ਖਬਰਾਂ

ਪੰਜਾਬ ਦੇ ਕਿਸਾਨਾਂ ਨੂੰ ਮੋਦੀ ਸਰਕਾਰ ਦੇ 437 ਕਰੋੜ ਰੁਪਏ ਮੋੜਨੇ ਪੈਣਗੇ

ਚੰਡੀਗੜ-ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਤਹਿਤ ਕੇਂਦਰ ਸਰਕਾਰ ਨੇ ਦੇਸ਼ ਦੇ ਕਿਸਾਨਾਂ ਨੂੰ 6000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਸੀ, ਜੋ ਕੁਝ ਅਯੋਗ ਕਿਸਾਨ ਵੀ ਲੈਂਦੇ ਰਹੇ। ਦੇਸ਼ ਦੇ ਕੁਲ 42.16 ਲੱਖ ਅਯੋਗ ਕਿਸਾਨਾਂ ਤੋਂ 2,992 ਕਰੋੜ ਰੁਪਏ ਦੀ ਵਸੂਲੀ ਕੀਤੀ ਜਾ ਰਹੀ ਹੈ। ਇਹਨਾਂ ਵਿਚ ਪੰਜਾਬ ਦੇ 5.62 ਲੱਖ ਕਿਸਾਨਾਂ ਤੋਂ 437 ਕਰੋੜ ਰੁਪਏ ਵਸੂਲੇ ਜਾਣਗੇ, ਜਿਹੜੇ ਸ਼ਰਤਾਂ ਪੂਰੀਆਂ ਨਾ ਹੋਣ ਕਾਰਨ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਸਕੀਮ ਦਾ ਲਾਭ ਲੈ ਰਹੇ ਹਨ। ਇਹ ਜਾਣਕਾਰੀ ਸੰਸਦ ਨੂੰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਿੱਤੀ।

Comment here