ਸਿਆਸਤਖਬਰਾਂ

ਪੰਜਾਬ ਚ ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕੇ ਚਲਾਉਣ ਦਾ ਸਮਾਂ ਮਿਥਿਆ

ਚੰਡੀਗੜ੍ਹ – ਪ੍ਰਦੂਸ਼ਣ ਦੇ ਚਲਦਿਆਂ ਪੰਜਾਬ ਸਰਕਾਰ ਨੇ ਇਸ ਸਾਲ ਵੀ ਪਟਾਕੇ ਚਲਾਉਣ ਉਤੇ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ ਸ਼ਰਤਾਂ ਦੇ ਨਾਲ ਸਿਰਫ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਸਰਕਾਰ ਵੱਲੋਂ ਗ੍ਰੀਨ ਪਟਾਕੇ ਚਲਾਉਣ ਲਈ ਬਕਾਇਦਾ ਟਾਈਮ ਟੇਬਲ ਜਾਰੀ ਕੀਤਾ ਹੈ, ਜਿਸ ਵਿੱਚ ਦਿਵਾਲ਼ੀ, ਗੁਰੂਪੁਰਬ ਅਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਦਾ ਸਮਾਂ ਤੈਅ ਕੀਤਾ ਗਿਆ। ਦੱਸਣਯੋਗ ਹੈ ਕਿ ਪਟਾਕੇ ਚਲਾਉਣ ਨਾਲ ਵਾਤਾਵਰਣ ਵਿੱਚ ਜ਼ਹਿਰਲੀਆਂ ਤੇ ਖਤਰਨਾਕ ਗੈਸਾਂ ਫੈਲਦੀਆਂ ਹਨ ਜੋ ਕੈਂਸਰ, ਕਿਡਨੀ ਫੇਲ੍ਹ, ਹਾਰਟ ਅਟੈਕ ਤੇ ਹੋਰ ਕਈ ਬਿਮਾਰੀਆਂ ਦਾ ਕਾਰਨ ਬਣ ਸਕਦੀਆਂ ਹਨ। ਇਸ ਤੋਂ ਇਲਾਵਾ ਪਟਾਕਿਆਂ ਨਾਲ ਅੱਖਾਂ ਤੇ ਚਮੜੀ ਨੂੰ ਵੀ ਨੁਕਸਾਨ ਪਹੁੰਚਦਾ ਹੈ, ਜਿਸ ਦੇ ਚੱਲਦਿਆਂ ਚੰਨੀ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

ਦੀਵਾਲੀ -ਰਾਤ 8 ਵਜੇ ਤੋਂ 10 ਵਜੇ ਤੱਕ

ਗੁਰਪੁਰਬ – ਸਵੇਰੇ 4 ਤੋਂ 5 ਅਤੇ ਰਾਤ 9 ਤੋਂ 10 ਵਜੇ ਤੱਕ

ਕ੍ਰਿਸਮਸ – 25 ਤੇ 26 ਦਸੰਬਰ ਨੂੰ ਰਾਤ 11.55 ਤੋਂ ਬਾਅਦ 12.30 ਵਜੇ ਤੱਕ

31 ਦਸੰਬਰ ਤੇ 1 ਜਨਵਰੀ ਨੂੰ ਰਾਤ 11.55 ਤੋਂ ਬਾਅਦ 12.30 ਵਜੇ ਤੱਕ ਹੀ ਲੋਕ ਪਟਾਕੇ ਚਲਾ ਸਕਣਗੇ।

ਜਲੰਧਰ ਅਤੇ ਮੰਡੀ ਗੋਬਿੰਦਗੜ੍ਹ ਚ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ ਹੈ, ਕਿਉਂਕਿ ਇਨ੍ਹਾਂ ਦੋ ਸ਼ਹਿਰਾਂ ਚ ਹਵਾ ਦੀ ਗੁਣਵੱਤਾ ਬੇਹੱਦ ਖਰਾਬ ਹੈ। ਜਲੰਧਰ ਵਿੱਚ ਕੱਲ੍ਹ ਰਾਤ ਤੋਂ ਲੈ ਕੇ 31 ਦਸੰਬਰ ਤੱਕ ਪਟਾਕੇ ਪੂਰੀ ਤਰ੍ਹਾਂ ਬੈਨ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਦੁਕਾਨਦਾਰਾਂ ਨੂੰ ਬਕਾਇਦਾ ਲਾਈਸੈਂਸ ਜਾਰੀ ਕੀਤੇ ਹਨ। ਲਾਈਸੈਂਸ ਧਾਰਕ ਦੁਕਾਨਦਾਰ ਵੀ ਸਿਰਫ ਗ੍ਰੀਨ ਪਟਾਕੇ ਹੀ ਵੇਚ ਸਕਣਗੇ। ਬਿਨਾਂ ਲਾਈਸੈਂਸ ਪਟਾਕੇ ਵੇਚਣ ਵਾਲਿਆਂ ਤੇ ਸਖਤ ਕਾਰਵਾਈ ਹੋਵੇਗੀ। ਸਰਕਾਰ ਨੇ ਪਟਾਕਿਆਂ ਦੀ ਆਨਲਾਈਨ ਵਿਕਰੀ ਤੇ ਵੀ ਰੋਕ ਲਗਾ ਦਿੱਤੀ ਹੈ।

Comment here