ਸਿਆਸਤਖਬਰਾਂਚਲੰਤ ਮਾਮਲੇ

ਪੰਜਾਬ ’ਚ ਭਾਜਪਾ ਨੇ ਪਾਰਲੀਮੈਂਟ ਚੋਣਾਂ ਲਈ ਖਿੱਚੀ ਤਿਆਰੀ

13 ਸੀਟਾਂ ‘ਤੇ ਚੋਣ ਲੜਨ ਦੀਆਂ ਤਿਆਰੀਆਂ ਸ਼ੁਰੂ
ਜਲੰਧਰ-ਪੰਜਾਬ ਅੰਦਰ ਪਾਰਲੀਮੈਂਟ ਚੋਣਾਂ ਨੂੰ ਲੈ ਕੇ ਭਾਜਪਾ ਸਰਗਰਮ ਹੋ ਚੁੱਕੀ ਹੈ। ਭਾਜਪਾ ਨੇ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਨਾਲ ਗੱਠਜੋੜ ਕੀਤਾ ਸੀ, ਪਰ ਪਾਰਟੀ ਨੂੰ ਸਫ਼ਲਤਾ ਨਹੀਂ ਮਿਲੀ ਜਿਸ ਦੀ ਉਨ੍ਹਾਂ ਨੂੰ ਉਮੀਦ ਸੀ। ਇਸ ਲਈ ਇਸ ਵਾਰ ਪਾਰਟੀ ਆਪਣੇ ਬਲਬੂਤੇ ਚੋਣ ਮੈਦਾਨ ‘ਚ ਉਤਰਨਾ ਚਾਹੁੰਦੀ ਹੈ।
2024 ਦੀਆਂ ਲੋਕ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਇਸ ਵਾਰ ਪੰਜਾਬ ਨੂੰ ਹਲਕੇ ‘ਚ ਨਹੀਂ ਲਵੇਗੀ। ਪਾਰਟੀ ਨੇ ਸੂਬੇ ਦੀਆਂ ਸਾਰੀਆਂ 13 ਸੀਟਾਂ ‘ਤੇ ਚੋਣ ਲੜਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਤਹਿਤ 6 ਜੁਲਾਈ ਤੋਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤਿੰਨ ਦਿਨਾਂ ਤਕ ਵੱਖ-ਵੱਖ ਸੰਸਦੀ ਹਲਕਿਆਂ ‘ਚ ਜਾ ਕੇ ਉਥੇ ਭਾਜਪਾ ਦੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਵੇਗੀ। ਚੋਣਾਂ ਸਿਰ ‘ਤੇ ਹੋਣ ਤਾਂ ਪਾਰਟੀ ਇਹ ਫੈਸਲਾ ਕਰ ਸਕਦੀ ਹੈ ਕਿ ਕੀ ਸਾਰੀਆਂ 13 ਸੀਟਾਂ ‘ਤੇ ਆਪਣੇ ਦਮ ‘ਤੇ ਚੋਣ ਲੜਨੀ ਹੈ ਜਾਂ ਕਿਸੇ ਹੋਰ ਪਾਰਟੀ ਨਾਲ ਗਠਜੋੜ ਕਰਨਾ ਹੈ। ਇਸ ਦਾ ਉਦੇਸ਼ ਇਹ ਹੈ ਕਿ ਜਦੋਂ ਚੋਣਾਂ ਸਿਰ ‘ਤੇ ਹੋਣ ਤਾਂ ਪਾਰਟੀ ਇਹ ਤੈਅ ਕਰ ਸਕੇ ਕਿ ਉਹ ਸਾਰੀਆਂ 13 ਸੀਟਾਂ ਆਪਣੇ ਦਮ ‘ਤੇ ਲੜ ਸਕਦੀ ਹੈ ਜਾਂ ਫਿਰ ਕਿਸੇ ਹੋਰ ਪਾਰਟੀ ਨਾਲ ਸਮਝੌਤਾ ਕਰਨਾ ਹੈ।
ਇਸ ਤੋਂ ਪਹਿਲਾਂ ਪਾਰਟੀ ਸੂਬੇ ਦੀਆਂ 13 ਸੰਸਦੀ ਸੀਟਾਂ ਵਿੱਚੋਂ ਸਿਰਫ਼ 3 ਸੀਟਾਂ ‘ਤੇ ਹੀ ਚੋਣ ਲੜਦੀ ਰਹੀ ਹੈ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਸ਼ਾਮਲ ਹਨ। ਬਾਕੀ ਦੀਆਂ 10 ਸੀਟਾਂ ‘ਤੇ ਚੋਣ ਸ਼੍ਰੋਮਣੀ ਅਕਾਲੀ ਦਲ ਲੜਦਾ ਰਿਹਾ ਹੈ।
