ਸਿਆਸਤਖਬਰਾਂਚਲੰਤ ਮਾਮਲੇ

ਪੰਜਾਬ ’ਚ ਧਰਮ ਪਰਿਵਰਤਨ ਮਾਮਲੇ ’ਚ ਕਾਂਗਰਸ ਵਲੋਂ ਨਿਖੇਧੀ

ਚੰਡੀਗੜ੍ਹ-ਪੰਜਾਬ ਵਿੱਚ ਧਰਮ ਪਰਿਵਰਤਨ ਦੇ ਮੁੱਦਾ ਭਖਿਆ ਹੋਇਆ ਹੈ, ਜਿਸ ਨੂੰ ਲੈ ਕੇ ਸਿੱਖ ਮਿਸ਼ਨਰੀਆਂ ਅਤੇ ਨਿਹੰਗ ਸਿੰਘਾਂ ਵਿੱਚ ਝਗੜਾ ਵੀ ਹੋਇਆ। ਮਾਮਲੇ ਵਿੱਚ 150 ਨਿਹੰਗ ਸਿੰਘਾਂ ਵਿਰੁੱਧ ਕੇਸ ਵੀ ਦਰਜ ਹੋਇਆ ਹੈ। ਅੰਮ੍ਰਿਤਸਰ ਦੇ ਪਿੰਡ ਡੱਡੂਆਣਾ ਵਿੱਚ ਈਸਾਈ ਮਿਸ਼ਨਰੀਆਂ ਦੇ ਪ੍ਰੋਗਰਾਮ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ 150 ਨਿਹੰਗਾਂ iਖ਼ਲਾਫ਼ ਕੇਸ ਦਰਜ ਕਰਨ ਤੋਂ ਬਾਅਦ ਹੁਣ ਇਹ ਮਾਮਲਾ ਗਰਮਾ ਗਿਆ ਹੈ।
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਪ੍ਰਬੰਧਕ ਕਮੇਟੀਆਂ ਦੇ ਵਿਚਕਾਰ ਰਾਜਨੀਤੀ ਪ੍ਰਵੇਸ਼ ਕਰ ਜਾਂਦੀ ਹੈ ਤਾਂ ਅਜਿਹੇ ਨਤੀਜੇ ਦੇਖਣ ਨੂੰ ਮਿਲਦੇ ਹਨ। ਕਦੇ ਵੀ ਪ੍ਰਬੰਧਕ ਕਮੇਟੀਆਂ ਨੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਗੰਭੀਰਤਾ ਨਾਲ ਕੰਮ ਕਰਨ ਦੀ ਕੋਸ਼ਿਸ਼ ਨਹੀਂ ਕੀਤੀ, ਸਗੋਂ ਸਿਆਸੀ ਗੱਲਾਂ ਵਿੱਚ ਆ ਕੇ ਫਾਇਦਾ ਉਠਾਉਂਦੇ ਰਹੇ। ਇਨ੍ਹਾਂ ਕਮੇਟੀਆਂ ਨੇ ਧਰਮ ਦੀਆਂ ਨੀਹਾਂ ਨੂੰ ਖੋਖਲਾ ਕੀਤਾ। ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਧਰਮ ਪ੍ਰਚਾਰ ਚ ਫੇਲ੍ਹ ਹੋਈ ਹੈ। ਇਸ ਕਰਕੇ ਦੇਸ਼ ਵਿੱਚ ਅਜਿਹਾ ਮਾਹੌਲ ਮਨ ਰਿਹਾ ਹੈ ਕਿ ਹੁਣ ਜਾਤ-ਪਾਤ ਅਤੇ ਧਰਮ ਦੀਆਂ ਗੱਲਾਂ ਹੋਣ ਲੱਗ ਪਈਆਂ ਹਨ।
ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਅੱਜ ਇਹ ਧਰਮ ਪਰਿਵਰਤਨ ਹੋ ਰਿਹਾ ਹੈ ਤਾਂ ਇਸ ਪਿੱਛੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਾਕਾਮੀ ਹੈ।ਬਿੱਟੁ ਨੇ ਤਰਨਤਾਰਨ ਵਿੱਚ ਚਰਚ ‘ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਇਸ ਨੂੰ ਮੰਦਭਾਗੀ ਘਟਨਾ ਕਰਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਕਿਸੇ ਵੀ ਧਾਰਮਿਕ ਸਥਾਨ ‘ਤੇ ਨਹੀਂ ਹੋਣੀ ਚਾਹੀਦੀ। ਅਜਿਹਾ ਕਰਨ ਵਾਲੇ ਲੋਕ ਸ਼ੈਤਾਨ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਨਾਲ ਪੰਜਾਬ ਦਾ ਭਾਈਚਾਰਾ ਖਰਾਬ ਹੋਵੇਗਾ ਅਤੇ ਪੰਜਾਬ ਦੇ ਹਾਲਾਤ ਖਰਾਬ ਹੋਣਗੇ। ਉਨ੍ਹਾਂ ਪੁਲਿਸ ਨੂੰ ਅਜਿਹੇ ਲੋਕਾਂ ਨੂੰ ਫੜ ਕੇ ਜੇਲ੍ਹ ਵਿੱਚ ਸੁੱਟਣ ਲਈ ਕਿਹਾ।
ਧਰਮ ਪਰਿਵਰਤਨ ‘ਤੇ ਬੋਲਦੇ ਹੋਏ ਬਿੱਟੂ ਨੇ ਕਿਹਾ ਕਿ ਜੇਕਰ ਅੱਜ ਇਹ ਪੰਜਾਬ ਵਿੱਚ ਹੋ ਰਿਹਾ ਹੈ ਤਾਂ ਇਸ ਪਿੱਛੇ ਸ਼੍ਰੋਮਣੀ ਕਮੇਟੀ ਦੀ ਵੱਡੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਸਿਰਫ਼ ਗੁਰਦੁਆਰਿਆਂ ਦਾ ਪੈਸਾ ਸੰਭਾਲਣ ਤੱਕ ਸੀਮਤ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਉਣ ਵਾਲੇ ਸਮੇਂ ਵਿੱਚ ਇਸ ਬਾਰੇ ਵਿਚਾਰ ਕਰਨਾ ਪਵੇਗਾ।
ਰਵਨੀਤ ਬਿੱਟੂ ਨੇ ਕਿਹਾ ਕਿ ਜੇਕਰ ਅੱਜ ਪੰਜਾਬ ਦੇ ਹਾਲਾਤ ਠੀਕ ਹਨ ਤਾਂ ਇਹ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਸ਼ਹਾਦਤ ਹੈ, ਜੇਕਰ ਉਹ ਨਾ ਹੁੰਦੇ ਤਾਂ ਅੱਜ ਪੰਜਾਬ ਦੇ ਹਾਲਾਤ ਜੰਮੂ-ਕਸ਼ਮੀਰ ਵਰਗੇ ਹੁੰਦੇ। ਉਨ੍ਹਾਂ ਕਿਹਾ ਕਿ ਬੇਅੰਤ ਸਿੰਘ ਖਾਲਿਸਤਾਨ ਦੀ ਸੋਚ ਨੂੰ ਇਸ ਤਰ੍ਹਾਂ ਖਤਮ ਕਰਕੇ ਗਏ ਹਨ ਕਿ ਉਹ ਹੁਣ ਉਠ ਨਹੀਂ ਸਕਦੇ।

Comment here