ਸਿਆਸਤਖਬਰਾਂ

ਪੰਜਾਬ ਚ ਸਾਡੀ ਸਰਕਾਰ ਬਣੂ-ਭਾਜਪਾ ਆਗੂ ਅਸ਼ਵਨੀ

ਚੰਡੀਗੜ-ਕਿਸਾਨ ਅੰਦੋਲਨ ਦੌਰਾਨ ਪੰਜਾਬ ਚ ਸਭ ਤੋਂ ਵੱਧ ਵਿਰੋਧ ਭਾਜਪਾ ਨੂੰ ਕਰਨਾ ਪੈ ਰਿਹਾ ਹੈ, ਇਸ ਦੇ ਬਾਵਜੂਦ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਹੌਸਲੇ ਵਿੱਚ ਹਨ ਤੇ ਦਾਅਵਾ ਕਰ ਰਹੇ ਹਨ ਕਿ ਸੂਬੇ ਚ ਉਹਨਾਂ ਦੀ ਪਾਰਟੀ ਦੀ ਸਰਕਾਰ ਬਣੇਗੀ।ਪੰਜਾਬ ਦ ਮੌਜੂਦਾ ਹਾਲਾਤਾਂ ਤੇ ਟਿੱਪਣੀ ਕਰਦਿਆਂ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ‘ਲਾਰਲੱਪਾ ਐਵਾਰਡ’ ਦੀ ਪੇਸ਼ਕਸ਼ ਕੀਤੀ ਅਤੇ ਕਿਹਾ ਕਿ ਅੱਜ ਪੰਜਾਬ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਅਤੇ ਇੱਥੋਂ ਤੱਕ ਕਿ ਸੈਕਟਰੇਟ ਦੇ ਕਰਮਚਾਰੀ ਆਪਣੀਆਂ ਮੰਗਾਂ ਲਈ ਕਾਂਗਰਸ ਸਰਕਾਰ ਵਿਰੁੱਧ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਤੇ ਸਰਕਾਰ ਆਪਣੀਆਂ ਨਾਕਾਮੀਆਂ  ਲੁਕਾਉਣ ਲਈ ਪ੍ਰਦਰਸ਼ਨਕਾਰੀਆਂ  ਦੀ ਆਵਾਜ਼  ਦਬਾਉਣ ਲਈ ਉਨ੍ਹਾਂ ’ਤੇ ਲਾਠੀਚਾਰਜ ਕਰ ਰਹੀ ਹੈ।
ਨਵਜੋਤ ਸਿੰਘ ਸਿੱਧੂ ਬਾਰੇ ਭਾਜਪਾ ਆਗੂ ਸ਼ਰਮਾ ਨੇ ਕਿਹਾ ਕਿ ਸਿੱਧੂ ਮੌਕਾਪ੍ਰਸਤ ਹਨ ਅਤੇ ਆਪਣੀ ਰਾਜਸੀ ਕੁਰਸੀ ਲਈ ਅਵਸਰ ਭਾਲਦੇ ਰਹਿੰਦੇ ਹਨ। ਹੁਣ ਉਹਨਾਂ ਨੂੰ ਪ੍ਰਧਾਨ ਦਾ ਅਹੁਦਾ ਮਿਲ ਗਿਆ ਹੈ, ਇਸ ਲਈ ਹੁਣ ਉਨ੍ਹਾਂ ਲਈ ਕਾਂਗਰਸ ਪਾਰਟੀ ਚ ਅਤੇ ਸਰਕਾਰ ਚ ਸਭ ਕੁਝ ਠੀਕ ਹੋ ਗਿਆ ਹੋਵੇਗਾ, ਪਰ ਲੋਕਾਂ ਦਾ ਗੁੱਸਾ ਏਨਾ ਹੈ ਕਿ ਇਸ ਵਾਰ ਜਨਤਾ ਕਾਂਗਰਸ  ਨੂੰ ਸੱਤਾ ਤੋਂ ਬਾਹਰ ਕੱਢ ਕੇ ਰਹੇਗੀI ਪੰਜਾਬ ਦੇ ਲੋਕ ਮੋਦੀ ਸਰਕਾਰ ਵਾਂਗ ਪੰਜਾਬ ਵਿੱਚ ਵੀ ਇੱਕ ਮਜ਼ਬੂਤ ਸਰਕਾਰ ਚਾਹੁੰਦੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਵਾਰ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਏਗੀ।

Comment here