ਸਿਆਸਤਸਿਹਤ-ਖਬਰਾਂਖਬਰਾਂ

ਪੰਜਾਬ ’ਚ ਡੇਂਗੂ ਮਾਮਲਿਆਂ ਦੀ ਗਿਣਤੀ 16 ਹਜ਼ਾਰ ਤੋਂ ਪਾਰ

ਚੰਡੀਗੜ੍ਹ-ਪੰਜਾਬ ’ਚ ਡੇਂਗੂ ਦੇ ਕੁੱਲ ਮਾਮਲਿਆਂ ਦੀ ਗਿਣਤੀ 16 ਹਜ਼ਾਰ ਨੂੰ ਪਾਰ ਕਰ ਗਈ ਹੈ, ਜਦਕਿ 61 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਤੋਂ ਪਹਿਲਾਂ ਇਕ ਸਾਲ ਵਿਚ ਸਭ ਤੋਂ ਵੱਧ ਮਾਮਲੇ 2017 ’ਚ ਦਰਜ ਕੀਤੇ ਗਏ ਸਨ। ਤਦ 15,398 ਲੋਕ ਇਨਫੈਕਟਿਡ ਹੋਏ ਸਨ ਅਤੇ 18 ਲੋਕਾਂ ਦੀ ਮੌਤ ਹੋਈ ਸੀ। ਇਸ ਵਾਰ ਚਿੰਤਾ ਦੀ ਗੱਲ ਇਸ ਲਈ ਵੀ ਹੈ ਕਿਉਂਕਿ 16 ਹਜ਼ਾਰ ਵਿਚੋਂ 12 ਹਜ਼ਾਰ ਕੇਸ ਤੀਹ ਦਿਨਾਂ ਦੇ ਅੰਦਰ ਹੀ ਆਏ ਹਨ। ਇਕ ਮਹੀਨੇ ਵਿਚ 50 ਲੋਕਾਂ ਦੀ ਜਾਨ ਗਈ ਹੈ। ਹਾਲਾਂਕਿ ਸਿਹਤ ਵਿਭਾਗ ਦਾ ਦਾਅਵਾ ਹੈ ਕਿ ਮਾਮਲਿਆਂ ਵਿਚ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ ਜਦੋਂ ਤਕ ਰਾਜ ਦੇ ਤਾਪਮਾਨ ਵਿਚ ਭਾਰੀ ਗਿਰਾਵਟ ਨਹੀਂ ਆਉਂਦੀ, ਤਦ ਤਕ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਸਥਿਤ ਕੰਟਰੋਲ ਵਿਚ ਆਉਣ ਲਈ ਇਕ ਮਹੀਨੇ ਦਾ ਹੋਰ ਸਮਾਂ ਲੱਗ ਸਕਦਾ ਹੈ। ਮੋਹਾਲੀ ਵਿਚ 2457 ਮਾਮਲੇ ਅਤੇ 31 ਮੌਤਾਂ ਹੋਈਆਂ ਹਨ। ਇਹ ਜ਼ਿਲ੍ਹਾ ਸਭ ਤੋਂ ਵੱਧ ਪ੍ਰਭਾਵਿਤ ਹੈ। ਇਸ ਤੋਂ ਬਾਅਦ ਬਠਿੰਡਾ ’ਚ 2063 ਕੇਸ, ਚਾਰ ਮੌਤਾਂ, ਹੁਸ਼ਿਆਰਪੁਰ ਵਿਚ 1465 ਕੇਸ, ਅੰਮ੍ਰਿਤਸਰ ਵਿਚ 1461 ਕੇਸ ਅਤੇ ਪਠਾਨਕੋਟ ’ਚ 1434 ਕੇਸ ਤੇ ਇਕ ਵਿਅਕਤੀ ਦੀ ਮੌਤ ਹੋਈ ਹੈ।
ਪੰਜਾਬ ਸਰਕਾਰ ਸਥਿਤੀ ਨੂੰ ਗੰਭੀਰਤਾ ਨਾਲ ਲਵੇ-ਕੈਪਟਨ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਡੇਂਗੂ ਦੇ ਮਾਮਲੇ ਤੇਜ਼ੀ ਨਾਲ ਵਧਦੇ ਜਾ ਰਹੇ ਹਨ। ਪੰਜਾਬ ਸਰਕਾਰ ਨੂੰ ਸਥਿਤੀ ਦੀ ਗੰਭੀਰਤਾ ਨਾਲ ਸਮਝਣੀ ਚਾਹੀਦੀ ਹੈ। ਇਸ ਪ੍ਰਕੋਪ ਨੂੰ ਕੰਟਰੋਲ ਕਰਨ ਲਈ ਤੁਰੰਤ ਉਪਾਅ ਕਰਨੇ ਚਾਹੀਦੇ ਹਨ।

Comment here