ਗੜਸ਼ੰਕਰ-ਸਿਆਸਤ ਵਿੱਚ ਆਉਣ ਤੇ ਚੋਣ ਲੜਨ ਦੀ ਇੱਛਾ ਜ਼ਾਹਰ ਕਰਨ ਕਰਕੇ ਸੰਯੁਕਤ ਕਿਸਾਨ ਮੋਰਚੇ ਚੋਂ ਸਸਪੈਂਡ ਕੀਤੇ ਗਏ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਪੰਜਾਬ ਦੇ ਸਿਆਸੀ ਮੈਦਾਨ ਚ ਸ਼ਰੇਆਮ ਨਿਤਰਦਿਆਂ ਮਿਸ਼ਨ ਪੰਜਾਬ ਦਾ ਐਲਾਨ ਕਰ ਚੁੱਕੇ ਹਨ। ਲੰਘੇ ਦਿਨ ਦੁਆਬੇ ਹਲਕੇ ਦੇ ਦੌਰੇ ਦੌਰਾਨ ਗੜ੍ਹਸ਼ੰਕਰ ਵਿੱਚ ਕਿਸਾਨਾਂ, ਮਜ਼ਦੂਰਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ 117 ਸੀਟਾਂ ‘ਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਸ ਸਰਗਰਮੀ ਦਾ ਨਾਂ ਮਿਸ਼ਨ ਪੰਜਾਬ ਰੱਖਿਆ ਅਤੇ ਸਾਫ ਕੀਤਾ ਕਿ ਇਹ ਚੋਣਾਂ ਕਿਸਾਨ ਯੂਨੀਅਨ ਦੇ ਬੈਨਰ ਹੇਠ ਨਹੀਂ ਬਲਕਿ ਪੰਜਾਬ ਮਿਸ਼ਨ ਦੇ ਬੈਨਰ ਹੇਠ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਪ੍ਰਸਤਾਵ ਲੋਕਾਂ ਦੇ ਸਾਹਮਣੇ ਰੱਖਿਆ ਹੈ ਅਤੇ ਉਮੀਦ ਹੈ ਕਿ ਹਰ ਕੋਈ ਇਸ ਨੂੰ ਸਵੀਕਾਰ ਕਰੇਗਾ।ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ 2022 ਵਿੱਚ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਬਾਅਦ ਭਾਰਤ ਮਿਸ਼ਨ ਦੇ ਤਹਿਤ ਦੇਸ਼ ਵਿੱਚ ਇੱਕ ਸਰਕਾਰ ਬਣਾਈ ਜਾਵੇਗੀ। ਨਾਲ ਹੀ ਉਨ੍ਹਾਂ ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ 51 ਸਾਲਾਂ ਦੇ ਸੰਘਰਸ਼ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਕੀ ਉਹ ਦੱਸ ਸਕਦੇ ਹਨ ਕਿ ਉਨ੍ਹਾਂ ਨੇ ਸੰਘਰਸ਼ ਦੇ ਇਨ੍ਹਾਂ ਸਾਲਾਂ ਵਿੱਚ ਲੋਕਾਂ ਵਾਸਤੇ ਕੀ ਹਾਸਲ ਕੀਤਾ?
ਪੰਜਾਬ ਮਿਸ਼ਨ 117 ਸੀਟਾਂ ਤੇ ਚੋਣ ਲੜੇਗਾ-ਚੜੂਨੀ

Comment here