ਖਬਰਾਂਚਲੰਤ ਮਾਮਲੇਪ੍ਰਵਾਸੀ ਮਸਲੇ

ਪੰਜ ਸਾਲਾਂ ਦੌਰਾਨ ਹਥਿਆਰਬੰਦ ਬਲਾਂ ‘ਚ ਦੋ ਲੱਖ ਨੌਜਵਾਨਾਂ ਨੂੰ ਮਿਲੀ ਨੌਕਰੀ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 22 ਅਕਤੂਬਰ ਨੂੰ 10 ਲੱਖ ਜਵਾਨਾਂ ਦੀ ਭਰਤੀ ਦੀ ਮੁਹਿੰਮ ਸ਼ੁਰੂ ਕੀਤੀ ਸੀ। ਇਨ੍ਹਾਂ ਵਿੱਚੋਂ ਜ਼ਿਆਦਾਤਰ ਨੂੰ ਆਉਣ ਵਾਲੇ 18 ਮਹੀਨਿਆਂ ਵਿੱਚ ਕੇਂਦਰੀ ਹਥਿਆਰਬੰਦ ਬਲਾਂ ਵਿਚ ਨੌਕਰੀਆਂ ਦਿੱਤੀਆਂ ਜਾਣਗੀਆਂ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਮੋਦੀ ਸਰਕਾਰ ਦੀ ਯੋਜਨਾ ਰੰਗ ਲਿਆ ਰਹੀ ਹੈ। ਇਹ ਕੇਂਦਰ ਵੱਲੋਂ ਚੁੱਕੇ ਗਏ ਕਦਮਾਂ ਦਾ ਹੀ ਨਤੀਜਾ ਹੈ ਕਿ ਪਿਛਲੇ 5 ਸਾਲਾਂ ਵਿਚ ਕੇਂਦਰੀ ਹਥਿਆਰਬੰਦ ਬਲਾਂ ਵਿਚ ਕਰੀਬ 2 ਲੱਖ ਨੌਜਵਾਨਾਂ ਦੀ ਭਰਤੀ ਹੋਈ ਹੈ।
ਹਥਿਆਰਬੰਦ ਬਲਾਂ ਵਿਚ ਅਜੇ ਵੀ 84 ਹਜ਼ਾਰ ਅਸਾਮੀਆਂ ਖਾਲੀ ਹਨ, ਜਿਨ੍ਹਾਂ ਨੂੰ ਭਰਨ ਲਈ ਕਦਮ ਚੁੱਕੇ ਗਏ ਹਨ। ਇਸ ਦਾ ਮਤਲਬ ਹੈ ਕਿ ਆਉਣ ਵਾਲੇ ਸਮੇਂ ਵਿਚ ਕਰੀਬ 1 ਲੱਖ ਨੌਜਵਾਨਾਂ ਨੂੰ ਕੇਂਦਰੀ ਹਥਿਆਰਬੰਦ ਬਲਾਂ ‘ਚ ਭਰਤੀ ਕੀਤਾ ਜਾਣਾ ਹੈ।
ਵਿਰੋਧੀ ਧਿਰਾਂ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮੁੱਦੇ ਉਤੇ ਕਈ ਵਾਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੀਐਸਐਫ, ਸੀਆਰਪੀਐਫ, ਸੀਆਈਐਸਐਫ, ਅਸਾਮ ਰਾਈਫਲਜ਼, ਆਈਟੀਬੀਪੀ ਅਤੇ ਸੀਮਾ ਸ਼ਾਸਤਰ ਬਲ (ਐਸਐਸਬੀ) ਵਿੱਚ ਪਿਛਲੇ 5 ਸਾਲਾਂ ਵਿਚ ਲਗਭਗ 2 ਲੱਖ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਇਸ ਸਾਲ ਜੁਲਾਈ ਦੇ ਅੰਤ ਤੱਕ ਇਨ੍ਹਾਂ ਹਥਿਆਰਬੰਦ ਬਲਾਂ ਵਿਚ ਅਜੇ ਵੀ 84 ਹਜ਼ਾਰ ਅਸਾਮੀਆਂ ਖਾਲੀ ਹਨ। ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਕਦਮ ਚੁੱਕੇ ਗਏ ਹਨ। ਗ੍ਰਹਿ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਸਾਲ 2017-21 ਦੌਰਾਨ ਸੀਆਰਪੀਐਫ ਵਿਚ ਸਭ ਤੋਂ ਵੱਧ ਨੌਜਵਾਨਾਂ ਦੀ ਭਰਤੀ ਕੀਤੀ ਗਈ ਹੈ। ਇਸ ਸਮੇਂ ਦੌਰਾਨ 1,13,208 ਨੌਜਵਾਨਾਂ ਨੂੰ ਸੀਆਰਪੀਐਫ ਵਿੱਚ ਨੌਕਰੀਆਂ ਦਿੱਤੀਆਂ ਗਈਆਂ।
ਅਧਿਕਾਰੀਆਂ ਨੇ ਦੱਸਿਆ ਕਿ 75 ਹਜ਼ਾਰ ਨਵੇਂ ਭਰਤੀ ਸੈਨਿਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਗ੍ਰਹਿ ਮੰਤਰਾਲੇ ਦੇ ਅੰਕੜਿਆਂ ਅਨੁਸਾਰ, 31 ਜੁਲਾਈ 2022 ਤੱਕ ਛੇ ਕੇਂਦਰੀ ਹਥਿਆਰਬੰਦ ਬਲਾਂ ਵਿੱਚ 84,659 ਅਸਾਮੀਆਂ ਖਾਲੀ ਸਨ। ਸੀਆਰਪੀਐਫ ਵਿੱਚ ਸਭ ਤੋਂ ਵੱਧ 27,510 ਅਸਾਮੀਆਂ ਹਨ।

Comment here