ਸਿਆਸਤਸਿਹਤ-ਖਬਰਾਂਖਬਰਾਂ

ਪੰਜਾਬ ਸਰਕਾਰ ਨੇ ਕੱਲ੍ਹ ਤੋਂ ਸਕੂਲ ਖੋਲਣ ਦਾ ਲਿਆ ਫੈਸਲਾ

ਚੰਡੀਗੜ੍ਹ :-ਜਿਵੇਂ ਹੀ ਕਰੋਨਾ ਦੇ ਵੱਧਦੇ ਮਾਮਲਿਆਂ ਨੂੰ ਠੱਲ ਪੈ ਰਹੀ ਹੈ ਇਸਨੂੰ ਦੇਖਦਿਆ਼ ਪੰਜਾਬ ਸਰਕਾਰ ਨੇ ਸੂਬੇ ਵਿੱਚ ਕੱਲ੍ਹ, ਸੋਮਵਾਰ, 7 ਫਰਵਰੀ ਤੋਂ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਪੰਜਵੀਂ ਜਮਾਤ ਤਕ ਦੇ ਸਕੂਲ ਫਿਲਹਾਲ ਬੰਦ ਰਹਿਣਗੇ। ਇਸ ਬਾਰੇ ਅਜੇ ਫੈਸਲਾ ਨਹੀਂ ਲਿਆ ਗਿਆ। 5ਵੀਂ ਜਮਾਤ ਤਕ ਆਨਲਾਈਨ ਸਿੱਖਿਆ ਜਾਰੀ ਰਹੇਗੀ।  ਸਕੂਲ ਆਉਣ ਵਾਲੇ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ।ਇਸਦੇ ਨਾਲ ਹੀ ਯੂਨੀਵਰਸਿਟੀਆਂ, ਕਾਲਜ, ਕੋਚਿੰਗ ਸੈਂਟਰ, ਲਾਇਬ੍ਰੇਰੀਆਂ ਅਤੇ ਸਿਖਲਾਈ ਸੰਸਥਾਵਾਂ ਖੋਲ੍ਹਣ ਦਾ ਵੀ ਫੈਸਲਾ ਕੀਤਾ ਗਿਆ ਹੈ। ਜਦਕਿ ਆਨਲਾਈਨ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਇਹ ਸਹੂਲਤ ਪ੍ਰਦਾਨ ਕਰਨੀ ਪਵੇਗੀ। ਪੰਜਾਬ ਵਿੱਚ ਬਾਰ ਅਤੇ ਮਾਲ 75 ਫੀਸਦੀ ਸਮਰੱਥਾ ਨਾਲ ਖੁੱਲ੍ਹ ਸਕਣਗੇ। ਸਿਨੇਮਾ ਹਾਲ, ਮਲਟੀਪਲੈਕਸ, ਰੈਸਟੋਰੈਂਟ, ਸਪਾ, ਜਿਮ, ਸਪੋਰਟਸ ਕੰਪਲੈਕਸ, ਅਜਾਇਬ ਘਰ ਆਦਿ ਵੀ 75 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਇਨ੍ਹਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਦੋਹਰਾ ਟੀਕਾਕਰਨ ਜਰੂਰੀ ਹੋਵੇਗਾ। ਇਸਦੇ ਨਾਲ ਹੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਨੂੰ ਵੀ ਰਾਹਤ ਰਵੇਗੀ ਬੱਸਾਂ 50 ਫੀਸਦੀ ਚੱਲ ਸਕਣਗੀਆਂ।

Comment here