ਚੰਡੀਗੜ੍ਹ: ਪੰਜਾਬ ਵਿੱਚ 117 ਵਿਧਾਨ ਸਭਾ ਹਲਕਿਆਂ ਵਾਸਤੇ 20 ਫਰਵਰੀ, 2022 ਨੂੰ ਹੋਣ ਵਾਲੀਆਂ ਹਨ। ਇਨ੍ਹਾਂ ਚੋਣਾਂ ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ ਦੋ ਟਰਾਂਸਜੈਂਡਰ ਅਤੇ 93 ਔਰਤਾਂ ਹਨ, ਜਦਕਿ 1209 ਉਮੀਦਵਾਰ ਪੁਰਸ਼ ਹਨ। ਕੱਲ੍ਹ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐੱਸ ਕਰੁਣਾ ਰਾਜੂ ਨੇ ਕਿਹਾ ਕਿ ਸਾਰੇ ਉਮੀਦਵਾਰਾਂ ਵਿੱਚੋਂ 9 ਉਮੀਦਵਾਰ 25 ਸਾਲ ਦੀ ਉਮਰ ਦੇ ਹਨ ਅਤੇ ਛੇ ਉਮੀਦਵਾਰ 80 ਸਾਲ ਤੋਂ ਵੱਧ ਉਮਰ ਦੇ ਹਨ, ਜਿਨ੍ਹਾਂ ਵਿੱਚੋਂ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ (83 ਨੰਬਰ) ਤੋਂ ਸਭ ਤੋਂ ਵਡੇਰੀ ਉਮਰ (94 ਸਾਲ) ਦੇ ਉਮੀਦਵਾਰ ਚੋਣ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ 14684 ਪੋਲਿੰਗ ਸਥਾਨਾਂ `ਤੇ 24740 ਪੋਲਿੰਗ ਸਟੇਸ਼ਨ ਹਨ, ਜਿਨ੍ਹਾਂ ਵਿੱਚੋਂ 1051 ਪੋਲਿੰਗ ਸਥਾਨਾਂ `ਤੇ ਸਥਿਤ 2013 ਪੋਲਿੰਗ ਸਟੇਸ਼ਨ ਕਮਜ਼ੋਰ ਹਨ। ਉਨ੍ਹਾਂ ਕਿਹਾ ਕਿ ਵੋਟਿੰਗ ਵਾਲੇ ਦਿਨ ਸਾਰੇ ਪੋਲਿੰਗ ਬੂਥਾਂ ਨੂੰ ਵੈਬਕਾਸਟਿੰਗ ਅਧੀਨ ਕਵਰ ਕੀਤਾ ਜਾਵੇਗਾ। ਡਾ: ਰਾਜੂ ਨੇ ਇਹ ਵੀ ਦੱਸਿਆ ਕਿ ਚੋਣਾਂ ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ 972 ਫਲਾਇੰਗ ਸਕੁਐਡ ਟੀਮਾਂ (ਐਫਐਸਟੀ), 857 ਸਟੈਟਿਕ ਸਰਵੇਲੈਂਸ ਟੀਮਾਂ (ਐਸਐਸਟੀ), 479 ਵੀਡੀਓ ਨਿਗਰਾਨ ਟੀਮਾਂ (ਵੀਐਸਟੀ), 159 ਵੀਡੀਓ ਵਿਊਇੰਗ ਟੀਮਾਂ (ਵੀਵੀਟੀ) ਅਤੇ ਰਾਜ ਭਰ ਵਿੱਚ 119 ਲੇਖਾ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ 24 ਘੰਟੇ ਕੰਮ ਕਰ ਰਹੀਆਂ ਹਨ। ਦੱਸਿਆ ਕਿ 14684 ਪੋਲਿੰਗ ਸਥਾਨਾਂ `ਤੇ 24740 ਪੋਲਿੰਗ ਸਟੇਸ਼ਨ ਹਨ, ਜਿਨ੍ਹਾਂ ਵਿੱਚੋਂ 1051 ਪੋਲਿੰਗ ਸਥਾਨਾਂ `ਤੇ ਸਥਿਤ 2013 ਪੋਲਿੰਗ ਸਟੇਸ਼ਨਾਂ ਦੀ ਪਛਾਣ ਨਾਜ਼ੁਕ ਪੋਲਿੰਗ ਸਟੇਸ਼ਨਾ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੋਟਿੰਗ ਵਾਲੇ ਦਿਨ ਸਾਰੇ ਪੋਲਿੰਗ ਬੂਥਾਂ ਨੂੰ ਵੈਬਕਾਸਟਿੰਗ ਅਧੀਨ ਕਵਰ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਿਤ ਨਿਯਮਾਂ ਅਨੁਸਾਰ ਨਾਜ਼ੁਕ ਪੋਲਿੰਗ ਸਥਾਨਾਂ `ਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦਾ ਘੱਟੋ-ਘੱਟ ਹਾਫ ਸੈਕਸ਼ਨ ਅਤੇ ਬਾਕੀ ਪੰਜਾਬ ਪੁਲਿਸ ਦੀ ਤਾਇਨਾਤੀ ਕੀਤੀ ਜਾਵੇਗੀ। ਡਾ: ਰਾਜੂ ਨੇ ਇਹ ਵੀ ਦੱਸਿਆ ਕਿ ਚੋਣਾਂ ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ 972 ਫਲਾਇੰਗ ਸਕੁਐਡ ਟੀਮਾਂ (ਐਫਐਸਟੀ), 857 ਸਟੈਟਿਕ ਸਰਵੇਲੈਂਸ ਟੀਮਾਂ (ਐਸਐਸਟੀ), 479 ਵੀਡੀਓ ਨਿਗਰਾਨ ਟੀਮਾਂ (ਵੀਐਸਟੀ), 159 ਵੀਡੀਓ ਵਿਊਇੰਗ ਟੀਮਾਂ (ਵੀਵੀਟੀ) ਅਤੇ ਰਾਜ ਭਰ ਵਿੱਚ 119 ਲੇਖਾ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ 24 ਘੰਟੇ ਕੰਮ ਕਰ ਰਹੀਆਂ ਹਨ।
Comment here