ਅਪਰਾਧਖਬਰਾਂਚਲੰਤ ਮਾਮਲੇ

ਪੰਜਾਬ ’ਚ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੇ ਟਿਕਾਣਿਆਂ ’ਤੇ ਪੁਲਸ ਦੀ ਛਾਪੇਮਾਰੀ

ਖੰਨਾ-ਲੁਧਿਆਣਾ ਦੇ ਨਵੇਂ ਨਿਯੁਕਤ ਪੁਲਸ ਕਮਿਸ਼ਨਰ ਮਨਦੀਪ ਸੰਧੂ ਨੇ ਕਾਰਜਭਾਰ ਸੰਭਾਲਦੇ ਹੋਏ ਪਹਿਲੇ ਹੀ ਦਿਨ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਖਿਲਾਫ ਸੂਬੇ ਭਰ ‘ਚ ਸਪੈਸ਼ਲ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਡੀ. ਜੀ. ਪੀ. ਗੌਰਵ ਯਾਦਵ ਦੀ ਅਗਵਾਈ ‘ਚ ਪੀਰੂ ਬਾਂਦਾ ਕਾਲੋਨੀ ਅਤੇ ਘੋੜਾ ਕਾਲੋਨੀ ‘ਚ ਨਸ਼ੇ ਦੇ ਖਿਲਾਫ ਵੱਡੀ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਖੰਨਾ ‘ਚ ਡੀ. ਆਈ. ਜੀ. ਇੰਟੈਲੀਜੈਂਸ ਬਾਬੂ ਲਾਲ ਮੀਨਾ ਦੀ ਅਗਵਾਈ ਹੇਠ ਸ਼ੱਕੀ ਵਿਅਕਤੀਆਂ ਬਾਰੇ ਘਰਾਂ ਅਤੇ ਖੇਤਾਂ ‘ਚ ਸਰਚ ਮੁਹਿੰਮ ਚਲਾਈ ਗਈ। ਡੀ. ਆਈ. ਜੀ ਮੀਨਾ ਨੇ ਕਿਹਾ ਕਿ ਇਸ ਆਪਰੇਸ਼ਨ ਦਾ ਮਕਸਦ ਮਾੜੇ ਅਨਸਰਾਂ ਅੰਦਰ ਪੁਲਸ ਦੀ ਦਹਿਸ਼ਤ ਬਰਕਰਾਰ ਰੱਖਣਾ ਹੈ। ਇਸ ਕਰਕੇ ਪੂਰੇ ਪੰਜਾਬ ਅੰਦਰ ਇਹ ਸਰਚ ਆਪਰੇਸ਼ਨ ਚਲਾਇਆ ਗਿਆ।

Comment here