ਚੰਡੀਗੜ- ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਗਰਮੀਆਂ ਦੀਆਂ ਛੁੱਟੀਆਂ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਹੁਕਮਾਂ ਵਿੱਚ ਕਿਹਾ ਹੈ ਕਿ ਰਾਜ ਵਿੱਚ ਲਗਾਤਾਰ ਤਾਪਮਾਨ ਵੱਧਣ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ 2 ਮਈ ਤੋਂ 14 ਮਈ ਤੱਕ ਪ੍ਰਾਈਮਰੀ ਕਲਾਸਾਂ ਸਵੇਰੇ 7 ਵਜੇ ਤੋਂ 11 ਵਜੇ ਤੱਕ ਲੱਗਣਗੀਆਂ। ਇਸ ਤੋਂ ਇਲਾਵਾ ਮਿੱਡਲ, ਹਾਈ, ਸੀਨੀਅਰ ਸੈਕੰਡਰੀ ਸਕੂਲ ਸਵੇਰੇ 7 ਵਜੇ ਤੋਂ 12.30 ਵਜੇ ਤੱਕ ਲੱਗਣਗੇ। ਹੁਕਮਾ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਗਰਮੀ ਰੁੱਤ ਦੀਆਂ ਛੁੱਟੀਆਂ 15 ਮਈ ਤੋਂ ਲੈ ਕੇ 30 ਜੂਨ ਤੱਕ ਕੀਤੀਆਂ ਹਨ। ਇਸ ਤੋਂ ਇਲਾਵਾ ਇਹ ਸ਼ਰਤ ਵੀ ਰੱਖੀ ਹੈ ਕਿ 16.5.2022 ਤੋਂ 31.5.2022 ਤੱ ਆਨਲਾਈਨ ਕਲਾਸਾਂ ਲਗਾਈਆਂ ਜਾਣਗੀਆਂ।
Comment here