ਸਿਆਸਤਖਬਰਾਂ

ਪੰਜਾਬ ਭਾਜਪਾ ਆਗੂਆਂ ਵੱਲੋਂ ਪੀ ਐੱਮ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ

ਨਵੀਂ ਦਿੱਲੀ- ਬਾਬਾ ਨਾਨਕ ਸਾਹਿਬ ਜੀ ਦਾ 19 ਨਵੰਬਰ ਨੂੰ ਪ੍ਰਕਾਸ਼ ਪੁਰਬ ਹੈ, ਸੰਗਤ ਵੱਲੋਂ,  ਸਿਆਸੀ ਪਾਰਟੀਆਂ ਵੱਲੋਂ ਇਸ ਦਿਨ ਕਰਤਾਰਪੁਰ ਸਾਹਿਬ ਲਾਂਘਾ ਖੋਲੇ ਜਾਣ ਲਈ ਸਰਕਾਰ ਨੂੰ ਅਪੀਲਾਂ ਕੀਤੀਆਂ ਗਈਆਂ, ਪਰ ਮੋਦੀ ਸਰਕਾਰ ਨੇ ਸਾਫ ਮਨਾ ਕਰ ਦਿੱਤਾ ਕਿ ਹਾਲੇ ਇਹ ਲਾਂਘਾ ਨਹੀਂ ਖੁੱਲੇਗਾ, ਜੋ ਕਰੋਨਾ ਕਾਲ ਕਰਕੇ ਬੰਦ ਕੀਤਾ ਗਿਆ ਹੈ। ਇੱਥੋਂ ਤੱਕ ਕਿ ਪਾਕਿਸਤਾਨ ਦੀ ਇਮਰਾਨ ਸਰਕਾਰ ਵੀ ਆਪਣੀ ਪੱਧਰ ਤੇ ਭਾਰਤ ਸਰਕਾਰ ਨੂੰ ਲਾਂਘਾ ਖੋਲਣ ਲਈ ਅਰਜ਼ੋਈ ਕਰ ਚੁੱਕੀ ਹੈ। ਹੁਣ ਪੰਜਾਬ ਭਾਜਪਾ ਦਾ ਵਫਦ ਵੀ ਇਹ ਫਰਿਆਦ ਲੈ ਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੋਲ ਗਿਆ।

ਅਸਲ ਵਿੱਚ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਭਾਜਪਾ ਆਗੂਆਂ ਦੇ ਇਕ ਵਫ਼ਦ ਨੇ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕਿਸਾਨ ਅੰਦੋਲਨ ਅਤੇ ਪੰਜਾਬ ਚੋਣਾਂ ਬਾਰੇ ਉਚੇਚੀ ਚਰਚਾ ਕੀਤੀ। ਭਾਜਪਾ ਆਗੂਆਂ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਅਤੇ ਇਸ ਨਾਲ ਸਬੰਧਤ ਇਕ ਮੰਗ ਪੱਤਰ ਸੌਂਪਿਆ। ਪੀ. ਐੱਮ. ਆਵਾਸ ’ਤੇ ਬੈਠਕ ਲਈ ਪਹੁੰਚੇ ਆਗੂਆਂ ’ਚ ਪੰਜਾਬ ਭਾਜਪਾ ਮੁਖੀ ਦੁਸ਼ਯੰਤ ਕੁਮਾਰ ਗੌਤਮ, ਸੂਬੇ ਦੇ ਪਾਰਟੀ ਮੁਖੀ ਅਸ਼ਵਨੀ ਕੁਮਾਰ ਸ਼ਰਮਾ, ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਰਾਸ਼ਟਰੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਅਤੇ ਹੋਰ ਆਗੂ ਸ਼ਾਮਲ ਹਨ। ਭਾਜਪਾ ਆਗੂਆਂ ਨੇ ਕਿਹਾ ਕਿ ਅਸੀਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਪ੍ਰਧਾਨ ਮੰਤਰੀ ਅੱਗੇ ਰੱਖੀ ਹੈ। 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੀ ਹੈ। ਕੋਰੋਨਾ ਮਹਾਮਾਰੀ ਕਾਰਨ ਕਰਤਾਰਪੁਰ ਲਾਂਘਾ ਰੋਕਿਆ ਹੋਇਆ ਹੈ। ਅਸੀਂ ਉਨ੍ਹਾਂ ਨੂੰ ਲਾਂਘਾ ਖੋਲ੍ਹਣ ਦੀ ਬੇਨਤੀ ਕੀਤੀ ਹੈ। ਇਸ ਦੇ ਨਾਲ ਹੀ ਅਸੀਂ 1984 ਦੇ ਸਿੱਖ ਸਮਾਜ ਦੇ ਕਤਲੇਆਮ ਨੂੰ ਲੈ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ। ਸਾਨੂੰ ਪ੍ਰਧਾਨ ਮੰਤਰੀ ਮੋਦੀ ਨੇ ਭਰੋਸਾ ਦਿਵਾਇਆ ਹੈ ਕਿ ਛੇਤੀ ਹੀ ਇਸ ’ਤੇ ਵਿਚਾਰ ਕੀਤਾ ਜਾਵੇਗਾ।

Comment here