ਕਿਹਾ ਗਿਆ ਹੈ।

Comment here