ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਜ਼ਿਲ੍ਹਿਆਂ ਦੇ ਆਪਣੇ ਦੋ ਦਿਨਾਂ ਦੌਰੇ ਦੌਰਾਨ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਹੈ। ਪਠਾਨਕੋਟ ਦੇ ਦੌਰੇ ਦੌਰਾਨ ਰਾਜਪਾਲ ਨੇ ਕਿਹਾ ਕਿ ਪੰਜਾਬ ਨਸ਼ਿਆਂ ਦੀ ਅਜਿਹੀ ਲਪੇਟ ਵਿੱਚ ਹੈ ਕਿ ਸਕੂਲਾਂ ਤੋਂ ਲੈ ਕੇ ਜਨਰਲ ਸਟੋਰਾਂ ਤੱਕ ਨਸ਼ੇ ਵਿਕ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਪਿੰਡ ਵਿੱਚ ਨਸ਼ਾ ਵਿਕ ਰਿਹਾ ਹੈ। ਸਕੂਲੀ ਬੱਚੇ ਨਸ਼ੇ ਦੇ ਆਦੀ ਹੁੰਦੇ ਜਾ ਰਹੇ ਹਨ ਅਤੇ ਗੱਲ ਤਾਂ ਇਹ ਹੋ ਗਈ ਹੈ ਕਿ ਨਸ਼ੇ ਦੀ ਲੋੜ ਪੂਰੀ ਕਰਨ ਲਈ ਉਹ ਚੋਰੀਆਂ ਕਰਨ ਲੱਗ ਪਏ ਹਨ। ਨਸ਼ਿਆ ਨੂੰ ਰੋਕਣ ਲਈ ਮਾਨ ਸਰਕਾਰ ਹਰ ਤਰੀਕੇ ਨਾਲ ਸੂਬੇ ਵਿੱਚ ਸਖਤੀ ਕਰ ਰਹੀ ਹੈ,ਲੇਕਿਨ ਬਾਰਡਰ ਪਾਰ ਤੋ ਨਸ਼ਿਆ ਦੀ ਸਪਲਾਈ ਰੋਕਣ ਦੀ ਜੁੰਮੇਵਾਰ ਭਾਜਪਾ ਦੀ ਕੇਦਰ ਸਰਕਾਰ ਦੀ ਹੈ ਮਾਨਯੋਗ ਗਵਰਨਰ ਸਾਹਿਬ ਨੂੰ ਕੇਂਦਰ ਸਰਕਾਰ ਕੋਲ ਇਸ ਦੇ ਵਿਰੁੱਧ ਕਾਰਵਾਈ ਕਰਨ ਦੀ ਅਪੀਲ ਕਰਨੀ ਚਾਹੀਦੀ ਹੈ।
ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ ਸਰਹੱਦ ‘ਤੇ ਕਾਫੀ ਨਸ਼ਾ ਫੜਿਆ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਇਹ ਹਰ ਪਿੰਡ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਵਿਰੁੱਧ ਜਗਾਉਣ ਦੀ ਕੋਸ਼ਿਸ਼ ਕਰਨਾ ਮੇਰਾ ਫਰਜ਼ ਹੈ। ਰਾਜਪਾਲ ਨੇ ਇਹ ਵੀ ਕਿਹਾ ਕਿ ਨਸ਼ਿਆਂ ਨੂੰ ਹਰ ਪਿੰਡ ਤੱਕ ਪਹੁੰਚਣ ਤੋਂ ਰੋਕਣ ਲਈ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਦੂਜੇ ਪਾਸੇ ਰਾਜਪਾਲ ਦੇ ਇਸ ਬਿਆਨ ‘ਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਹੈ ਕਿ ਸਰਹੱਦ ‘ਤੇ ਬੀ.ਐਸ.ਐਫ ਤਾਇਨਾਤ ਹੈ ਅਤੇ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਕੰਮ ਕਰਨ ਦੀ ਸੀਮਾ ਵਧਾ ਕੇ 50 ਕਿਲੋਮੀਟਰ ਕਰ ਦਿੱਤੀ ਹੈ, ਇਸ ਲਈ ਰਾਜਪਾਲ ਇਸ ਬਾਰੇ ਕੇਂਦਰ ਸਰਕਾਰ ਨੂੰ ਦੱਸਣਾ ਚਾਹੀਦਾ ਹੈ।
ਪੁਰੋਹਿਤ ਬੁੱਧਵਾਰ ਨੂੰ ਗੁਰਦਾਸਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਅਤੇ ਵੀਰਵਾਰ ਨੂੰ ਫਾਜ਼ਿਲਕਾ ਅਤੇ ਫਿਰੋਜ਼ਪੁਰ ਦਾ ਦੌਰਾ ਕਰਨਗੇ। ਇਸ ਦੌਰਾਨ ਰਾਜਪਾਲ ਜ਼ਿਲ੍ਹਿਆਂ ਦੇ ਸਰਪੰਚਾਂ ਅਤੇ ਹੋਰ ਪ੍ਰਮੁੱਖ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕਰਨਗੇ ਅਤੇ ਲੋਕਾਂ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਫੀਡਬੈਕ ਲੈਣਗੇ। ਉਨ੍ਹਾਂ ਦੇ ਨਾਲ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਅਤੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਵੀ ਹੋਣਗੇ। ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਸਤੰਬਰ 2022 ਵਿੱਚ ਸਰਹੱਦੀ ਜ਼ਿਲ੍ਹਿਆਂ ਦੀ ਆਪਣੀ ਪਿਛਲੀ ਫੇਰੀ ਦੌਰਾਨ, ਪੁਰੋਹਿਤ ਨੇ ਭਾਰਤ-ਪਾਕਿ ਸਰਹੱਦ ਤੋਂ ਦੇਸ਼ ਵਿੱਚ ਨਸ਼ਿਆਂ, ਹਥਿਆਰਾਂ, ਗੋਲਾ ਬਾਰੂਦ ਅਤੇ ਜਾਅਲੀ ਕਰੰਸੀ ਦੀ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਮਾਈਨਿੰਗ ਅਤੇ ਤਸਕਰੀ ‘ਤੇ ਚਿੰਤਾ ਜ਼ਾਹਰ ਕੀਤੀ ਸੀ।
ਪੰਜਾਬ ਦੇ ਸਿੱਖਿਆ ਸੰਸਥਾਵਾਂ ‘ਚ ਵੀ ਪੁੱਜ ਗਈ ਡਰੱਗ-ਰਾਜਪਾਲ ਪੁਰੋਹਿਤ

Comment here