ਕਾਂਗਰਸ ਨੂੰ ‘ਮੋਦੀ ਫੋਬੀਆ’ ਹੋਇਆ-ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹੋਏ ਕਿਹਾ ਕਿ ਦੇਸ਼ ਦੀ ਮੁੱਖ ਵਿਰੋਧੀ ਪਾਰਟੀ ‘ਚ ਲੋਕਤੰਤਰ ਦੀ ਸਥਾਪਨਾ ਲਈ ਇਸ ਦੇ ਆਪਣੇ ਹੀ ਮੈਂਬਰ ਲੜ ਰਹੇ ਹਨ ਪਰ ‘ਗਾਂਧੀ ਪਰਿਵਾਰ’ ਡਰ ਕਾਰਨ ਪ੍ਰਧਾਨ ਦੇ ਅਹੁਦੇ ਦੀ ਚੋਣ ਨਹੀਂ ਕਰ ਰਿਹਾ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਨੂੰ ‘ਮੋਦੀ ਫੋਬੀਆ’ ਹੋ ਗਿਆ ਹੈ। ਉਸ ਨੇ ਦੇਸ਼ ਹਿੱਤ ਵਿੱਚ ਹਰ ਫੈਸਲੇ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਦੀ ਕੌਮੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਪਾਸ ਕੀਤੇ ਸਿਆਸੀ ਮਤੇ ‘ਤੇ ਬੋਲਦਿਆਂ ਸ਼ਾਹ ਨੇ ਇਹ ਵੀ ਕਿਹਾ ਕਿ ਅਗਲੇ 30 ਤੋਂ 40 ਸਾਲ ਭਾਜਪਾ ਦੇ ਹੋਣਗੇ ਅਤੇ ਭਾਰਤ ‘ਵਿਸ਼ਵਗੁਰੂ’ ਬਣੇਗਾ। ਅਮਿਤ ਸ਼ਾਹ ਨੇ ਗੁਜਰਾਤ ਦੰਗਿਆਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਦੋਸ਼ਾਂ ਨੂੰ ਰੱਦ ਕਰਨ ਦਾ ਸੁਪਰੀਮ ਕੋਰਟ ਦਾ ਫੈਸਲਾ ਇਤਿਹਾਸਕ ਹੈ।ਪ੍ਰਧਾਨ ਮੰਤਰੀ ਮੋਦੀ ਨੇ ਸੰਵਿਧਾਨ ‘ਤੇ ਭਰੋਸਾ ਰੱਖਿਆ ਤੇ ਗੁਜਰਾਤ ਦੰਗਿਆਂ ਦੇ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਦਾ ਸਾਹਮਣਾ ਕੀਤਾ ਪਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰਨ ‘ਤੇ ਵਿਰੋਧੀ ਧਿਰ ਬਦਅਮਨੀ ਫੈਲਾਅ ਰਹੀ ਹੈ।
ਸੰਗਰੂਰ ਚੋਣਾਂ ’ਚ ਭਾਜਪਾ ਮਜ਼ਬੂਤ ਹੋਈ-ਢਿੱਲੋਂ
ਸੰਗਰੂਰ ਲੋਕ ਸਭਾ ‘ਤੇ ਹੋਈ ਜ਼ਿਮਨੀ ਚੋਣ ਤੋਂ ਬਾਅਦ ਸੰਗਰੂਰ ਜ਼ਿਲ੍ਹੇ ਦੇ ਭਾਜਪਾ ਵਰਕਰਾਂ ਅਤੇ ਅਹੁਦੇਦਾਰਾਂ ਨੇ ਅੱਜ ਪਹਿਲੀ ਮੀਟਿੰਗ ਕਰ ਕੇ 2024 ਦੀਆਂ ਪਾਰਲੀਮੈਂਟ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਮੌਕੇ ਭਾਜਪਾ ਦੇ ਉਮੀਦਵਾਰ ਰਹੇ ਕੇਵਲ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਨੇ ਪਹਿਲੀ ਵਾਰ ਸੰਗਰੂਰ ਲੋਕ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ‘ਚ ਹਿੱਸਾ ਲਿਆ ਸੀ ਅਤੇ 1,800 ਬੂਥਾਂ ‘ਤੇ ਭਾਜਪਾ ਵੱਲੋਂ ਬੂਥ ਵੀ ਲਾਏ ਗਏ ਸਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਕਈ ਬੂਥਾਂ ‘ਤੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਤੋਂ ਵੱਧ ਵੋਟਾਂ ਵੀ ਮਿਲਿਆ ਸਨ।

Comment here