ਜਲੰਧਰ-ਪੰਜਾਬ ਸਰਕਾਰ ਵਿੱਚ ਲਗਾਤਾਰ ਲੋਕਾਂ ਦੇ ਹੱਕਾਂ ਲਈ ਅਹਿਮ ਫੈਸਲੇ ਲਏ ਜਾ ਰਹੇ ਹਨ।
ਹੁਣੇ ਜਿਹੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸੇ ਤਰ੍ਹਾਂ ਦਾ ਹੀ ਇਕ ਹੋਰ ਵੱਡਾ ਫ਼ੈਸਲਾ ਵੱਲੋਂ ਲਿਆ ਹੈ। ਉਨ੍ਹਾਂ ਆਪਣੇ ਫੇਸਬੁੱਕ ਪੇਜ ’ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਅੱਤਵਾਦ ਅਤੇ ਦੰਗਾ ਪੀੜਤ ਲੋਕ ਜਿਨ੍ਹਾਂ ਨੂੰ ਨੌਕਰੀਆਂ ਨਹੀਂ ਮਿਲੀਆਂ ਜਾਂ ਜਿਨ੍ਹਾਂ ਦੀ ਉਮਰ ਲੰਘ ਗਈ ਹੈ, ਪੰਜਾਬ ਸਰਕਾਰ ਉਨ੍ਹਾਂ ਲੋਕਾਂ ਨੂੰ ਨੌਕਰੀ ਦੇਵੇਗੀ ਤੇ ਆਪਣੀ ਜ਼ਿੰਮੇਵਾਰੀ ਨਿਭਾਏਗੀ। ਉਨ੍ਹਾਂ ਅੱਗੇ ਕਿਹਾ ਕਿ “ਜੇ ਪੁੱਤ ਨੂੰ ਨੌਕਰੀ ਨਹੀਂ ਮਿਲੀ ਤਾਂ ਪੋਤਾ ਨੌਕਰੀ ਲੈਣ ਦਾ ਹੱਕਦਾਰ ਹੋਵੇਗਾ।’’
ਦੱਸ ਦੇਈਏ ਕਿ ਇਹ ਗੱਲ ਉਨ੍ਹਾਂ ਵੱਲੋਂ 11 ਨਵੰਬਰ ਵਿਧਾਨ ਸਭਾ ਸੈਸ਼ਨ ਦੌਰਾਨ ਵੀ ਕਹੀ ਗਈ ਸੀ ਅਤੇ ਅੱਜ ਸੋਸ਼ਲ ਮੀਡੀਆ ’ਤੇ ਉਨ੍ਹਾਂ ਵੱਲੋਂ ਇਹ ਗੱਲ ਦੁਬਾਰਾ ਦੁਹਰਾਈ ਗਈ ਹੈ।
Comment here