ਅਪਰਾਧਸਿਆਸਤਖਬਰਾਂ

ਪੰਜਾਬ ‘ਚ ਵਧ ਰਹੇ ਨਸ਼ਿਆਂ ਲਈ ‘ਆਪ’ ਜ਼ਿੰਮੇਵਾਰ-ਔਜਲਾ

ਅੰਮ੍ਰਿਤਸਰ-ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਵਿਚ ਵਧ ਰਹੇ ਨਸ਼ਿਆਂ ਤੇ ਕਰਾਈਮ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਇਸ ਸਬੰਧੀ ਮੁੱਖ ਮੰਤਰੀ ਨੂੰ ਪੱਤਰ ਭੇਜਕੇ ਕਿਹਾ ਕਿ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਰਕਾਰ ਨੂੰ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਨਾਰਕੋ ਅਤਿਵਾਦ ਦੀਆਂ ਰਿਪੋਰਟਾਂ ’ਤੇ ਕਾਰਵਾਈ ਦੇ ਨਿਰਦੇਸ਼ ਦਿੱਤੇ ਸਨ। ਇਸ ਸਬੰਧੀ ਗੁਰਜੀਤ ਸਿੰਘ ਔਜਲਾ ਨੇ ਦਾਅਵਾ ਕੀਤਾ ਕਿ ਸੂਬੇ ਵਿਚ ਗ਼ੈਰਕਾਨੂੰਨੀ ਸ਼ਰਾਬ ਦੇ ਉਤਪਾਦਨ ਤੇ ਵਿਕਰੀ ਸਬੰਧੀ ਸਰਕਾਰ ਨੂੰ ਅਦਾਲਤ ਨੇ ਫਟਕਾਰ ਵੀ ਲਾਈ ਹੈ।

Comment here