ਵਿਸ਼ੇਸ਼ ਰਿਪੋਰਟ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਪੰਜਾਬ ’ਚ ‘ਆਪ’ ਸਰਕਾਰ ਦੇ ਬਣਨ ਦੀ ਪਹਿਲੀ ਵਰ੍ਹੇਗੰਢ ’ਤੇ ਪਹਿਲਾ ਬਜਟ ਪੇਸ਼ ਕੀਤਾ ਗਿਆ। ‘ਆਪ’ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ। ਬਜਟ ਪੇਸ਼ ਕਰਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਸਰਕਾਰੀ ਆਪਣੇ ਬਹੁਤ ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀਆਂ ਕਰਨ ਜਾ ਰਹੀ ਹੈ। ਚੀਮਾ ਨੇ ਕਿਹਾ ਕਿ ਵਿੱਤੀ ਸਾਲ 2023-24 ਲਈ ਪੰਜਾਬ ਦਾ ਬਜਟ 1 ਲੱਖ, 96 ਹਜ਼ਾਰ, 462 ਕਰੋੜ ਰੁਪਏ ਦਾ ਹੋਵੇਗਾ, ਜੋ ਪਿਛਲੇ ਸਾਲ ਤੋਂ 26 ਫ਼ੀਸਦੀ ਜ਼ਿਆਦਾ ਹੈ। ਸਾਲ 2022-23 ’ਚ ਪੰਜਾਬ ਦਾ ਕੁੱਲ ਬਜਟ ਇਕ ਲੱਖ 55 ਹਜ਼ਾਰ, 860 ਕਰੋੜ ਰੁਪਏ ਦਾ ਸੀ। ਚੀਮਾ ਨੇ ਦਾਅਵਾ ਕੀਤਾ ਕਿ ਆਪ ਸਰਕਾਰ ਦਾ ਸਭ ਤੋਂ ਜ਼ਿਆਦਾ ਫੋਕਸ ਸਿੱਖਿਆ ਅਤੇ ਸਿਹਤ ਸੈਕਟਰ ’ਤੇ ਹੈ ਪਰ ਬਾਕੀ ਸੈਕਟਰਾਂ ’ਤੇ ਵੀ ਬਰਾਬਰ ਧਿਆਨ ਦਿੱਤਾ ਜਾ ਰਿਹਾ ਹੈ। ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜਦੋਂ ਸੱਤਾ ਸੰਭਾਲੀ ਤਾਂ ਉਨ੍ਹਾਂ ਨੂੰ ਵਿਰਾਸਤ ’ਚ ਭਾਰੀ ਕਰਜ਼ਾ ਮਿਲਿਆ, ਜੋ ਪਿਛਲੀਆਂ ਸਰਕਾਰਾਂ ਨੇ ਲਿਆ ਸੀ। ਇਸ ਦੇ ਬਾਵਜੂਦ ‘ਆਪ’ ਸਰਕਾਰ ਪੰਜਾਬ ਨੂੰ ਅੱਗੇ ਲਿਜਾਣ ਲਈ ਵਚਨਬੱਧ ਹੈ।
117 ਮਾਈਨਿੰਗ ਸਾਈਟਾਂ ਜਲਦ ਸ਼ੁਰੂ ਹੋਣਗੀਆਂ
ਲੁਧਿਆਣਾ, ਫਾਜ਼ਿਲਕਾ, ਤਰਨਤਾਰਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਤੇ ਸ਼ਹੀਦ ਭਗਤ ਸਿੰਘ ਨਗਰ ’ਚ 33 ਜਨਤਕ ਮਾਈਨਿੰਗ ਸਾਈਟਾਂ ਸ਼ੁਰੂ ਕੀਤੀਆਂ ਗਈਆਂ ਹਨ।
ਜਲਦੀ ਹੀ 117 ਮਾਈਨਿੰਗ ਸਾਈਟਾਂ ਸ਼ੁਰੂ ਕੀਤੀਆਂ ਜਾਣਗੀਆਂ
ਨਿਊ ਪੰਜਾਬ ਸਟੇਟ ਸੈਂਡ ਐਂਡ ਗ੍ਰੇਵਲ ਮਾਈਨਿੰਗ ਪਾਲਿਸੀ 2023 ਨੂੰ ਨੋਟੀਫਾਈ ਕੀਤਾ ਗਿਆ
ਗੈਰ ਕਾਨੂੰਨੀ ਮਾਈਨਿੰਗ ਜਾਂ ਵੱਧ ਦਰ ਵਸੂਲਣ ਸੰਬਧਿਤ ਸ਼ਿਕਾਇਤਾਂ ਦਰਜ ਕਰਨ ਲਈ ਇਕ ਟੋਲ ਫਰੀ ਨੰਬਰ ਵੀ ਜਾਰੀ ਕੀਤਾ ਗਿਆ
ਸਦਨ ’ਚ ਬਜਟ ਭਾਸ਼ਣ ਦੌਰਾਨ ਹੰਗਾਮਾ
ਪੰਜਾਬ ਵਿਧਾਨ ਸਭਾ ’ਚ ਖਜ਼ਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਬਜਟ ਭਾਸ਼ਣ ਪੜ੍ਹਨ ਦੌਰਾਨ ਕਾਂਗਰਸ ਵੱਲੋਂ ਹੰਗਾਮਾ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ। ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਖਜ਼ਾਨਾ ਮੰਤਰੀ ਵੱਲੋਂ ਪੇਸ਼ ਕੀਤੇ ਜਾ ਰਹੇ ਬਜਟ ’ਚ ਕੁੱਝ ਵੀ ਨਹੀਂ ਹੈ। ਇਸ ’ਤੇ ਸਪੀਕਰ ਨੇ ਕਾਂਗਰਸੀ ਵਿਧਾਇਕਾਂ ਨੂੰ ਆਰਾਮ ਨਾਲ ਬੈਠਣ ਲਈ ਕਿਹਾ ਅਤੇ ਉਨ੍ਹਾਂ ਨੂੰ ਬਹਿਸ ਦੌਰਾਨ 5 ਮਿੰਟ ਜ਼ਿਆਦਾ ਦੇਣ ਦੀ ਗੱਲ ਵੀ ਕਹੀ ਪਰ ਕਾਂਗਰਸੀਆਂ ਵੱਲੋਂ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ ਅਤੇ ਸਦਨ ਅੰਦਰ ਰੌਲਾ ਪਾਇਆ ਜਾ ਰਿਹਾ ਹੈ।
ਕੈਂਸਰ ਦੇ ਮਰੀਜ਼ਾਂ ਲਈ ਅਹਿਮ ਐਲਾਨ
ਸੂਬੇ ’ਚ ਬ੍ਰੈਸਟ ਕੈਂਸਰ ਅਤੇ ਸਰਵਾਈਕਲ ਕੈਂਸਰ ਦੀ ਸਕਰੀਨਿੰਗ ਕੀਤੀ ਜਾਵੇਗੀ
ਹੋਮੀ ਭਾਭਾ ਕੈਂਸਰ ਸੈਂਟਰ ਲਈ ਪੈਟ ਸਕੈਨ ਤੇ ਸਪੈਕਟ ਸਿਟੀ ਸਿਟੀ ਮਸ਼ੀਨਾਂ ਦੀ ਖ਼ਰੀਦ ਲਈ 17 ਕਰੋੜ ਜਾਰੀ
24 ਘੰਟੇ ਐਮਰਜੈਂਸੀ ਰਿਸਪਾਂਸ ਸੇਵਾਵਾਂ, 61 ਕਰੋੜ ਰੁਪਏ ਦੇ ਉਪਬੰਧ ਦਾ ਪ੍ਰਸਤਾਵ
ਮੈਡੀਕਲ ਸਿੱਖਿਆ ਅਤੇ ਖੋਜ
ਮੈਡੀਕਲ ਸਿੱਖਿਆ ਲਈ 1,015 ਕਰੋੜ ਰੁਪਏ ਦੀ ਤਜਵੀਜ਼
ਮੋਹਾਲੀ ਵਿਖੇ ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇਸਿੰਜ਼ ਤੇ ਸਰਕਾਰੀ ਮੈਡੀਕਲ ਕਾਲਜ ਖੋਲ੍ਹਿਆ ਗਿਆ ਹੈ। ਇਸ ’ਚ 100 ਐੱਮ. ਬੀ. ਬੀ. ਐੱਸ. ਵਿਦਿਆਰਥੀਆਂ ਦੇ ਦੋ ਬੈਚਾਂ ਦਾ ਦਾਖ਼ਲਾ ਹੋ ਚੁੱਕਾ ਹੈ।
ਮੈਡੀਕਲ ਸੰਸਥਾਵਾਂ ’ਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ 880 ਸਟਾਫ਼ ਨਰਸਾਂ ਤੇ 81 ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ ਹੈ।
ਕੈਂਸਰ ਦੇ ਮਰੀਜ਼ਾਂ ਲਈ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ 119 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਕੈਂਸਰ ਇੰਸਟੀਚਿਊਟ ਅਤੇ ਫਾਜ਼ਿਲਕਾ ਵਿਖੇ 46 ਕਰੋੜ ਰੁਪਏ ਦੀ ਲਾਗਤ ਨਾਲ ਕੈਂਸਰ ਕੇਅਰ ਸੈਂਟਰ ਜਲਦੀ ਸ਼ੁਰੂ ਹੋਣ ਦੀ ਉਮੀਦ ਹੈ।
ਜ਼ਿਲ੍ਹਾ ਬਰਨਾਲਾ ਵਿਖੇ ਨਵਾਂ ਨਰਸਿੰਗ ਕਾਲਜ ਸਥਾਪਿਤ ਕਰਨ ਦੀ ਤਜਵੀਜ਼
ਸਿੱਖਿਆ ਖੇਤਰ ਦੇ ਅਹਿਮ ਐਲਾਨ
ਸਰਕਾਰੀ ਸਕੂਲਾਂ ’ਚ ਰੂਫ ਟਾਪ ਸੋਲਰ ਪੈਨਲ ਸਿਸਟਮ ਦੀ ਸਥਾਪਨਾ ਲਈ 100 ਕਰੋੜ ਰੁਪਏ
16.35 ਲੱਖ ਵਿਦਿਆਰਥੀਆਂ ਨੂੰ ਮਿਡ-ਡੇਅ ਮੀਲ ਪ੍ਰਦਾਨ ਕਰਨ ਲਈ 456 ਕਰੋੜ ਰੁਪਏ
ਪ੍ਰੀ-ਪ੍ਰਾਇਮਰੀ ਜਮਾਤ ਦੇ ਵਿਦਿਆਰਥੀਆਂ ਨੂੰ ਵਰਦੀਆਂ ਪ੍ਰਦਾਨ ਕਰਨ ਲਈ 25 ਕਰੋੜ ਰੁਪਏ
ਮੁਫ਼ਤ ਕਿਤਾਬਾਂ, ਮੁਰੰਮਤ ਅਤੇ ਰੱਖ-ਰਖਾਅ ਲਈ 90 ਕਰੋੜ ਰੁਪਏ
ਗਰੀਨ ਪੰਜਾਬ ਮਿਸ਼ਨ ਦੇ ਤਹਿਤ 151 ਨਾਨਕ ਬਗੀਚੀਆਂ, 68 ਪਵਿੱਤਰ ਵਣ ਵਿਕਸਿਤ ਕੀਤੇ ਜਾ ਰਹੇ
ਅਗਲੇ ਸਾਲ ਇੰਨੀਆਂ ਹੀ ਹੋਰ ਨਾਨਕ ਬਗੀਚੀਆਂ ਤੇ ਪਵਿੱਤਰ ਵਣ ਵਿਕਸਿਤ ਕਰਾਂਗੇ
