ਸਿਆਸਤਖਬਰਾਂਚਲੰਤ ਮਾਮਲੇ

ਪੰਜਾਬ ‘ਚ ਰਣਜੀਤ ਸਾਗਰ ਡੈਮ ਝੀਲ ਨੂੰ ਸਰਕਾਰ ਬਣਾਏਗੀ ਹੱਬ

ਪਠਾਨਕੋਟ-ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਕਿ ਪੰਜਾਬ ਦੇ ਵਿੱਚ ਟੂਰਿਸਟ ਸਥਾਨਾਂ ਨੂੰ ਵਧਾਇਆ ਜਾਵੇ। ਵੱਧ ਤੋਂ ਵੱਧ ਸੈਲਾਨੀ ਪੰਜਾਬ ਦਾ ਰੁਖ ਕਰਨ ਅਤੇ ਪੰਜਾਬ ਨੂੰ ਹਰਿਆ ਭਰਿਆ ਅਤੇ ਰੰਗਲਾ ਬਣਾਇਆ ਜਾਵੇ। ਇਸ ਹੀ ਤਹਿਤ ਪੰਜਾਬ ਮੰਤਰੀਆਂ ਵੱਲੋਂ ਦੇ ਵੱਖ-ਵੱਖ ਜਗ੍ਹਾ ‘ਤੇ ਜਾ ਕੇ ਹਰ ਜਗ੍ਹਾ ਦਾ ਮੁਆਇਨਾ ਕੀਤਾ ਜਾ ਰਿਹਾ ਹੈ। ਮੰਤਰੀਆਂ ਅਤੇ ਅਧਿਕਾਰੀਆਂ ਵੱਲੋਂ ਘੋਖ ਕੀਤੀ ਜਾ ਰਹੀ ਹੈ ਕਿ ਕਿਥੇ ਉਹ ਜਗ੍ਹਾ ਬਣਾਈ ਜਾ ਸਕੇ, ਜੋ ਕਿ ਸੈਲਾਨੀਆਂ ਦੇ ਲਈ ਆਕਰਸ਼ਣ ਦਾ ਕੇਂਦਰ ਬਣੇ।
ਪੰਜਾਬ ਸਰਕਾਰ ਵੱਲੋਂ ਇਨਵੈਸਟ ਪੰਜਾਬ ਰਾਹੀਂ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਤਹਿਤ ਪਠਾਨਕੋਟ ਦੀ ਰਣਜੀਤ ਸਾਗਰ ਡੈਮ ਝੀਲ ‘ਤੇ ਈਕੋ ਟੂਰਿਜ਼ਮ ਹੱਬ ਨੂੰ ਪੰਜਾਬ ਸਰਕਾਰ ਵੱਲੋਂ ਵਿਕਸਤ ਕੀਤਾ ਜਾਵੇਗਾ, ਪੰਜਾਬ ਸਮੇਤ ਕਈ ਰਾਜਾਂ ਤੋਂ ਨਿਵੇਸ਼ਕ ਪਠਾਨਕੋਟ ਦੀ ਰਣਜੀਤ ਸਾਗਰ ਡੈਮ ਝੀਲ ਨੂੰ ਦੇਖਣ ਲਈ ਪਹੁੰਚੇ, ਜਿੱਥੇ ਇਸ ਮੌਕੇ ਸੀ.ਈ.ਓ ਇਨਵੈਸਟ ਪੰਜਾਬ ਡੀ.ਪੀ.ਐਸ.ਖਰਬੰਦਾ ਨੇ ਸਮੂਹ ਨਿਵੇਸ਼ਕਾਂ ਨਾਲ ਮੀਟਿੰਗ ਕੀਤੀ ਅਤੇ ਝੀਲ ਦੇ ਸਥਾਨਾਂ ਦਾ ਦੌਰਾ ਕੀਤਾ, ਤਾਂਕਿ ਈਕੋ ਟੂਰਿਜ਼ਮ ਵਿੱਚ ਇਨਵੈਸਟ ਕਰਨ ਵਾਲੇ ਇਨਵੇਸਟਰਾਂ ਦੀ ਤਸੱਲੀ ਕਰਵਾਈ ਜਾ ਸਕੇ ਅਤੇ ਉਹਨਾਂ ਨੂੰ ਇਸ ਇਲਾਕੇ ਵਾਰੇ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਇਸ ਜਗ੍ਹਾ ਉੱਤੇ ਇਨਵੈਸਟ ਕਰ ਸਕਣ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਨੂੰ ਗੋਆ ਜਾਂ ਹੋਰ ਕਿਤੇ ਜਾਣ ਦੀ ਲੋੜ ਨਹੀਂ ਹੈ, ਸਗੋਂ ਪੰਜਾਬ ਦੇ ਪਠਾਨਕੋਟ ਵਿੱਚ ਹੀ ਮਿੰਨੀ ਗੋਆ ਵਿਕਸਤ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਈਕੋ ਟੂਰਿਜ਼ਮ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਨੇ ਝੀਲ ‘ਤੇ ਪਹੁੰਚੇ ਨਿਵੇਸ਼ਕਾਂ ਨੂੰ ਵੀ ਬੁਲਾਇਆ ਹੈ। ਪੰਜਾਬ ਸਰਕਾਰ ਦਾ ਇਹ ਉਪਰਾਲਾ ਚੰਗਾ ਕਦਮ ਹੈ। ਇਸ ਨੂੰ ਵਧਾਵਾ ਦੇਣਾ ਸਾਡਾ ਸਭ ਦਾ ਫਰਜ਼ ਹੈ ਅਤੇ ਇਸ ਲਈ ਜਿਸ ਜਿਸ ਦਾ ਜਿੰਨਾ ਸਹਿਯੋਗ ਮਿਲਿਆ ਉਹਨਾਂ ਹੀ ਵਧੀਆ ਰਹੇਗਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲਾਂ ਵੀ ਕਈ ਵਾਰ ਰੰਗਲੇ ਪੰਜਾਬ ਦੀ ਗੱਲ ਕੀਤੀ ਗਈ ਹੈ। ਇਸ ਤਹਿਤ ਕਈ ਹੋਰ ਸ਼ਹਿਰਾਂ ਵਿੱਚ ਸਮਾਰਕ ਅਤੇ ਸੈਲਾਨੀਆਂ ਲਈ ਘੁੰਮਣ ਲਈ ਬਣਾਈ ਜਾਣ ਵਾਲੀ ਥਾਂ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ। ਜਿਸ ਦੀ ਲੋਕਾਂ ਵੱਲੋਂ ਸ਼ਲਾਘਾ ਵੀ ਕੀਤੀ ਗਈ ਹੈ।

Comment here