ਚੰਡੀਗੜ੍ਹ-ਪੰਜਾਬ ਪੁਲਿਸ ਵੱਲੋਂ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਸਾਥੀਆਂ ਦੀ ਭਾਲ ਵਿੱਚ 48 ਥਾਵਾਂ ‘ਤੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਜੀਰਾ, ਮੱਖੂ ਅਤੇ ਹੋਰ ਕਈ ਥਾਵਾਂ ‘ਤੇ ਛਾਪੇਮਾਰੀ ਜਾਰੀ ਹੈ। ਹਾਲ ਹੀ ਵਿੱਚ ਲਖਬੀਰ ਸਿੰਘ ਲੰਡਾ ਨਾਮ ਦੇ ਜੀਰਾ ਦੇ ਇੱਕ ਕਰਿਆਨੇ ਦੇ ਦੁਕਾਨਦਾਰ ਨੂੰ ਫਿਰੌਤੀ ਦੀ ਧਮਕੀ ਮਿਲੀ ਸੀ। ਇਸ ਤੋਂ ਬਾਅਦ ਦੋ ਨਕਾਬਪੋਸ਼ਾਂ ਨੇ ਪੀੜਤ ਦੁਕਾਨਦਾਰ ‘ਤੇ ਗੋਲੀਆਂ ਵੀ ਚਲਾਈਆਂ। ਡੀਐਸਪੀ ਫ਼ਿਰੋਜ਼ਪੁਰ ਨੇ ਦੱਸਿਆ ਕਿ ਐਸਐਸਪੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਖਬੀਰ ਸਿੰਘ ਲੰਡਾ ਅਤੇ ਉਸਦੇ ਸਾਥੀਆਂ ਦੇ ਘਰਾਂ ‘ਤੇ 48 ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਦੱਸ ਦੇਈਏ ਕਿ ਹਾਲ ਹੀ ਵਿੱਚ ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ ਐੱਨ.ਆਈ.ਏ. ਨੇ ਚਾਰ ਖਾਲਿਸਤਾਨੀ ਅੱਤਵਾਦੀਆਂ ਬਾਰੇ ਸੂਚਨਾ ਦੇਣ ਵਾਲੇ ਨੂੰ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪਿਛਲੇ ਬੁੱਧਵਾਰ ਨੂੰ ਐੱਨ.ਆਈ.ਏ. ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਡਾਇਰੈਕਟਰ ਲਖਬੀਰ ਸਿੰਘ ਸੰਧੂ ਦੀ ਗ੍ਰਿਫਤਾਰੀ ਲਈ ਨਕਦ ਇਨਾਮ ਦਾ ਐਲਾਨ ਕੀਤਾ ਸੀ।
ਜਾਂਚ ਏਜੰਸੀ ਨੇ ਲਖਬੀਰ ਸਿੰਘ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਲਖਬੀਰ ਸਿੰਘ ਲੰਡਾ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦਾ ਵਸਨੀਕ ਹੈ। ਖੁਫੀਆ ਜਾਣਕਾਰੀ ਅਨੁਸਾਰ ਉਹ ਇਸ ਸਮੇਂ ਕੈਨੇਡਾ ਦੇ ਅਲਬਰਟਾ ਵਿੱਚ ਲੁਕਿਆ ਹੋਇਆ ਹੈ। ਪਾਕਿਸਤਾਨੀ ਅੱਤਵਾਦੀ ਰਿੰਦਾ ਲਖਬੀਰ ਸਿੰਘ ਦਾ ਕਰੀਬੀ ਦੱਸਿਆ ਜਾਂਦਾ ਹੈ। ਲੰਡਾ 2017 ਵਿੱਚ ਕੈਨੇਡਾ ਭੱਜ ਗਿਆ ਸੀ। ਕੈਨੇਡਾ ਜਾ ਕੇ ਉਸ ਨੇ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨ ਬੀ.ਕੇ.ਆਈ. ਨਾਲ ਹੱਥ ਮਿਲਾਇਆ। ਲੰਡਾ ਖ਼ਿਲਾਫ਼ 2011 ਵਿੱਚ ਕੇਸ ਦਰਜ ਹੋਇਆ ਸੀ। ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਅਨੁਸਾਰ ਇਸ ਵੇਲੇ ਲਖਬੀਰ ਸਿੰਘ ਖ਼ਿਲਾਫ਼ ਅੰਮ੍ਰਿਤਸਰ, ਤਰਨਤਾਰਨ, ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਕਤਲ, ਕਤਲ ਦੀ ਕੋਸ਼ਿਸ਼ ਅਤੇ ਨਸ਼ਾ ਤਸਕਰੀ ਸਮੇਤ ਕਰੀਬ 18 ਅਪਰਾਧਿਕ ਮਾਮਲੇ ਦਰਜ ਹਨ।
ਪੰਜਾਬ ਪੁਲਿਸ ਨੇ ਗੈਂਗਸਟਰ ਲਖਬੀਰ ਸਿੰਘ ਲੰਡਾ ‘ਤੇ ਕੱਸਿਆ ਸ਼ਿਕੰਜਾ

Comment here