ਸਿਆਸਤਖਬਰਾਂਚਲੰਤ ਮਾਮਲੇ

ਪੰਜਾਬ ਦੇ ਕੰਡੀ ਇਲਾਕੇ ‘ਚ ਸੈਰ ਸਪਾਟਾ ਨੂੰ ਕੀਤਾ ਜਾਵੇਗਾ ਉਤਸ਼ਾਹਿਤ- ਮਾਨ

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਕੰਢੀ ਖੇਤਰ ‘ਚ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਚੰਡੀਗੜ੍ਹ ‘ਚ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਕਾਸ ਲਈ ਸਖ਼ਤ ਕੋਸ਼ਿਸ਼ ਕਰ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਇਨ੍ਹਾਂ ਖੇਤਰਾਂ ਪ੍ਰਤੀ ਆਕਰਸ਼ਿਤ ਕਰਨ ਲਈ ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀਆਂ ਵੱਡੀਆਂ ਸੰਭਾਵਨਾਵਾਂ ਮੌਜੂਦ ਹਨ ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਮੁੱਖ ਮੰਤਰੀ ਭਗਵੰਤ ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਵਿਕਾਸ ਪੱਖੋਂ ਇਹ ਖੇਤਰ ਹੁਣ ਤਕ ਨਜ਼ਰਅੰਦਾਜ਼ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਦਾ ਲਾਭ ਉਠਾਇਆ ਜਾਣਾ ਚਾਹੀਦਾ ਹੈ ਤਾਂ ਕਿ ਕੁਦਰਤੀ ਸੁੰਦਰਤਾ ਵਾਲੇ ਇਨ੍ਹਾਂ ਮਨਮੋਹਕ ਸਥਾਨਾਂ ਵੱਲ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ।
ਅੱਜ ਪੀਆਈਡੀਬੀ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਦੇ ਕੰਡੀ ਇਲਾਕੇ ਵਿੱਚ ਸੈਰ ਸਪਾਟਾ ਨੂੰ ਉਤਸ਼ਾਹਿਤ ਕਰਨ ਲਈ ਚਰਚਾ ਹੋਈ…
ਅਸੀਂ ਜਲਦ ਹੀ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਡੀ ਵਾਲਾ ਇਲਾਕਾ ਤੇ ਹੁਸ਼ਿਆਰਪੁਰ ਦੇ ਕੰਡੀ ਇਲਾਕਿਆਂ ਨੂੰ ਹੋਰ ਵਿਕਸਿਤ ਕਰ ਰਹੇ ਹਾਂ ਤਾਂ ਜੋ ਪੰਜਾਬ ਦੇ ਇਸ ਇਲਾਕੇ ਦੀ ਕੁਦਰਤੀ ਸੁੰਦਰਤਾ ਨੂੰ ਵੇਖਣ ਲਈ ਲੋਕ ਆਉਣ… ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਵਿਸਥਾਰਤ ਖਾਕਾ ਤਿਆਰ ਕਰਨ ਲਈ ਆਖਿਆ ਤਾਂ ਜੋ ਸੂਬੇ ‘ਚ ਸੈਰ ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਇਲਾਕਾ ਕੁਦਰਤੀ ਸੋਮਿਆਂ ਨਾਲ ਲਬਰੇਜ਼ ਹੈ ਜੋ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਪਣੇ ਪ੍ਰਤੀ ਆਕਰਸ਼ਿਤ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਖੇਤਰ ਵਿਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਤਾਂ ਕਿ ਲੋਕਾਂ ਦੀ ਜੀਵਨ ਸ਼ੈਲੀ ਵਿਚ ਤਬਦੀਲੀ ਆ ਸਕੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਲ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਾਟਰ ਐਡਵੈਂਚਰ ਟੂਰਿਜ਼ਮ ਨੀਤੀ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿਤੀ ਹੈ ਜਿਸ ਨੂੰ ਇਥੇ ਵੀ ਲਾਗੂ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਭਰ ਵਿਚ ਸੈਲਾਨੀਆਂ ਦਾ ਕੇਂਦਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਖੇਤਰ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ ਸਪਾਟੇ ਦੇ ਨਕਸ਼ੇ ‘ਤੇ ਹੋਰ ਉਭਾਰਨ ‘ਚ ਸਹਾਈ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕੰਢੀ ਏਰੀਆ ਦਾ ਦੌਰਾ ਕੀਤਾ ਸੀ ।

Comment here