ਜੰਗਲੀ ਜੀਵ ਅਤੇ ਚਿੜੀਆਘਰ ਵਿਕਾਸ ਲਈ 13 ਕਰੋੜ ਰੁਪਏ
ਗਰੀਨ ਪੰਜਾਬ ਮਿਸ਼ਨ ਦੇ ਲਈ 31 ਕਰੋੜ ਰੁਪਏ ਦੀ ਤਜਵੀਜ਼
ਸਕੂਲ ਅਤੇ ਹਾਇਰ ਐਜੂਕੇਸ਼ਨ ਲਈ 17 ਹਜ਼ਾਰ 74 ਕਰੋੜ ਰੁਪਏ
ਵਿਸ਼ਵ ਪੱਧਰੀ ਡੇਅਰੀ ਪ੍ਰੋਡਕਟਾਂ ਲਈ ਮਿਲਕਫੈੱਡ ਦਾ ਖ਼ਰੀਦ ਦੇ ਨੈੱਟਵਰਕ ਦਾ ਵਿਸਥਾਰ ਹੋਵੇਗਾ
ਮਾਰਕਫੈੱਡ ਦੇ ਨਵੇਂ ਗੋਦਾਮਾਂ ਲਈ 100 ਕਰੋੜ ਰੁਪਏ ਦੀ ਤਜਵੀਜ਼
ਕਿਸਾਨਾਂ ਅਤੇ ਪਸ਼ੂ-ਪਾਲਕਾਂ ਨੂੰ ਦਰਵਾਜ਼ੇ ’ਤੇ ਜਾ ਕੇ ਪਸ਼ੂਆਂ ਦੇ ਇਲਾਜ ਲਈ ਮੋਬਾਇਲ ਵੈਟਰਨਰੀ ਯੂਨਿਟ ਦੀ ਸਥਾਪਨਾ ਕੀਤੀ ਜਾਵੇਗੀ। ਇਸ ਲਈ 13 ਕਰੋੜ ਰੁਪਏ ਦੀ ਵੰਡ ਦਾ ਪ੍ਰਸਤਾਵ
ਬਿਜਲੀ ਸਬਸਿਡੀ ਲਈ 9331 ਕਰੋੜ ਦੀ ਤਜਵੀਜ਼
ਮਿਲਕਫੈੱਡ ਨੂੰ ਪਹਿਲੀ ਵਾਰ 36 ਕਰੋੜ ਰੁਪਏ ਦੀ ਵਿੱਤੀ ਰਾਸ਼ੀ ਮੁਹੱਈਆ
ਗੰਨਾ ਉਤਪਾਦਕਾਂ ਲਈ ਗੰਨੇ ਦੀ ਕੀਮਤ 380 ਤੈਅ ਕੀਤੀ ਗਈ
ਸ਼ੂਗਰਫੈੱਡ ਨੂੰ ਦੇਣਦਾਰੀਆਂ ਖ਼ਤਮ ਕਰਨ ਲਈ 400 ਕਰੋੜ ਦੀ ਮਦਦ ਦਿੱਤੀ ਗਈ
2022-23 ਵਿੱਚ ਕਿਸਾਨਾਂ ਨੂੰ 9 ਹਜ਼ਾਰ 64 ਕਰੋੜ ਦੀ ਮੁਫ਼ਤ ਬਿਜਲੀ ਮੁਹੱਈਆ ਕਰਵਾਈ
2023-24 ਲਈ ਕਿਸਾਨਾਂ ਲਈ 9,331 ਕਰੋੜ ਰੁਪਏ ਰਾਖਵਾਂ ਰੱਖਣ ਦੀ ਤਜਵੀਜ਼
ਕਿਸਾਨਾਂ ਨੂੰ ਮੌਸਮ ਦੀਆਂ ਤਬਦੀਲੀਆਂ ਤੋਂ ਬਚਾਉਣ ਲਈ ਫ਼ਸਲ ਬੀਮਾ ਯੋਜਨਾ ਮੁਹੱਈਆ ਕੀਤੀ ਜਾਵੇਗੀ
ਅਗਲੇ ਵਿੱਤੀ ਸਾਲ ਲਈ 253 ਕਰੋੜ ਰੁਪਏ ਬਾਗਵਾਨੀ ਲਈ ਰੱਖਣ ਦੀ ਤਜਵੀਜ਼
ਸੂਬੇ ਦੀਆਂ ਨਰਸਰੀਆਂ ਨੂੰ ਰੋਗ ਮੁਕਤ ਕਰਨ ਲਈ ਐਕਟ ’ਚ ਸੋਧ ਕੀਤੀ ਗਈ
2574 ਕਿਸਾਨ ਮਿੱਤਰਾਂ ਦੀ ਭਰਤੀ ਕੀਤੀ ਜਾਵੇਗੀ
30,312 ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ 25 ਕਰੋੜ ਦੀ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ
ਅਗਲੇ ਸਾਲ ਝੋਨੇ ਦੀ ਸਿੱਧੀ ਬਿਜਾਈ ਅਤੇ ਮੂੰਗੀ ਦੀ ਖ਼ਰੀਦ ਲਈ 125 ਕਰੋੜ ਦੀ ਤਜਵੀਜ਼
ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 30 ਫ਼ੀਸਦੀ ਦੀ ਕਮੀ
1 ਲੱਖ, 23 ਹਜ਼ਾਰ, 441 ਕਰੋੜ ਰਾਜ ਦੇ ਮਾਲੀਏ ਖ਼ਰਚੇ ਦਾ ਅਨੁਮਾਨ
1 ਲੱਖ, 96 ਹਜ਼ਾਰ, 462 ਕਰੋੜ ਰੁਪਏ ਦਾ ਕੁੱਲ ਬਜਟ
ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 13 ਹਜ਼ਾਰ, 888 ਕਰੋੜ ਰੁਪਏ ਦੀ ਤਜਵੀਜ਼
ਨਵੀਂ ਖੇਤੀ ਨੀਤੀ ਨੂੰ ਪੰਜਾਬ ’ਚ ਲਿਆਉਣ ਦਾ ਪ੍ਰਸਤਾਵ
ਪੰਜਾਬ ਦੀ ਮਾਨ ਸਰਕਾਰ ਨੇ ਦਿੱਤੀਆਂ 26,797 ਨੌਕਰੀਆਂ
ਪੰਜਾਬ ’ਚ 90 ਫ਼ੀਸਦੀ ਬਿਜਲੀ ਬਿੱਲ ਜ਼ੀਰੋ ਆ ਰਿਹਾ
