ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਪੰਜਾਬ ਚ ਹਾਲ ਹੀ ਚ 90 ਗੈਂਗਸਟਰ ਗ੍ਰਿਫਤਾਰ!!

ਚੰਡੀਗੜ-ਪੰਜਾਬ ਵਿੱਚ ਪੱਸਰੇ ਗੈਂਗਸਟਰਵਾਦ ਨੂੰ ਕਨੂੰਨੀ ਸ਼ਿਕੰਜੇ ਚ ਕਸਣ ਲਈ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਸਖਤੀ ਦਿਖਾ ਰਹੀ ਹੈ ਅਤੇ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਦਾਅਵਾ ਕੀਤਾ ਗਿਆ ਕਿ ਪੁਲਿਸ ਨੇ ਇਕ ਮਹੀਨੇ ‘ਚ 90 ਗੈਂਗਸਟਰ ਫੜੇ ਹਨ। ਉਨ੍ਹਾਂ ਨੇ ਗੈਂਗਸਟਰਾਂ ਨੂੰ ਚਿਤਾਵਨੀ ਵੀ ਦਿੱਤੀ ਕਿ ਹੁਣ ਉਹ ਗਲਤ ਰਸਤਾ ਛੱਡ ਦੇਣ।  ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਅੱਜ ਜਿਸ ਕਾਗਾਰ ਉੱਪਰ ਪਹੁੰਚ ਚੁੱਕਿਆ ਹੈ, ਉਸ ਪਿੱਛੇ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦਾ ਖ਼ਾਤਮਾ ਕਰਨ ਲਈ ‘ਆਪ’ ਸਰਕਾਰ ਕੰਮ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਾਤਲਾਂ ਉਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਗੈਂਗਸਟਰਾਂ ਨੂੰ ਫੜਨ ‘ਚ ਲੱਗੀ ਹੋਈ ਹੈ। ਭਗਵੰਤ ਮਾਨ ਸਰਕਾਰ ਨੇ ਚੰਗਾ ਕੰਮ ਕੀਤਾ ਹੈ। ਅੰਮ੍ਰਿਤਸਰ ਦੇ ਪਿੰਡ ਭਕਨਾ ਦਾ ਮੁਕਾਬਲਾ ਪੰਜਾਬ ਪੁਲਿਸ ਦਾ ਪੇਸ਼ੇਵਰ ਸੀ। ਹੁਣ ਗੈਂਗਸਟਰਾਂ ਅਤੇ ਡਰੱਗ ਮਾਫੀਆ ਦੇ ਆਕਾ ਜੇਲ੍ਹ ‘ਚ ਹਨ। ਉਨ੍ਹਾਂ ਸਿਆਸਤਦਾਨਾਂ ਦੇ ਨਾਵਾਂ ਦਾ ਵੀ ਸਮਾਂ ਆਉਣ ‘ਤੇ ਖੁਲਾਸਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਰਕਾਰ ਬਣੀ ਹੈ, ਮਾੜੇ ਅੰਸਰਾਂ ‘ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਸਰਕਾਰ ਨੇ ਇਕ ਟਾਸਕ ਫੋਰਸ ਬਣਾਈ ਹੈ ਅਤੇ ਮੈਨੂੰ ਇਸ ਟੀਮ ਦੇ ਕੰਮ ਕਰਨ ਦੇ ਤਰੀਕੇ ‘ਤੇ ਮਾਣ ਹੈ।

Comment here