ਅਪਰਾਧਸਿਆਸਤਖਬਰਾਂ

ਪੰਜਾਬ ਪੁਲਸ ਤੇ ਸਰਕਾਰ ਵਿਰੁੱਧ ਕੇਸ ਲੜੇਗੀ ਅਲਕਾ ਲਾਂਬਾ

ਅਰਵਿੰਦ ਕੇਜਰੀਵਾਲ ਖਿਲਾਫ ਟਿੱਪਣੀ ਦਾ ਮਾਮਲਾ

ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਕੀਤੀਆਂ ਕਥਿਤ ਟਿੱਪਣੀਆਂ ਸੰਬੰਧੀ ਪੰਜਾਬ ਪੁਲਸ ਵੱਲੋਂ ਥਾਣਾ ਸਦਰ ਰੂਪਨਗਰ ਵਿਚ ਸਾਬਕਾ ਆਪ ਨੇਤਾ ਤੇ ਮੌਜੂਦਾ ਕਾਂਗਰਸ ਨੇਤਾ ਅਲਕਾ ਲਾਂਬਾ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਅਲਕਾ ਲਾਂਬਾ ਵੱਲੋਂ ਇਸ ਮਾਮਲੇ ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਦਾਇਰ ਕੇਸ ਦੀ ਅਗਲੀ ਸੁਣਵਾਈ ਹੁਣ 4 ਜੁਲਾਈ ਨੂੰ ਹੋਵੇਗੀ | ਇਸ ਦੌਰਾਨ ਲਾਂਬਾ ਨੇ ਦਾਅਵਾ ਕੀਤਾ ਕਿ ਉਹ ਹੁਣ ਕੇਸ ਨਹੀਂ ਲੜੇਗੀ ਤੇ ਪੰਜਾਬ ਪੁਲਸ ਦੇ ਸਵਾਲਾਂ ਦਾ ਜਵਾਬ ਡਟ ਕੇ ਦੇਵੇਗੀ | ਜੇ ਪੰਜਾਬ ਪੁਲਸ ਉਸ ਨੂੰ ਜੇਲ੍ਹ ਵਿਚ ਡੱਕਣਾ ਚਾਹੇ ਤਾਂ ਉਹ ਜੇਲ੍ਹ ਜਾਣ ਤੋਂ ਵੀ ਨਹੀਂ ਡਰੇਗੀ | ਉਸ ਨੇ ਦੱਸਿਆ ਕਿ ਉਸ ਨੇ ਆਪਣੇ ਵਕੀਲ ਨੂੰ ਇਹ ਗੱਲ ਆਖ ਦਿੱਤੀ ਹੈ | ਉਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਪੂਰਾ ਜ਼ੋਰ ਆਪਣੇ ਬੌਸ ਅਰਵਿੰਦ ਕੇਜਰੀਵਾਲ ਖਿਲਾਫ ਬੋਲਣ ਵਾਲਿਆਂ ਦੀ ਆਵਾਜ਼ ਬੰਦ ਕਰਨ ‘ਤੇ ਲੱਗਿਆ ਹੋਇਆ ਹੈ ਤੇ ਉਨ੍ਹਾ ਨੂੰ ਪੰਜਾਬ ਵਿੱਚ ਰੋਜ਼ ਵਾਪਰ ਰਹੀਆਂ ਘਟਨਾਵਾਂ ਦੀ ਰਤਾ ਵੀ ਪ੍ਰਵਾਹ ਨਹੀਂ ਹੈ |

Comment here