ਚੰਡੀਗੜ੍ਹ: ਰੂਸ-ਯੂਕਰੇਨ ਜੰਗ ਤੇਜ਼ ਹੋ ਚੁੱਕੀ ਹੈ। ਇਸ ਦੌਰਾਨ ਬਹੁਤ ਸਾਰੇ ਪੰਜਾਬੀ ਯੂਕਰੇਨ ਵਿੱਚ ਫਸੇ ਹਨ। ਇਸ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਯੂਕਰੇਨ ਵਿੱਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੀ ਕੋਸ਼ੀਸ਼ ਕਰ ਰਹੀ ਹੈ। ਪੰਜਾਬ ਸਰਕਾਰ ਨੇ ਜੰਗ ਪ੍ਰਭਾਵਿਤ ਮੁਲਕ ਯੂਕਰੇਨ ਵਿੱਚ ਫਸੇ ਪੰਜਾਬ ਦੇ ਲੋਕਾਂ ਲਈ ਇੱਕ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੂਕਰੇਨ ਵਿੱਖ ਫਸੇ ਵਿਅਕਤੀ ਜਾਂ ਉਨ੍ਹਾਂ ਦੇ ਪੰਜਾਬ ਚ ਰਹਿੰਦੇ ਰਿਸ਼ਤੇਦਾਰ ਹੈਲਪਲਾਈਨ ਨੰਬਰ 1100 `ਤੇ ਅਤੇ ਭਾਰਤ ਤੋਂ ਬਾਹਰ ਰਹਿੰਦੇ ਵਿਅਕਤੀ +91-172-4111905 `ਤੇ ਸੰਪਰਕ ਕਰਕੇ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਬੁਲਾਰੇ ਨੇ ਅੱਗੇ ਕਿਹਾ ਕਿ ਯੂਕਰੇਨ ਵਿੱਚ ਫਸੇ ਵਿਅਕਤੀਆਂ ਦੀ ਸੁਰੱਖਿਅਤ ਵਾਪਸੀ ਲਈ ਇਹਨਾਂ ਹੈਲਪਲਾਈਨ ਨੰਬਰਾਂ `ਤੇ ਪੁੱਛੇ ਜਾਂਦੇ ਸਵਾਲਾਂ ਨੂੰ ਤੁਰੰਤ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਭੇਜਿਆ ਜਾਵੇਗਾ।
ਪੰਜਾਬ ਸਰਕਾਰ ਵੱਲੋਂ ਯੂਕਰੇਨ ਚ ਫਸੇ ਪੰਜਾਬੀਆਂ ਲਈ ਕੰਟਰੋਲ ਰੂਮ ਸਥਾਪਤ

Comment here