ਸਿਆਸਤਖਬਰਾਂਚਲੰਤ ਮਾਮਲੇ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨੇ ਦਿੱਤਾ ਅਸਤੀਫ਼ਾ

ਮੋਹਾਲੀ-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬੀਤੇ ਦਿਨ ਪੰਜਾਬ ਸਰਕਾਰ ਨੂੰ ਡਾ. ਯੋਗਰਾਜ ਨੇ ਆਪਣਾ ਅਸਤੀਫ਼ਾ ਭੇਜ ਦਿੱਤਾ ਗਿਆ ਸੀ, ਜਿਸ ਨੂੰ ਅੱਜ ਪ੍ਰਵਾਨ ਕਰ ਲਿਆ ਹੈ। ਸਰਕਾਰ ਨੇ ਡਾ. ਯੋਗਰਾਜ ਨੂੰ ਕਿਹਾ ਹੈ ਕਿ ਉਹ ਅਗਲੇ ਹੁਕਮਾਂ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੇ ਅਹੁਦੇ ਉੱਤੇ ਕੰਮ ਕਰਦੇ ਰਹਿਣ। ਡਾ. ਯੋਗਰਾਜ ਦੇ ਅਸਤੀਫੇ ਮਗਰੋਂ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੀ ਨਿਯੁਕਤੀ ਦੀ ਪ੍ਰਕਿਰਿਆ 30 ਦਿਨਾਂ ਦੇ ਅੰਦਰ-ਅੰਦਰ ਪੂਰੀ ਕਰ ਲਈ ਜਾਵੇਗੀ।

Comment here