ਸਿਆਸਤਖਬਰਾਂਚਲੰਤ ਮਾਮਲੇ

ਪੰਜਾਬ ਦੇ ਮੰਤਰੀਆਂ ਦੇ ਵਿਭਾਗਾਂ ‘ਚ ਕੀਤਾ ਫੇਰਬਦਲ

ਚੰਡੀਗੜ੍ਹ-ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕੁਝ ਕੈਬਨਿਟ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕਰ ਕੇ ਉਨ੍ਹਾਂ ਨੂੰ ਵਿਸ਼ੇਸ਼ ਵਿਭਾਗ ਸੌਂਪੇ ਹਨ। ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁੱਖ ਮੰਤਰ ਭਗਵੰਤ ਮਾਨ ਨੇ ਆਪਣੀ ਕੈਬਨਿਟ ਦੇ ਵਿੱਚ ਕੋਈ ਫੇਰਬਦਲ ਕੀਤਾ ਹੈ, ਇਸ ਤੋਂ ਪਹਿਲਾਂ ਵੀ ਮੰਤਰੀ ਮੰਡਲ ‘ਚ ਫੇਰਬਦਲ ਹੋ ਚੁੱਕਾ ਹੈ।
ਪੰਜਾਬ ਦੇ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕਰਨ ਤੋਂ ਬਾਅਦ…
ਮੁੱਖ ਮੰਤਰੀ ਭਗਵੰਤ ਮਾਨ ਕੋਲ ਹੁਣ ਆਮ ਪ੍ਰਸ਼ਾਸਨ, ਗ੍ਰਹਿ ਮੰਤਰਾਲਾ, ਵਿਜੀਲੈਂਸ, ਸਹਿਕਾਰਤਾ, ਉਦਯੋਗ ਅਤੇ ਵਣਜ, ਜੇਲ੍ਹਾਂ, ਕਾਨੂੰਨੀ ਮਾਮਲੇ, ਸ਼ਹਿਰੀ ਹਵਾਬਾਜ਼ੀ, ਸ਼ਹਿਰੀ ਵਿਕਾਸ ਵਿਭਾਗ ਆ ਗਿਆ ਹੈ।
ਅਮਨ ਅਰੋੜਾ ਕੋਲ ਨਵੇਂ ਊਰਜਾ ਸਰੋਤ, ਪ੍ਰਿੰਟਿੰਗ ਅਤੇ ਸਟੇਸ਼ਨਰੀ, ਗਵਰਨੈਂਸ ਸੁਧਾਰ ਰੁਜ਼ਗਾਰ ਜਨਰੇਸ਼ਨ ਵਿਭਾਗ
ਗੁਰਮੀਤ ਸਿੰਘ ਮੀਤ ਹੇਅਰ ਕੋਲ ਜਲ ਸਰੋਤ, ਖਾਣਾਂ, ਵਿਿਗਆਨ ਅਤੇ ਟੈਕਨਾਲੋਜੀ, ਵਾਤਾਵਰਣ, ਖੇਡਾਂ ਅਤੇ ਯੁਵਕ ਮਾਮਲੇ ਵਿਭਾਗ
ਲਾਲਜੀਤ ਭੁੱਲਰ ਕੋਲ ਟਰਾਂਸਪੋਰਟ, ਪਸ਼ੂ ਪਾਲਣ, ਫੂਡ ਪ੍ਰੋਸੈਸਿੰਗ ਵਿਭਾਗ
ਚੇਤਨ ਸਿੰਘ ਜੌੜਾਮਾਜਰਾ ਕੋਲ ਰੱਖਿਆ ਸੇਵਾ ਭਲਾਈ, ਸੁਤੰਤਰਤਾ ਸੈਨਾਨੀ, ਬਾਗਬਾਨੀ, ਸੂਚਨਾ ਅਤੇ ਲੋਕ ਸੰਪਰਕ ਵਿਭਾਗ
ਅਨਮੋਲ ਗਗਨ ਮਾਨ ਕੋਲ ਸੈਰ-ਸਪਾਟਾ ਤੇ ਸੱਭਿਆਚਾਰ, ਨਿਵੇਸ਼ ਪ੍ਰਮੋਸ਼ਨ, ਕਿਰਤ ਤੇ ਪ੍ਰਾਹੁਣਚਾਰੀ ਵਿਭਾਗ ਹੋਣਗੇ।

Comment here