9 ਮਹੀਨਿਆਂ ਅੰਦਰ 10 ਲੱਖ ਲੋਕਾਂ ਦਾ ‘ਆਮ ਆਦਮੀ ਕਲੀਨਿਕਾਂ’ ’ਚ ਇਲਾਜ ਹੋਇਆ
ਹਜ਼ਾਰਾਂ ਕਰੋੜ ਰੁਪਏ ਦੀਆਂ ਦੇਣਦਾਰੀਆਂ ਪਿਛਲੀਆਂ ਸਰਕਾਰਾਂ ਤੋਂ ਮਿਲੀਆਂ
ਮਿਲਕਫੈੱਡ ਨੂੰ ਗ੍ਰਾਂਟ ਦਿੱਤੀ ਗਈ, ਗੰਨਾ ਕਾਸ਼ਤਕਾਰਾਂ ਦਾ ਸਮੇਂ ਸਿਰ ਭੁਗਤਾਨ ਕੀਤਾ ਗਿਆ। ਇਸ ਮੰਤਵ ਲਈ 2 ਹਜ਼ਾਰ ਕਰੋੜ ਰੁਪਏ ਖ਼ਰਚ ਕੀਤੇ ਗਏ
ਅਕਤੂਬਰ-2022 ’ਚ 6 ਫ਼ੀਸਦੀ ਡੀ. ਏ. ਦੀ ਕਿਸ਼ਤ ਜਾਰੀ ਕੀਤੀ
ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਕੇ ਕਿਸਾਨਾਂ ਤੇ ਮਜ਼ੂਦਰਾਂ ਦੀ ਆਮਦਨ ਵਧਾਈ ਜਾਵੇਗੀ
ਪੇਂਡੂ ਵਿਕਾਸ ਫੰਡਾਂ ਦਾ 2880 ਕਰੋੜ ਰੁਪਿਆ ਕੇਂਦਰ ਸਰਕਾਰ ਵੱਲ ਬਕਾਇਆ
ਪੰਜਾਬ ਦੇ ਮੌਜੂਦਾ ਸਾਲ ਲਈ ਜੀ. ਐੱਸ. ਡੀ. ਪੀ. 6 ਲੱਖ, 38 ਹਜ਼ਾਰ 23 ਕਰੋੜ ਰੁਪਏ ਰਿਹਾ
ਵਿੱਤੀ ਸਾਲ 2023-24 ਲਈ ਜੀ. ਐੱਸ. ਡੀ. ਪੀ. ਦਰ 6 ਲੱਖ, 98 ਹਜ਼ਾਰ, 635 ਕਰੋੜ ਰੁਪਏ ਹੋਵੇਗੀ
ਸਦਨ ’ਚ ਬਜਟ ਭਾਸ਼ਣ ਦੌਰਾਨ ਹੰਗਾਮਾ, ਕਾਂਗਰਸੀਆਂ ਨੇ ਕੀਤੀ ਨਾਅਰੇਬਾਜ਼ੀ
ਪੰਜਾਬ ਵਿਧਾਨ ਸਭਾ ’ਚ ਖਜ਼ਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਬਜਟ ਭਾਸ਼ਣ ਪੜ੍ਹਨ ਦੌਰਾਨ ਕਾਂਗਰਸ ਵੱਲੋਂ ਹੰਗਾਮਾ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ। ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਖਜ਼ਾਨਾ ਮੰਤਰੀ ਵੱਲੋਂ ਪੇਸ਼ ਕੀਤੇ ਜਾ ਰਹੇ ਬਜਟ ’ਚ ਕੁੱਝ ਵੀ ਨਹੀਂ ਹੈ। ਇਸ ’ਤੇ ਸਪੀਕਰ ਨੇ ਕਾਂਗਰਸੀ ਵਿਧਾਇਕਾਂ ਨੂੰ ਆਰਾਮ ਨਾਲ ਬੈਠਣ ਲਈ ਕਿਹਾ ਅਤੇ ਉਨ੍ਹਾਂ ਨੂੰ ਬਹਿਸ ਦੌਰਾਨ 5 ਮਿੰਟ ਜ਼ਿਆਦਾ ਦੇਣ ਦੀ ਗੱਲ ਵੀ ਕਹੀ ਪਰ ਕਾਂਗਰਸੀਆਂ ਵੱਲੋਂ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ ਅਤੇ ਸਦਨ ਅੰਦਰ ਰੌਲਾ ਪਾਇਆ ਜਾ ਰਿਹਾ ਹੈ।
ਇਸ ’ਤੇ ਸਪੀਕਰ ਵੱਲੋਂ ਕਿਹਾ ਗਿਆ ਕਿ ਉਹ ਖਜ਼ਾਨਾ ਮੰਤਰੀ ਨੂੰ ਬਜਟ ਭਾਸ਼ਣ ਪੜ੍ਹਨ ਦੇਣ ਅਤੇ ਜਦੋਂ ਇਸ ’ਤੇ ਬਹਿਸ ਹੋਵੇਗੀ ਤਾਂ ਉਸ ਵੇਲੇ ਬਣਦੇ ਸਮੇਂ ਅਨੁਸਾਰ ਕਾਂਗਰਸੀ ਆਪਣਾ ਪੱਖ ਰੱਖਣ। ਉਨ੍ਹਾਂ ਨੂੰ ਇਸ ਦਾ ਪੂਰਾ ਮੌਕਾ ਦਿੱਤਾ ਜਾਵੇਗਾ।
