ਚੰਡੀਗੜ੍ਹ-ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਮਾਨਸਾ ਵਿਖੇ ਹੋਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ ਜਿਨ੍ਹਾਂ ਵਿੱਚੋਂ ਅਹਿਮ ਫੈਸਲਾ ਹੈ ਆਵਾਰਾ ਪਸ਼ੂਆਂ ਨੂੰ ਲੈ ਕੇ ਨਵੀਂ ਯੋਜਨਾ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਜਲਦ ਹੀ ਆਵਾਰਾ ਪਸ਼ੂਆਂ ਨੂੰ ਲੈ ਕੇ ਨਵੀਂ ਯੋਜਨਾ ਲਿਆ ਰਹੀ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਅਵਾਰਾ ਪਸ਼ੂਆਂ ਦੇ ਹਮਲੇ ‘ਚ ਜਾਨ ਗੁਆਉਣ ਵਾਲੇ ਲੋਕਾਂ ਦੇ ਵਾਰਿਸਾਂ ਨੂੰ ਪੰਜਾਬ ਸਰਕਾਰ ਵੱਲੋਂ ਹੁਣ 5 ਲੱਖ ਰੁਪਏ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਪਹਿਲਾਂ 1 ਲੱਖ ਰੁਪਏ ਦਾ ਮੁਆਵਜ਼ਾ ਮਿਲਦਾ ਸੀ। ਕੈਬਨਿਟ ਵੱਲੋਂ ਤਕਰੀਬਨ 7 ਹਜ਼ਾਰ 902 ਅਧਿਆਪਕਾਂ ਨੂੰ ਪੱਕਾ ਕਰਨ ਦੇ ਫ਼ੈਸਲੇ ’ਤੇ ਮੁਹਰ ਲੱਗਾ ਦਿੱਤੀ ਗਈ ਹੈ। ਕੈਬਨਿਟ ਦੇ ਨਵੇਂ ਫ਼ੈਸਲੇ ਮੁਤਾਬਕ ਜਿਨ੍ਹਾਂ ਅਧਿਆਪਕਾਂ ਦੀ 10 ਸਾਲ ਤੋਂ ਵੱਧ ਨੌਕਰੀ ਹੋ ਚੁੱਕੀ ਹੈ, ਉਨ੍ਹਾਂ ਸਾਰਿਆਂ ਨੂੰ ਸਿੱਖਿਆ ਵਿਭਾਗ ’ਚ ਪੱਕਾ ਕੀਤਾ ਜਾਵੇਗਾ।
Comment here