ਚੰਡੀਗੜ੍ਹ-ਪੰਜਾਬ ਵਿਚ ਬਣੇ ਜੰਗਲ ਰਾਜ ਦੇ ਹਾਲਾਤਾਂ ਅਤੇ ਪ੍ਰਸ਼ਾਸਨ ਤੇ ਕਾਨੂੰਨ ਵਿਵਸਥਾ ਮੁਕੰਮਲ ਤੌਰ ’ਤੇ ਢਹਿ ਢੇਰੀ ਹੋਣ ਨਾਲ ਬਣੇ ਖੌਫ ਦੇ ਮਾਹੌਲ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਤਾਂ ਜੋ ਲੋਕਾਂ ਵਿਚ ਵਿਸ਼ਵਾਸ ਮਜ਼ਬੂਤ ਕੀਤਾ ਜਾ ਸਕੇ। ਇਸ ਬਾਰੇ ਫੈਸਲਾ ਅੱਜ ਪਾਰਟੀ ਦੇ ਮੁੱਖ ਦਫਤਰ ਵਿਚ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ।
ਸੁਖਬੀਰ ਸਿੰਘ ਬਾਦਲ, ਜਿਹਨਾਂ ਮੀਟਿੰਗ ਦੀ ਪ੍ਰਧਾਨਗੀ ਕੀਤੀ, ਨੇ ਸੂਬੇ ਵਿਚ ਡਰ ਤੇ ਖੌਫ ਦੇ ਮਾਹੌਲ ਬਾਰੇ ਮੈਂਬਰਾਂ ਦੇ ਵਿਚਾਰ ਸਾਂਝੇ ਕੀਤੇ ਹਨ। ਉਹਨਾਂ ਦੱਸਿਆ ਕਿ ਪੰਜਾਬ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ ਤੇ ਪੰਜਾਬ ਦਾ ਹੁਣ ਕੋਈ ਵਾਲੀ ਵਾਰਸ ਨਹੀਂ ਲਿਆ। ਆਮ ਆਦਮੀ ਪਾਰਟੀ ਦੀ ਸਰਕਾਰ ਖਾਸ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿਚ ਅਮਨ ਸ਼ਾਂਤੀ ਤੇ ਭਾਈਚਾਰ ਸਾਂਝ ਕਾਇਮ ਰੱਖਣ ਦੀ ਆਪਣੀ ਨੈਤਿਕ ਤੇ ਸੰਵਿਧਾਨਕ ਜ਼ਿੰਮੇਵਾਰੀ ਤੋਂ ਭੱਜ ਗਏ ਹਨ। ਸਰਦਾਰ ਬਾਦਲ ਨੇ ਕਿਹਾਕਿ ਸੂਬੇ ਦੀ ਵਾਗੋਡਰ ਗੈਂਗਸਟਰਾਂ ਤੇ ਗੈਂਗਾਂ ਦੇ ਹੱਥ ਦੇ ਦਿੱਤੀ ਗਈ ਹੈ ਤੇ ਮੰਤਰੀ ਸਿਰਫ ਜਨਤਕ ਸਮਾਗਮਾਂ ਦੀਆਂ ਰਸਮਾਂ ਨਿਭਾਉਣ ਜੋਗੇ ਹੀ ਨਜ਼ਰ ਆ ਰਹੇ ਹਨ। ਪੁਲਿਸ ਤੇ ਅਫਸਰਸ਼ਾਹੀ ਵੱਖਰੇ ਹੀ ਵਹਿਣ ਵਿਚ ਹਨ।
ਉਹਨਾਂ ਕਿਹਾ ਕਿ ਸਾਰੇ ਪੰਜਾਬੀ ਆਪਣੀ ਜਾਨ ਮਾਲ ਦੀ ਰਾਖੀ ਲਈ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਤੇ ਸ਼ਹਿਰੀ ਲੋਕ ਤਾਂ ਅੱਧੀ ਰਾਤ ਨੂੰ ਫਿਰੌਤੀਆਂ ਤੇ ਵਸੂਲੀਆਂ ਲਈ ਬੂਹੇ ਖੜਕਾਉਣ ਜਾਣ ਦੇ ਡਰੋਂ ਦਹਿਸ਼ਤ ਵਿਚ ਹਨ। ਉਹਨਾਂ ਕਿਹਾਕਿ ਇਹ ਉਹ ਪੰਜਾਬ ਨਹੀਂ ਰਿਹਾ ਜਿਸ ਵਿਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਵੇਲੇ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੁੰਦੀ ਸੀ।
ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੀਟਿੰਗ ਵਿਚ ਚਾਰ ਸਾਹਿਬਜ਼ਾਦਿਆਂ ਅਤੇ ਇਤਿਹਾਸ ਦੇ ਹੋਰ ਬੇਖੌਫ ਜੰਗਜੂਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
Comment here