ਅਪਰਾਧਸਿਆਸਤਖਬਰਾਂ

ਪੰਜਾਬ ਸਰਕਾਰ ਨੇ ਕੇਂਦਰ ਨੂੰ ਭੇਜੀ ਏ.ਟੀ.ਆਰ. ਰਿਪੋਰਟ

ਚੰਡੀਗੜ੍ਹ-ਪਿਛਲੇ ਸਾਲ ਪੰਜਾਬ ਫੇਰੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈਆਂ ਖਾਮੀਆਂ ਬਾਰੇ ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅੰਤਰਿਮ ਰਿਪੋਰਟ ਭੇਜ ਦਿੱਤੀ ਹੈ। ਇਸ ਰਿਪੋਰਟ ਵਿੱਚ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ ਗਈ ਹੈ। ਰਿਪੋਰਟ ਵਿੱਚ ਲਿਖਿਆ ਹੈ ਕਿ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ 9 ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਬ ਫੇਰੀ ਦੌਰਾਨ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਲਈ 5 ਮੈਂਬਰਾਂ ਦੀ ਕਮੇਟੀ ਬਣਾਈ ਗਈ ਸੀ। ਜਿਸ ਦੀ ਕਮਾਨ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਨੂੰ ਦਿੱਤੀ ਗਈ ਸੀ। 6 ਮਹੀਨੇ ਦੀ ਜਾਂਚ ਤੋਂ ਬਾਅਦ ਰਿਟਾਇਰਡ ਜਸਟਿਸ ਇੰਦੂ ਮਲਹੋਤਰਾ ਦੀ ਟੀਮ ਨੇ ਰਿਪੋਰਟ ਪੇਸ਼ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਲਈ ਤਤਕਾਲੀ ਮੁੱਖ ਸਕੱਤਰ ਅਨਿਰੁਧ ਤਿਵਾਰੀ, ਪੁਲਸ ਮੁਖੀ ਐੱਸ. ਚਟੋਪਾਧਿਆਏ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਸ ਰਿਪੋਰਟ ਦੇ ਆਧਾਰ ’ਤੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ।
ਇਸ ਕਮੇਟੀ ਨੂੰ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਨੂੰ ਤਲਬ ਕਰਨ ਦਾ ਅਧਿਕਾਰ ਹੋਵੇਗਾ। ਦੋਸ਼ੀ ਅਧਿਕਾਰੀਆਂ ਦੇ ਜਵਾਬ ਤੋਂ ਬਾਅਦ ਉਨ੍ਹਾਂ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਕਰਨ ਦਾ ਫੈਸਲਾ ਲਿਆ ਜਾਵੇਗਾ। ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਅਨੁਸਾਰ ਗ੍ਰਹਿ ਮੰਤਰਾਲੇ ਵੱਲੋਂ ਮੰਗੀ ਗਈ ਅੰਤਰਿਮ ਰਿਪੋਰਟ ਭੇਜ ਦਿੱਤੀ ਗਈ ਹੈ। ਇਸ ਵਿੱਚ ਸੂਬਾ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਜਾਣਕਾਰੀ ਦਿੱਤੀ ਗਈ ਹੈ। ਪਿਛਲੇ ਸਾਲ ਜਨਵਰੀ ‘ਚ ਫਿਰੋਜ਼ਪੁਰ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਦਾ ਕਾਫਲਾ ਖਰਾਬ ਮੌਸਮ ਅਤੇ ਕਿਸਾਨਾਂ ਦੇ ਅੰਦੋਲਨ ਕਾਰਨ ਹਾਈਵੇਅ ‘ਤੇ ਕਰੀਬ 20 ਮਿੰਟ ਤੱਕ ਫਸਿਆ ਰਿਹਾ ਸੀ। ਇਸ ਮਾਮਲੇ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਵੱਡੀ ਖਾਮੀ ਮੰਨਦਿਆਂ ਸੁਪਰੀਮ ਕੋਰਟ ਨੇ ਸਾਰੇ ਪਹਿਲੂਆਂ ਦੀ ਜਾਂਚ ਲਈ ਇੱਕ ਕਮੇਟੀ ਦਾ ਗਠਨ ਕੀਤਾ ਸੀ। ਕਮੇਟੀ ਨੇ ਇਸ ਮਾਮਲੇ ਵਿੱਚ ਪੰਜਾਬ ਦੇ ਤਤਕਾਲੀ ਮੁੱਖ ਸਕੱਤਰ ਅਤੇ ਡੀਜੀਪੀ ਸਮੇਤ ਨੌਂ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਸੀ।

Comment here