ਲੋਕਾਂ ’ਤੇ ਨਹੀਂ ਲਗਾਇਆ ਨਵਾਂ ਟੈਕਸ-ਭਗਵੰਤ ਮਾਨ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਪੰਜਾਬ ’ਚ ‘ਆਪ’ ਸਰਕਾਰ ਦੇ ਬਣਨ ਦੀ ਪਹਿਲੀ ਵਰ੍ਹੇਗੰਢ ’ਤੇ ਬਜਟ ਪੇਸ਼ ਕੀਤਾ ਗਿਆ। ’ਆਪ’ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ। ਇਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਾਡੀ ਸਰਕਾਰ ਨੇ “ਆਮ ਲੋਕਾਂ ਦਾ ਬਜਟ” ਪੇਸ਼ ਕੀਤਾ ਜਿਸ ਵਿਚ ਲੋਕਾਂ ’ਤੇ ਕੋਈ ਵੀ ਨਵਾਂ ਟੈਕਸ ਨਹੀਂ ਲਗਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਵਿਚ ਹਰ ਵਰਗ ਸਮੇਤ ਸਿਹਤ, ਸਿੱਖਿਆ, ਖੇਤੀਬਾੜੀ, ਰੁਜ਼ਗਾਰ ਅਤੇ ਵਪਾਰ ਦਾ ਖਾਸ ਖਿਆਲ ਰੱਖਿਆ ਗਿਆ ਹੈ। ਇਸ ਲੋਕ ਪੱਖੀ ਬਜਟ ਲਈ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਵਧਾਈ। ਰੰਗਲਾ ਪੰਜਾਬ ਬਣਾਉਣ ਵੱਲ ਵਧ ਰਹੇ ਹਾਂ।
ਦੱਸਣਯੋਗ ਹੈ ਕਿ ਬਜਟ ਪੇਸ਼ ਕਰਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਸਰਕਾਰ ਨੇ ਆਪਣੇ ਬਹੁਤ ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਵਲੋਂ ਬਜਟ ਵਿਚ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਚੀਮਾ ਨੇ ਕਿਹਾ ਕਿ ਵਿੱਤੀ ਸਾਲ 2023-24 ਲਈ ਪੰਜਾਬ ਦਾ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਹੋਵੇਗਾ ਜੋ ਕਿ ਪਿਛਲੇ ਸਾਲ ਤੋਂ 26 ਫੀਸਦੀ ਜ਼ਿਆਦਾ ਹੈ। ਇਸ ਤੋਂ ਪਹਿਲਾਂ 2022-23 ਵਿਚ ਪੰਜਾਬ ਦਾ ਕੁੱਲ ਬਜਟ ਇਕ ਲੱਖ 55 ਹਜ਼ਾਰ 860 ਕਰੋੜ ਰੁਪਏ ਸੀ। ਵਿੱਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਭ ਤੋਂ ਵੱਧ ਫੌਕਸ ਸਿੱਖਿਆ ਅਤੇ ਹੈਲਥ ਸੈਕਟਰ ’ਤੇ ਰੱਖਿਆ ਗਿਆ ਹੈ। ਜਦਕਿ ਹੋਰ ਵਰਗਾਂ ਦਾ ਵੀ ਇਸ ਵਿਚ ਖਾਸ ਖਿਆਲ ਰੱਖਿਆ ਗਿਆ ਹੈ।
ਬਜਟ ’ਤੇ ਸਿਆਸਤਦਾਨਾਂ ਦੇ ਪ੍ਰਤੀਕਰਮ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ 2023-24 ਦੇ ਬਜਟ ’ਚ ਅੰਕੜਿਆਂ ਦਾ ਹੇਰ-ਫੇਰ ਕਰ ਕੇ ਲੁਭਾਉਣੀ ਤਸਵੀਰ ਵਿਖਾ ਕੇ ਪੰਜਾਬੀਆਂ ਨਾਲ ਇਕ ਵਾਰ ਫਿਰ ਤੋਂ ਧੋਖਾ ਕੀਤਾ ਹੈ, ਜਦਕਿ ਅਸਲੀਅਤ ’ਚ ਪੰਜਾਬ ਆਰਥਿਕ ਬਰਬਾਦੀ ਦੇ ਰਾਹ ਪੈ ਗਿਆ ਹੈ ਕਿਉਂਕਿ ਕਰਜ਼ਾ ਵਧ ਰਿਹਾ ਹੈ ਤੇ ਸਾਰੇ ਪੈਮਾਨਿਆਂ ’ਤੇ ਸਾਡੀ ਕਾਰਗੁਜ਼ਾਰੀ ਬਹੁਤ ਮਾੜੀ ਹੈ। ਅੱਜ ਵਿਧਾਨ ਸਭਾ ’ਚ ਪੇਸ਼ ਕੀਤੇ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਮਾਲੀਏ ’ਚ ਵਾਧੇ ਦੇ ਦਾਅਵਿਆਂ ਨੂੰ ਖਾਰਿਜ ਕਰਦਿਆਂ ਕਿਹਾ ਕਿ ਅੰਕੜਿਆਂ ਦਾ ਹੇਰ-ਫੇਰ ਕਰ ਕੇ ਪੰਜਾਬੀਆਂ ਤੋਂ ਸੱਚਾਈ ਛੁਪਾਈ ਗਈ ਹੈ।
ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਸੂਬੇ ਸਿਰ ਕਰਜ਼ਾ 42181 ਕਰੋੜ ਰੁਪਏ ਹੋਰ ਵਧ ਕੇ 3.47 ਲੱਖ ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਰਜ਼ਾ ਜੀ. ਐੱਸ. ਡੀ. ਪੀ. ਦਾ 46.81 ਫੀਸਦੀ ਬਣਦਾ ਹੈ, ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਸੂਬਾ ਆਰਥਿਕ ਕੰਗਾਲੀ ਵੱਲ ਵਧ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ‘ਆਪ’ ਸਰਕਾਰ ਵੱਲੋਂ ਪੇਸ਼ ਕੀਤੇ ਮਾਲੀਆ ਅੰਕੜਿਆਂ ਨੂੰ ਵੀ ਬੇਨਕਾਬ ਕੀਤਾ ਅਤੇ ਦੱਸਿਆ ਕਿ ਵਿੱਤੀ ਘਾਟਾ 34784 ਕਰੋੜ ਰੁਪਏ ਦੱਸਿਆ ਗਿਆ ਹੈ, ਜਿਸ ਦਾ ਮਤਲਬ ਹੈ ਕਿ ਵੱਖ-ਵੱਖ ਵਿਭਾਗਾਂ ਲਈ ਨਾਮਾਤਰ ਪੈਸਾ ਰੱਖਿਆ ਗਿਆ ਹੈ ਤੇ ਸਕੀਮਾਂ ਲਈ ਪੈਸਾ ਜਾਰੀ ਨਹੀਂ ਹੋਣ ਵਾਲਾ। ਉਨ੍ਹਾਂ ਕਿਹਾ ਕਿ ਮਾਲੀਆ ਘਾਟਾ 12,553 ਕਰੋੜ ਰੁਪਏ ਤੋਂ ਵਧ ਕੇ 24588 ਕਰੋੜ ਰੁਪਏ ਹੋ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਬਜਟ 2023-24 ਮੁੱਖ ਮੰਤਰੀ ਭਗਵੰਤ ਮਾਨ ਦੀ ਬੁਰੀ ਤਰ੍ਹਾਂ ਪ੍ਰਸ਼ਾਸਨਿਕ ਨਾਕਾਮੀ ਦਾ ਝਲਕਾਰਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੀ ਭੱਜ ਗਈ ਹੈ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਦੂਜਾ ਬਜਟ ਪੇਸ਼ ਕੀਤਾ ਹੈ ਪਰ ਹਾਲੇ ਤੱਕ ਇਸ ਨੇ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਕੀਤਾ ਵਾਅਦਾ ਨਹੀਂ ਨਿਭਾਇਆ। ਉਨ੍ਹਾਂ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਵਾਸਤੇ ਵੀ ਕੋਈ ਪੈਸਾ ਨਹੀਂ ਰੱਖਿਆ ਗਿਆ, ਜਦਕਿ ਸਕੀਮ ਮੁੜ ਸ਼ੁਰੂ ਕਰਨ ਦਾ ਜ਼ੋਰ-ਸ਼ੋਰ ਨਾਲ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਬਿਜਲੀ ਉਤਪਾਦਨ ਸਮੇਤ ਬੁਨਿਆਦੀ ਢਾਂਚੇ ਵਾਸਤੇ ਕੋਈ ਪੈਸਾ ਨਹੀਂ ਰੱਖਿਆ ਗਿਆ। ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਦੱਸਣ ਕਿ ਉਨ੍ਹਾਂ ਦੀ ਸਰਕਾਰ ਰੇਤ ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਅਤੇ ਭ੍ਰਿਸ਼ਟਾਚਾਰ ਵਿਰੋਧੀ ਕਦਮਾਂ ਤੋਂ 35000 ਕਰੋੜ ਰੁਪਏ ਇਕੱਤਰ ਕਰਨ ’ਚ ਨਾਕਾਮ ਕਿਉਂ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਰੇਤ ਮਾਈਨਿੰਗ ਤੋਂ ਸਿਰਫ 135 ਕਰੋੜ ਰੁਪਏ ਇਕੱਠੇ ਕੀਤੇ ਹਨ, ਜਿਸ ਤੋਂ ਸਪੱਸ਼ਟ ਸੰਕੇਤ ਹੈ ਕਿ ਰੇਤ ਮਾਫੀਆ ਸੂਬੇ ਦੇ ਸਰਕਾਰੀ ਖ਼ਜ਼ਾਨੇ ਨੂੰ ਲੁੱਟ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਨਾਲ ਧੋਖਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨੇ ਇਹ ਨਹੀਂ ਦੱਸਿਆ ਕਿ ਪਿਛਲੇ ਸਾਲ ਮਿਥੇ ਟੀਚੇ ਵਿਚੋਂ ਕਿੰਨਾ ਪੂਰਾ ਹੋਇਆਹੈ। ਉਨ੍ਹਾਂ ਕਿਹਾ ਕਿ ਆਮ ਅਨੁਮਾਨ ਹੈ ਕਿ ‘ਆਪ’ ਸਰਕਾਰ ਨੇ ਆਪਣੇ ਟੀਚੇ ਦਾ 65 ਫੀਸਦੀ ਹੀ ਪੂਰਾ ਕੀਤਾ ਹੈ।
