ਸਿਆਸਤਖਬਰਾਂਚਲੰਤ ਮਾਮਲੇ

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਭੂਚਾਲ ਦੇ ਝਟਕਿਆਂ ਕਾਰਨ ਸਹਿਮੇ ਲੋਕ

ਨਵੀਂ ਦਿੱਲੀ-ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਐਤਵਾਰ ਦੁਪਹਿਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.9 ਮਾਪੀ ਗਈ।ਭੂਚਾਲ ਦਾ ਝਟਕਾ ਇੰਨਾ ਜ਼ਬਰਦਸਤ ਸੀ ਕਿ ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਨਿਕਲ ਕੇ ਗਲੀਆਂ ਅਤੇ ਖੁੱਲ੍ਹੇ ਇਲਾਕਿਆਂ ਵੱਲ ਭੱਜੇ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 220 ਕਿਲੋਮੀਟਰ ਦੀ ਡੂੰਘਾਈ ‘ਤੇ ਅਫਗਾਨਿਸਤਾਨ-ਤਜ਼ਾਕਿਸਤਾਨ ਸਰਹੱਦੀ ਖੇਤਰ ਦੇ 71.17 ਡਿਗਰੀ ਪੂਰਬ ਅਤੇ 36.64 ਡਿਗਰੀ ਉੱਤਰ ਵਿੱਚ ਸੀ।
ਯੂਰਪੀ-ਭੂਮੱਧ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 70 ਕਿਲੋਮੀਟਰ ਦੱਖਣ-ਪੂਰਬ ‘ਚ ਸਵੇਰੇ 10.19 ਵਜੇ 5.9 ਤੀਬਰਤਾ ਦਾ ਭੂਚਾਲ ਆਇਆ। ਇਸ ਦਾ ਅਸਰ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਦੇਖਣ ਨੂੰ ਮਿਲਿਆ।
ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਵੀ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ‘ਚ ਵੀ ਭੂਚਾਲ ਦਾ ਅਸਰ ਦੇਖਣ ਨੂੰ ਮਿਲਿਆ। ਇੱਥੇ ਹਲਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨੀਆਂ ਮੁਤਾਬਕ ਭੂਚਾਲ ਸਵੇਰੇ ਕਰੀਬ 11.23 ਵਜੇ ਆਇਆ, ਜਿਸ ਦੇ ਝਟਕੇ ਕੁਝ ਸਕਿੰਟਾਂ ਲਈ ਮਹਿਸੂਸ ਕੀਤੇ ਗਏ।

Comment here