ਸਿਆਸਤਖਬਰਾਂਚਲੰਤ ਮਾਮਲੇ

ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਭਲਕੇ ਪੰਜਾਬ-ਹਰਿਆਣਾ ਵਿਚਾਲੇ ਅਹਿਮ ਮੀਟਿੰਗ

ਚੰਡੀਗੜ੍ਹ-ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਭਲਕੇ ਅਹਿਮ ਮੀਟਿੰਗ ਕੀਤੀ ਜਾਵੇਗੀ । ਇਹ ਮੀਟਿੰਗ ਭਲਕੇ ਸਵੇਰੇ 10 ਵਜੇ ਯੂਟੀ ਸਕੱਤਰੇਤ ਵਿਖੇ ਹੋਵੇਗੀ ਅਤੇ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਦਰਅਸਲ ਹਰਿਆਣਾ ਵੱਲੋਂ ਪੀਯੂ ਤੋਂ ਆਪਣੇ ਕਾਲਜਾਂ ਲਈ ਮਾਨਤਾ ਮੰਗ ਰਿਹਾ ਹੈ । ਪਰ ਦੂਜੇ ਪਾਸੇ ਪੰਜਾਬ ਕਿਸੇ ਵੀ ਤਰ੍ਹਾਂ ਦੀ ਹਿੱਸੇਦਾਰੀ ਦੇਣ ਦੇ ਪੱਖ ਵਿੱਚ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੀਯੂ ਸਾਡੀ ਵਿਰਾਸਤ ਹੈ ਅਸੀਂ ਆਪਣੇ ਹੱਕਾਂ ਦੀ ਰਾਖੀ ਲਈ ਵਚਨਬੱਧ ਹਾਂ।
ਜ਼ਿਕਰਯੋਗ ਹੈ ਕਿ ਹਰਿਆਣਾ ਨੇ ਪੰਜਾਬ ਯੂਨੀਵਰਸਿਟੀ ਤੋਂ ਹਰਿਆਣਾ ਦੇ ਕੁਝ ਕਾਲਜਾਂ ਨੂੰ ਮਾਨਤਾ ਦਿਵਾਉਣ ਤੇ ਯੂਨੀਵਰਸਿਟੀ ਨੂੰ ਗ੍ਰਾਂਟ ਦੇ ਤੌਰ ’ਤੇ 40 ਫ਼ੀਸਦੀ ਦੇਣ ਦੀ ਯੋਜਨਾ ਬਣਾਈ ਹੈ। ਪੰਜਾਬ ਯੂਨੀਵਰਸਿਟੀ ਵੱਲੋਂ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਣ ਨੂੰ ਲੈ ਕੇ ਪਿਛਲੇ ਕਈ ਦਿਨੀਂ ਕਈ ਮੀਟਿੰਗਾਂ ਵੀ ਹੋਈਆਂ ਹਨ ਪਰ ਅਜੇ ਤੱਕ ਇਸ ਮੁੱਦੇ ’ਤੇ ਫ਼ੈਸਲਾ ਲੈਣਾ ਬਾਕੀ ਹੈ।ਭਲਕੇ ਹੋਣ ਵਾਲੀ ਮੀਟਿੰਗ ਵਿੱਚ ਇਸ ਮੁੱਦੇ ਨੂੰ ਲੈ ਕੇ ਕੋਈ ਫੈਸਲਾ ਲਿਆ ਜਾ ਸਕਦਾ ਹੈ।

Comment here