ਸਿਆਸਤਖਬਰਾਂਚਲੰਤ ਮਾਮਲੇ

ਪੰਜਾਬ-ਹਰਿਆਣਾ ਹਾਈਕੋਰਟ ‘ਚ 11 ਸਥਾਈ ਜੱਜਾਂ ਦੀ ਨਿਯੁਕਤੀ

ਚੰਡੀਗੜ੍ਹ-ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਕਾਲਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 11 ਵਧੀਕ ਜੱਜਾਂ ਨੂੰ ਸਥਾਈ ਜੱਜ ਵਜੋਂ ਨਿਯੁਕਤ ਕਰਨ ਲਈ ਬੀਤੇ ਦਿਨੀ ਸਿਫਾਰਿਸ਼ ਕੀਤੀ ਸੀ। ਹੁਣ ਕੇਂਦਰ ਸਰਕਾਰ ਨੇ ਇਸ ਸਿਫਾਰਿਸ਼ ਨੂੰ ਪੂਰਾ ਕਰਦਿਆਂ 11 ਵਧੀਕ ਜੱਜਾਂ ਨੂੰ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸਥਾਈ ਜੱਜਾਂ ਵਜੋਂ ਨਿਯੁਕਤ ਕਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਜਿਨ੍ਹਾਂ ਸਥਾਈ ਜੱਜਾਂ ਦੀ ਨਿਯੁਕਤੀ ਕੀਤੀ ਗਈ ਹੈ, ਉਨ੍ਹਾਂ ਵਿੱਚ ਜਸਟਿਸ ਨਿਧੀ ਗੁਪਤਾ ਜਸਟਿਸ ਸੰਜੇ ਵਸ਼ਿਸ਼ਟ, ਜਸਟਿਸ ਤ੍ਰਿਭੁਵਨ ਦਹੀਆ, ਜਸਟਿਸ ਨਮਿਤ ਕੁਮਾਰ, ਜਸਟਿਸ ਹਰਕੇਸ਼ ਮਨੂਜਾ, ਜਸਟਿਸ ਅਮਨ ਚੌਧਰੀ, ਜਸਟਿਸ ਨਰੇਸ਼ ਸਿੰਘ, ਜਸਟਿਸ ਹਰਸ਼ ਬੰਗੜ, ਜਸਟਿਸ ਜਗਮੋਹਨ ਬਾਂਸਲ ਜਸਟਿਸ ਦੀਪਕ ਮਨਚੰਦਾ ਅਤੇ ਆਲੋਕ ਕੁਮਾਰ ਜੈਨ ਸ਼ਾਮਿਲ ਹਨ।
ਦੱਸ ਦਈਏ 11 ਸਥਾਈ ਜੱਜਾਂ ਦੀ ਨਿਯੁਕਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਹਿਮਤੀ ਜਤਾਈ ਸੀ। ਸੁਪਰੀਮ ਕੋਰਟ ਕੌਲਿਜੀਅਮ ਨੇ ਕਿਹਾ ਸੀ ਕਿ ਇਹ 11 ਵਧੀਕ ਜੱਜ ਮੌਜੂਦਾ ਅਸਾਮੀਆਂ ਉੱਤੇ ਸਥਾਈ ਜੱਜ ਵਜੋਂ ਨਿਯੁਕਤ ਕੀਤੇ ਜਾਣ ਲਈ ਯੋਗ ਅਤੇ ਢੁੱਕਵੇਂ ਹਨ। ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਅਪਲੋਡ ਕੀਤੇ ਗਏ ਬਿਆਨ ‘ਚ ਕਿਹਾ ਗਿਆ ਸੀ ਕਿ ਪੰਜਾਬ ਅਤੇ ਹਰਿਆਣਾ ਰਾਜ ਦੇ ਮੁੱਖ ਮੰਤਰੀਆਂ ਅਤੇ ਰਾਜਪਾਲਾਂ ਨੇ ਇਸ ਸਿਫ਼ਾਰਸ਼ ‘ਤੇ ਸਹਿਮਤੀ ਜਤਾਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ ‘ਚ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਕੌਲਿਜੀਅਮ ਨੇ ਕੇਂਦਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਧੀਕ ਜੱਜਾਂ ਨੂੰ ਪੱਕੇ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਸਥਾਈ ਜੱਜਾਂ ਵਜੋਂ ਨਿਯੁਕਤੀ ਲਈ 6 ਵਧੀਕ ਜੱਜਾਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਗਈ ਸੀ।

Comment here