ਅਪਰਾਧਸਿਆਸਤਖਬਰਾਂ

ਪੰਜ ਹਿੰਦੂ ਨੇਤਾਵਾਂ ਨੂੰ ਮਿਲੀਆਂ ਬੁਲੇਟ ਪਰੂਫ ਜੈਕਟਾਂ

ਲੁਧਿਆਣਾ-ਅੰਮ੍ਰਿਤਸਰ ਵਿੱਚ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੁਲਿਸ ਨੇ ਸੁਰੱਖਿਆ ਯਕੀਨੀ ਬਣਾਉਣ ਲਈ ਲੁਧਿਆਣਾ ਦੇ ਪੰਜ ਹਿੰਦੂ ਆਗੂਆਂ ਨੂੰ ਬੁਲੇਟ ਪਰੂਫ਼ ਜੈਕਟਾਂ ਦਿੱਤੀਆਂ ਹਨ। ਰਾਜੀਵ ਟੰਡਨ, ਯੋਗੇਸ਼ ਬਖਸ਼ੀ, ਅਮਿਤ ਅਰੋੜਾ, ਨੀਰਜ ਭਾਰਦਵਾਜ ਅਤੇ ਹਰਕੀਰਤ ਖੁਰਾਣਾ ਤੋਂ ਇਲਾਵਾ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੂੰ ਬੁਲੇਟ ਪਰੂਫ ਜੈਕਟ ਮਿਲਣ ਵਾਲਿਆਂ ਵਿਚ ਸ਼ਾਮਲ ਸਨ।
ਜਾਣਕਾਰੀ ਅਨੁਸਾਰ ਸੁਰੱਖਿਆ ਸਮੀਖਿਆ ਰਿਪੋਰਟ ਭੇਜੇ ਜਾਣ ਤੋਂ ਬਾਅਦ ਐਤਵਾਰ ਨੂੰ ਪੁਲਿਸ ਹੈੱਡਕੁਆਰਟਰ ਤੋਂ ਸੁਨੇਹਾ ਆਇਆ ਕਿ ਇਨ੍ਹਾਂ ਆਗੂਆਂ ਨੂੰ ਬੁਲੇਟ ਪਰੂਫ਼ ਜੈਕਟਾਂ ਦਿੱਤੀਆਂ ਜਾਣ। ਇਸ ਮਗਰੋਂ ਇਨ੍ਹਾਂ ਸਾਰੇ ਆਗੂਆਂ ਨੂੰ ਪੁਲਿਸ ਲਾਈਨਜ਼ ਵਿੱਚ ਬੁਲਾਇਆ ਗਿਆ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਜੈਕਟਾਂ ਮੁਹੱਈਆ ਕਰਵਾਈਆਂ ਗਈਆਂ।

Comment here