‘ਆਪ’ ਸਰਕਾਰ ਦਾ ਬਜਟ ਗੁੰਮਰਾਹਕੁੰਨ-ਪ੍ਰਤਾਪ ਬਾਜਵਾ
ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ’ਤੇ ਗੱਲ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਪੰਜਾਬ ਸਰਕਾਰ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਬਾਜਵਾ ਨੇ ਆਖਿਆ ਕਿ ਬਜਟ ’ਚ ਕਰੀਬ 13 ਹਜ਼ਾਰ ਕਰੋੜ ਰੁਪਏ ਖੇਤੀਬਾੜੀ ਖੇਤਰ ਚ ਰੱਖਿਆ ਗਿਆ, ਜੋ ਕਿ 7-8 ਫ਼ੀਸਦੀ ਬਣਦਾ ਹੈ ਤੇ ਉਸ ਵਿੱਚੋਂ ਵੱਧ ਤੋਂ ਵੱਧ ਹਿੱਸਾ ਤਾਂ ਜੋ ਅਸੀਂ ਕਿਸਾਨਾਂ ਨੂੰ ਬਿਜਲੀ ਮੁਫ਼ਤ ਦਿੰਦੇ ਹਾਂ ਉਸ ’ਤੇ ਖ਼ਰਚ ਹੋ ਜਾਂਦਾ ਹੈ। ਸਰਕਾਰ ਨੇ ਬਾਕੀ ਚੀਜ਼ਾਂ ਜਿਵੇਂ ਕੀ ਬਾਗਬਾਨੀ ਅਤੇ ਫੁੱਲਾਂ ਦੀ ਖੇਤੀ ਲਈ ਤਾਂ ਕੋਈ ਪੈਸਾ ਹੀ ਨਹੀਂ ਲਾਗੂ ਕੀਤਾ। ਇਸ ਤੋਂ ਇਲਾਵਾ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ, ਉਸ ਨੂੰ ਬਚਾਉਣ ਲਈ ਕੋਈ ਸਿਸਟਮ ਨਹੀਂ ਤੇ ਇਹ ਸਰਕਾਰ ਦੀ ਅਸਫ਼ਲਤਾ ਹੈ। ਪ੍ਰਤਾਪ ਬਾਜਵਾ ਨੇ ਤਿੱਖੇ ਸ਼ਬਦਾਂ ’ਚ ਕਿਹਾ ਸਰਕਾਰ ਨੇ ਦੋ ਵੱਡੀਆਂ ਗਾਰੰਟੀਆਂ ਦਿੱਤੀਆਂ ਸਨ। ਕੇਜਰੀਵਾਲ ਨੇ ਕਿਹਾ ਸੀ ਕਿ ਉਹ 20 ਹਜ਼ਾਰ ਕਰੋੜ ਰੁਪਏ ਹਰ ਸਾਲ ਮਾਈਨਿੰਗ ’ਚੋਂ ਦੇਵਾਂਗਾ ਪਰ ਇਸ ਵਾਰ ਦੇ ਅੰਕੜੇ ਹੈਰਾਨ ਕਰਨ ਵਾਲੇ ਹਨ ਕਿਉਂਕਿ ਸਿਰਫ਼ 135 ਕਰੋੜ ਰੁਪਏ ਹੀ ਮਾਈਨਿੰਗ ’ਤੋਂ ਆਏ ਹਨ ਤੇ 8,665 ਕਰੋੜ ਰੁਪਏ ਘੱਟ ਗਏ ਹਨ।
ਉੱਥੇ ਹੀ ਬਾਜਵਾ ਨੇ ਨਾਜਾਇਜ਼ ਤੌਰ ’ਤੇ ਹੋਈ ਮਾਈਨਿੰਗ ਦਾ ਕਾਰਵਾਈ ਕਰਨ ਦੀ ਮੰਗ ਕੀਤੀ ਤੇ ਸਰਕਾਰ ’ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਨਾਜਾਇਜ਼ ਮਾਈਨਿੰਗ ਦਾ ਸਾਰਾ ਪੈਸਾ ਸਰਕਾਰ ਦੇ ਕੋਲ ਹੈ ਤੇ ਇਹ ਉਨ੍ਹਾਂ ਇੱਕ-ਦੂਜੇ ਨੂੰ ਵੰਡ ਦਿੱਤਾ ਹੈ। ਪ੍ਰਤਾਪ ਬਾਜਵਾ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੱਤਾ ’ਚ ਆਉਣ ’ਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਦਿੱਤੀ ਸੀ ਪਰ ਅੱਜ ਬਜਟ ’ਚ ਇਸ ਗਾਰੰਟੀ ਦਾ ਕੋਈ ਜ਼ਿਕਰ ਹੀ ਨਹੀਂ ਕੀਤਾ ਗਿਆ ਤੇ ਨਾ ਹੀ ਮਾਈਨਿੰਗ ਦਾ ਕੋਈ ਜ਼ਿਕਰ ਹੈ ਕਿ ਕਿੰਨੇ ਪੈਸੇ ਇਕੱਠੇ ਹੋਏ। ਇਸ ਦੇ ਨਾਲ ਹੀ ਬਾਜਵਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਪੰਜਾਬ ਦੀ ਆਬਾਕਾਰੀ ਨੀਤੀ ਦੀ ਜੁਡੀਸ਼ੀਅਲ ਜਾਂਚ ਕਰਵਾਈ ਜਾਵੇ ਕਿਉਂਕਿ ਇਹ ਪਾਲਿਸੀ ਦਿੱਲੀ ਵਾਲਿਆਂ ਨੇ ਹੀ ਇੱਥੇ ਭੇਜੀ ਹੈ। ਇਸ ਲਈ ਜਿਹੜੇ ਵੀ ਅਫ਼ਸਰ ਇਸ ’ਚ ਸ਼ਾਮਲ ਹਨ, ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਕਿਉਂਕਿ ਇਹ ਪੰਜਾਬ ਨੂੰ ਵੱਡੇ ਪੱਧਰ ’ਤੇ ਠੱਗ ਰਹੇ ਹਨ।
ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦਾ ਜ਼ਿਕਰ ਨਹੀਂ-ਅਸ਼ਵਨੀ ਸ਼ਰਮਾ
ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ’ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬਜਟ ਪੂਰੀ ਤਰ੍ਹਾਂ ਨਿਰਾਸ਼ ਕਰਨ ਵਾਲਾ ਬਜਟ ਹੈ। ਬਜਟ ਵਿਚ ਕਿਸਾਨ, ਮਜ਼ਦੂਰ ਅਤੇ ਹਰ ਵਪਾਰੀ ਨੂੰ ਨਿਰਾਸ਼ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਔਰਤਾਂ ਨੂੰ ਵੀ ਪੂਰੀ ਤਰ੍ਹਾਂ ਨਿਰਾਸ਼ ਕਰਨ ਵਾਲਾ ਇਹ ਬਜਟ ਸੀ, ਕਿਉਂਕਿ ਇਸ ਬਜਟ ਵਿਚ ਔਰਤਾਂ ਨੂੰ ਦਿੱਤੇ ਜਾਣ ਵਾਲੇ ਇਕ-ਇਕ ਹਜ਼ਾਰ ਰੁਪਏ ਦਾ ਕਿਤੇ ਵੀ ਜ਼ਿਕਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਬਜਟ ਪੇਸ਼ ਹੋਣ ਨੂੰ ਲੈ ਕੇ ਪੰਜਾਬ ਦੀਆਂ ਔਰਤਾਂ 11 ਵਜੇ ਤੋਂ ਟੀ. ਵੀ. ਵੇਖ ਰਹੀਆਂ ਸਨ ਪਰ ਬਜਟ ਵਿਚ ਵਿੱਤ ਮੰਤਰੀ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੀ ਦਿੱਤੀ ਜਾਣ ਵਾਲੀ ਗਾਰੰਟੀ ਦਾ ਜ਼ਿਕਰ ਕਰਨਾ ਭੁੱਲ ਗਏ। ਪੰਜਾਬੀ ਸਭ ਕੁਝ ਵੇਖ ਰਿਹਾ ਹੈ। ਉਥੇ ਹੀ ਦੱਸਣਯੋਗ ਹੈ ਕਿ ਹਾਲਾਂਕਿ ਇਸ ਬਜਟ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਸਥਾਰ ਨਾਲ ਦੱਸਿਆ ਗਿਆ ਹੈ ਕਿ ਇਹ ਇਸ ਸਾਲ ਵਾਧੇ ਵਾਲਾ ਬਜਟ ਹੈ ਪਿਛਲੇ ਸਾਲ ਨਾਲੋਂ 26 ਫ਼ੀਸਦੀ ਵਾਧੇ ਦਾ ਬਜਟ ਪੇਸ਼ ਕੀਤਾ ਗਿਆ ਹੈ। ਬਜਟ ਵਿਚ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ। ਚੀਮਾ ਨੇ ਕਿਹਾ ਕਿ ਵਿੱਤੀ ਸਾਲ 2023-24 ਲਈ ਪੰਜਾਬ ਦਾ ਕੁੱਲ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਪੇਸ਼ ਕੀਤਾ ਗਿਆ ਹੈ, ਜੋਕਿ ਪਿਛਲੇ ਸਾਲ ਤੋਂ 26 ਫ਼ੀਸਦੀ ਜ਼ਿਆਦਾ ਹੈ। ਇਸ ਤੋਂ ਪਹਿਲਾਂ 2022-23 ਵਿਚ ਪੰਜਾਬ ਦਾ ਕੁੱਲ ਬਜਟ ਇਕ ਲੱਖ 55 ਹਜ਼ਾਰ 860 ਕਰੋੜ ਰੁਪਏ ਸੀ।
ਭਗਵੰਤ ਸਰਕਾਰ ਨੇ ਪੇਸ਼ ਕੀਤਾ ਪਲੇਠਾ ਬਜਟ

Comment here